ਪੜਚੋਲ ਕਰੋ

ਬਹਿਬਲ ਕਲਾਂ-ਕੋਟਕਪੂਰਾ ਫਾਇਰਿੰਗ 'ਚ ਵੱਡਾ ਖੁਲਾਸਾ, ਸਾਬਕਾ ਐਸਡੀਐਮ ਨੇ ਕਸੂਤੇ ਫਸਾਏ ਪੁਲਿਸ ਅਧਿਕਾਰੀ

ਫ਼ਰੀਦਕੋਟ: ਬੇਅਦਬੀ ਤੇ ਗੋਲ਼ੀਕਾਂਡਾਂ ਦੀ ਪੜਤਾਲ ਕਰਨ ਵਾਲੀ ਵਿਸ਼ੇਸ਼ ਜਾਂਚ ਟੀਮ ਨੂੰ ਪ੍ਰਦਰਸ਼ਨਕਾਰੀ ਸਿੱਖਾਂ 'ਤੇ ਕੀਤੀ ਪੁਲਿਸ ਕਾਰਵਾਈ ਵਿੱਚ ਵੱਡੇ ਸਬੂਤ ਹੱਥ ਲੱਗੇ ਹਨ। ਇਹ ਸਬੂਤ ਸਾਬਕਾ ਐਸਡੀਐਮ ਦੀ ਗਵਾਹੀ ਦੇ ਰੂਪ ਵਿੱਚ ਹਨ ਤੇ ਐਸਆਈਟੀ ਨੇ ਇਨ੍ਹਾਂ ਨੂੰ ਸੰਭਾਲਣ ਤੇ ਭਵਿੱਖ ਵਿੱਚ ਮੁੱਕਰ ਜਾਣ ਦੇ ਖ਼ਦਸ਼ੇ ਦੇ ਚੱਲਦਿਆਂ ਜੁਡੀਸ਼ੀਅਲ ਮੈਜਿਸਟ੍ਰੇਟ ਕੋਲ ਬਿਆਨ ਕਲਮਬੱਧ ਕਰਵਾਏ। ਐਸਆਈਟੀ ਨੇ ਕੋਟਕਪੂਰਾ ਦੇ ਸਾਬਕਾ ਸਬ-ਡਿਵੀਜ਼ਨਲ ਮੈਜਿਸਟ੍ਰੇਟ ਹਰਜੀਤ ਸਿੰਘ ਸੰਧੂ ਨੂੰ ਗਵਾਹ ਵਜੋਂ ਕੇਸ ਵਿੱਚ ਨਾਮਜ਼ਦ ਕਰ ਲਿਆ। ਸੰਧੂ ਦੇ ਬਿਆਨ ਖ਼ੁਦ ਲਿਖਣ ਦੀ ਥਾਂ ਐਸਆਈਟੀ ਨੇ ਇਲਾਕਾ ਮੈਜਿਸਟ੍ਰੇਟ ਏਕਤਾ ਉੱਪਲ ਸਾਹਮਣੇ ਇਕਬਾਲੀਆ ਬਿਆਨ ਲਿਖਵਾਏ ਤਾਂ ਜੋ ਗਵਾਹ ਬਾਅਦ ਵਿੱਚ ਕਿਸੇ ਪ੍ਰਭਾਵ ਹੇਠ ਮੁੱਕਰ ਨਾ ਸਕਣ। ਜ਼ਰੂਰ ਪੜ੍ਹੋ- ਉਮਰਾਨੰਗਲ ਦੀ ਦੂਜੀ ਵਾਰ ਗ੍ਰਿਫ਼ਤਾਰੀ ਲਗਪਗ ਤੈਅ ਸੰਧੂ ਉਹੀ ਡਿਊਟੀ ਮੈਜਿਸਟ੍ਰੇਟ ਹਨ, ਜਿਨ੍ਹਾਂ ਤੋਂ ਅਕਤੂਬਰ 2015 ਵਿੱਚ ਪੁਲਿਸ ਨੇ ਗੋਲ਼ੀਆਂ ਚਲਾਉਣ ਦੀ ਇਜਾਜ਼ਤ ਲਈ ਸੀ ਪਰ ਜਾਂਚ ਟੀਮ ਨੇ ਦਾਅਵਾ ਕੀਤਾ ਹੈ ਕਿ ਪੁਲਿਸ ਨੇ ਗੋਲ਼ੀ ਚਲਾਉਣ ਮਗਰੋਂ ਆਪਣਾ ਪ੍ਰਭਾਵ ਵਰਤ ਕੇ ਐਸਡੀਐਮ ਤੋਂ ਗੋਲ਼ੀ ਚਲਾਉਣ ਦੀ ਮਨਜ਼ੂਰੀ ’ਤੇ ਦਸਤਖ਼ਤ ਕਰਵਾਏ ਸਨ। ਐਸਆਈਟੀ ਮੁਤਾਬਕ 14 ਅਕਤੂਬਰ 2015 ਨੂੰ ਥਾਣਾ ਮੁਖੀ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ 10:40 'ਤੇ ਐਫਆਈਆਰ ਦਰਜ ਕੀਤੀ ਸੀ, ਜਿਸ ਵਿੱਚ ਗੋਲ਼ੀ ਚਲਾਉਣ ਦੇ ਹੁਕਮ ਹਾਸਲ ਹੋਣ ਦਾ ਜ਼ਿਕਰ ਤਕ ਨਹੀਂ ਸੀ। ਐਸਆਈਟੀ ਨੇ ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਦੇ ਡਰਾਈਵਰ ਗੁਰਨਾਮ ਸਿੰਘ ਨੂੰ ਵੀ ਗਵਾਹ ਵਜੋਂ ਨਾਮਜ਼ਦ ਕਰਕੇ ਉਸ ਦੇ ਇਲਾਕਾ ਮੈਜਿਸਟ੍ਰੇਟ ਸਾਹਮਣੇ ਬਿਆਨ ਦਰਜ ਕੀਤੇ ਹਨ। ਵਿਵਾਦਾਂ ’ਚ ਘਿਰੇ ਨੌਜਵਾਨ ਐਡਵੋਕੇਟ ਤੇ ਪਿੰਡ ਬੁਰਜ ਮਸਤਾ ਦੇ ਵਸਨੀਕ ਚਰਨਜੀਤ ਸਿੰਘ ਦੇ ਵੀ ਜਾਂਚ ਟੀਮ ਨੇ ਗਵਾਹ ਵਜੋਂ ਬਿਆਨ ਦਰਜ ਕੀਤੇ ਹਨ। ਪੰਕਜ ਮੋਟਰਜ਼ ਦੇ ਵਰਕਰ ਦਾ ਵੀ ਅਦਾਲਤ ਵਿੱਚ ਬਿਆਨ ਦਰਜ ਹੋ ਚੁੱਕਾ ਹੈ। ਇਹ ਵੀ ਪੜ੍ਹੋ- ਬੇਅਦਬੀ ਤੇ ਗੋਲੀ ਕਾਂਡ: ਅਕਾਲੀ ਲੀਡਰ ਮਨਤਾਰ ਬਰਾੜ ਨੂੰ ਨੌਂ ਘੰਟੇ 'ਰਿੜਕਿਆ' ਇਨ੍ਹਾਂ ਗਵਾਹਾਂ ਦੇ ਸਾਹਮਣੇ ਆਉਣ ਨਾਲ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਆਈਜੀ ਪਰਮਰਾਜ ਸਿੰਘ ਉਮਰਾਨੰਗਲ ਤੇ ਐਸਪੀ ਬਿਕਰਮਜੀਤ ਸਿੰਘ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਸਾਬਕਾ ਐਸਡੀਐਮ ਹਰਜੀਤ ਸਿੰਘ ਸੰਧੂ ਨੂੰ ਇੱਕ ਦਿਨ ਪਹਿਲਾਂ ਜਾਂਚ ਟੀਮ ਨੇ ਆਪਣੇ ਕੈਂਪ ਦਫ਼ਤਰ ਵਿੱਚ ਸੱਦ ਕੇ ਲੰਬੀ ਪੁੱਛ ਪੜਤਾਲ ਕੀਤੀ ਸੀ। ਪੁਲਿਸ ਇਨ੍ਹਾਂ ਗਵਾਹਾਂ ਦੇ ਬਿਆਨਾਂ ਦੇ ਆਧਾਰ ’ਤੇ ਬਿਕਰਮਜੀਤ ਸਿੰਘ, ਇੰਸਪੈਕਟਰ ਪਰਦੀਪ ਸਿੰਘ ਤੇ ਸਾਬਕਾ ਐਸਐਚਓ ਅਮਰਜੀਤ ਸਿੰਘ ਕੁਲਾਰ ਦੀਆਂ ਜ਼ਮਾਨਤਾਂ ਰੱਦ ਕਰਵਾਉਣ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਨਾ ਚਾਹੁੰਦੀ ਹੈ। ਸ਼ੁੱਕਰਵਾਰ ਨੂੰ ਚਰਨਜੀਤ ਸ਼ਰਮਾ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਹੋਣੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget