ਪੜਚੋਲ ਕਰੋ

Punjab Breaking News Live 9 June 2024: ਮਜੀਠੀਆ ਨੂੰ SIT ਨੇ 18 ਜੂਨ ਨੂੰ ਪੇਸ਼ ਹੋਣ ਲਈ ਭੇਜਿਆ ਨੋਟਿਸ, ਲੋਕ ਸਭਾ ਚੋਣਾਂ ਜਿੱਤਣ ਮਗਰੋਂ ਜੇਲ੍ਹ ਅੰਦਰੋਂ ਅੰਮ੍ਰਿਤਪਾਲ ਸਿੰਘ ਨੇ ਕਹੀ ਵੱਡੀ ਗੱਲ, ਮੁਹਾਲੀ 'ਚ ਕੁੜੀ ਨੂੰ ਤਲਵਾਰ ਨਾਲ ਵੱਢਿਆ

Punjab Breaking News Live 9 June 2024: ਮਜੀਠੀਆ ਨੂੰ SIT ਨੇ 18 ਜੂਨ ਨੂੰ ਪੇਸ਼ ਹੋਣ ਲਈ ਭੇਜਿਆ ਨੋਟਿਸ, ਲੋਕ ਸਭਾ ਚੋਣਾਂ ਜਿੱਤਣ ਮਗਰੋਂ ਜੇਲ੍ਹ ਅੰਦਰੋਂ ਅੰਮ੍ਰਿਤਪਾਲ ਸਿੰਘ ਨੇ ਕਹੀ ਵੱਡੀ ਗੱਲ, ਮੁਹਾਲੀ 'ਚ ਕੁੜੀ ਨੂੰ ਤਲਵਾਰ ਨਾਲ ਵੱਢਿਆ

LIVE

Key Events
Punjab Breaking News Live 9 June 2024: ਮਜੀਠੀਆ ਨੂੰ SIT ਨੇ 18 ਜੂਨ ਨੂੰ ਪੇਸ਼ ਹੋਣ ਲਈ ਭੇਜਿਆ ਨੋਟਿਸ, ਲੋਕ ਸਭਾ ਚੋਣਾਂ ਜਿੱਤਣ ਮਗਰੋਂ ਜੇਲ੍ਹ ਅੰਦਰੋਂ ਅੰਮ੍ਰਿਤਪਾਲ ਸਿੰਘ ਨੇ ਕਹੀ ਵੱਡੀ ਗੱਲ, ਮੁਹਾਲੀ 'ਚ ਕੁੜੀ ਨੂੰ ਤਲਵਾਰ ਨਾਲ ਵੱਢਿਆ

Background

Punjab Breaking News Live 9 June 2024: ਪੰਜਾਬ ਵਿੱਚ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਮੁੜ ਪੁੱਛਗਿੱਛ ਕਰੇਗੀ। ਇਸੇ ਮਹੀਨੇ ਜਾਂਚ ਹੋਵੇਗੀ। SIT ਨੇ ਮਜੀਠੀਆ ਨੂੰ 18 ਜੂਨ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਉਸ ਨੂੰ ਪੁੱਛਗਿੱਛ ਲਈ ਪਟਿਆਲਾ ਪੁਲਿਸ ਲਾਈਨ ਵਿਖੇ ਪੇਸ਼ ਹੋਣਾ ਪਵੇਗਾ।

12:47 PM (IST)  •  09 Jun 2024

Modi Cabinet Minister Oath: ਪੰਜਾਬ ਦੇ ਇਸ ਸਾਂਸਦ ਨੂੰ ਮਿਲੇਗੀ ਮੋਦੀ ਕੈਬਨਿਟ 'ਚ ਜਗ੍ਹਾ ! PM ਮੋਦੀ ਤੋਂ ਮਿਲਿਆ ਚਾਹ ਦਾ ਸੱਦਾ

Modi 3.0 Cabinet Minister Oath: ਲੁਧਿਆਣਾ ਤੋਂ ਤਿੰਨ ਵਾਰ ਦੇ ਸਾਂਸਦ ਤੇ 2024 ਦੀਆਂ ਚੋਣਾਂ ਵਿੱਚ ਭਾਜਪਾ ਵਿੱਚ ਜਾ ਕੇ ਹਾਰੇ ਰਵਨੀਤ ਸਿੰਘ ਬਿੱਟੂ ਨੂੰ ਪੀਐਮਓ ਤੋਂ ਫੋਨ ਆਇਆ ਹੈ ਤੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੀ ਚਾਹ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਦੀਆਂ 13 ਸੀਟਾਂ 'ਚੋਂ ਭਾਜਪਾ ਦੇ ਉਮੀਦਵਾਰ ਇੱਕ ਵੀ ਸੀਟ ਨਹੀਂ ਜਿੱਤ ਸਕੇ। ਇਸ ਦੇ ਬਾਵਜੂਦ ਰਵਨੀਤ ਸਿੰਘ ਬਿੱਟੂ ਨੂੰ ਪੀਐਮਓ ਤੋਂ ਫੋਨ ਆਉਣਾ ਹੈਰਾਨ ਕਰਨ ਵਾਲਾ ਹੈ। ਜਦੋਂਕਿ ਉਹ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਤੋਂ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।

12:19 PM (IST)  •  09 Jun 2024

SAD: ਸ਼੍ਰੋਮਣੀ ਅਕਾਲੀ ਦਲ ਨੇ ਲਿਆ ਯੂ-ਟਰਨ, ਅੰਮ੍ਰਿਤਪਾਲ ਸਿੰਘ ਦੀ ਤੁਰੰਤ ਰਿਹਾਈ ਦੀ ਕੀਤੀ ਮੰਗ

SAD: ਲੋਕ ਸਭਾ ਚੋਣਾਂ ਵਿੱਚ ਮਾੜੇ ਪ੍ਰਦਰਸ਼ਨ ਤੋਂ ਬਾਅਦ ਅਕਾਲੀ ਦਲ ਐਕਸ਼ਨ ਮੋਡ ਵਿੱਚ ਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਚੁਣੇ ਗਏ “ਵਾਰਿਸ ਪੰਜਾਬ ਦੇ” ਦੇ ਮੁਖੀ ਅੰਮ੍ਰਿਤਪਾਲ ਸਿੰਘ ਲਈ ਸਟੈਂਡ ਲੈਂਦਿਆਂ ਯੂ-ਟਰਨ ਲਿਆ ਹੈ।  ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਅੰਮ੍ਰਿਤਪਾਲ ਨੂੰ ਜੇਲ੍ਹ ਵਿੱਚੋਂ ਤੁਰੰਤ ਰਿਹਾਅ ਕੀਤਾ ਜਾਵੇ। ਖਾਲਿਸਤਾਨੀ ਸਮਰਥਕ ਨੇਤਾ ਅੰਮ੍ਰਿਤਪਾਲ 23 ਜੁਲਾਈ ਤੱਕ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ 'ਚ ਬੰਦ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 15 ਮਈ ਨੂੰ ਅੰਮ੍ਰਿਤਪਾਲ ਨੂੰ ਕੇਂਦਰੀ ਏਜੰਸੀਆਂ ਦਾ ਏਜੰਟ ਦੱਸਿਆ ਸੀ ਅਤੇ ਕਿਹਾ ਸੀ “ਮੈਂ ਲੋਕਾਂ ਨੂੰ ਇਹ ਮੁਲਾਂਕਣ ਕਰਨ ਦੀ ਅਪੀਲ ਕਰਦਾ ਹਾਂ ਕਿ ਅੰਮ੍ਰਿਤਪਾਲ ਨੂੰ ਕੇਂਦਰੀ ਏਜੰਸੀਆਂ ਨੇ ਸ਼ਹਿ ਦਿੱਤੀ ਹੈ। ਉਸ ਵਿਅਕਤੀ ਲਈ ਹੋਰ ਕੀ ਸਪੱਸ਼ਟੀਕਰਨ ਹੋ ਸਕਦਾ ਹੈ ਜਿਸ ਨੇ ਪਹਿਲਾਂ ਪ੍ਰਚਾਰ ਕੀਤਾ, ਫਿਰ ਪੇਸ਼ ਕੀਤਾ ਅਤੇ ਗ੍ਰਿਫਤਾਰ ਕੀਤਾ ਅਤੇ ਹੁਣ ਅਕਾਲੀ ਦਲ ਵਿਰੁੱਧ ਚੋਣ ਲੜਨ ਲਈ ਉਸ ਨੂੰ ਸੁਰੱਖਿਅਤ  ਰੱਖਿਆ ਜਾ ਰਿਹਾ ਹੈ।

11:25 AM (IST)  •  09 Jun 2024

Paramjit Kaur Khalra: ਭਾਈ ਅੰਮ੍ਰਿਤਪਾਲ ਸਿੰਘ ਦਾ ਦਿੱਲੀ ਹਕੂਮਤ ਨਾਲ ਕੋਈ ਲੈਣ-ਦੇਣਾ ਨਹੀਂ: ਬੀਬੀ ਖਾਲੜਾ

Paramjit Kaur Khalra: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨ ਉਪਰ ਫਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਦੀਆਂ ਸੰਗਤਾਂ ਵੱਲੋਂ ਉਨ੍ਹਾਂ ਦੀ ਜਿੱਤ ਦੀ ਖੁਸ਼ੀ ਵਿੱਚ ਪਰਮਾਤਮਾ ਦਾ ਸ਼ੁਕਰਾਨਾ ਕਰਨ ਵਾਸਤੇ ਨਜ਼ਦੀਕੀ ਪਿੰਡ ਇਲਮੇਵਾਲਾ ਦੇ ਗੁਰਦੁਆਰਾ ਬਾਬਾ ਸ਼ਹੀਦ ਸਿੰਘਾਂ ਵਿਖੇ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਬੀਬੀ ਪਰਮਜੀਤ ਕੌਰ ਖਾਲੜਾ ਸੰਗਤਾਂ ਦਾ ਧੰਨਵਾਦ ਕਰਨ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਭਾਈ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਤੇ ਚਾਚਾ ਸੁਖਚੈਨ ਸਿੰਘ ਵੀ ਸਨ।

11:07 AM (IST)  •  09 Jun 2024

Amritsar News: ਅਕਾਲੀ ਦਲ ਨੂੰ ਝਟਕੇ ਮਗਰੋਂ ਐਕਸ਼ਨ ਮੋਡ 'ਚ ਸ਼੍ਰੋਮਣੀ ਕਮੇਟੀ, ਹਰ ਹਲਕੇ 'ਚ ਸਜਾਏ ਜਾਣਗੇ ਸਿੰਘ, ਪੜ੍ਹਾਇਆ ਜਾਏਗਾ ਧਰਮ ਦਾ ਪਾਠ

Amritsar News: ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਪੰਥਕ ਪਾਰਟੀ ਕਹਾਉਣ ਵਾਲੇ ਅਕਾਲੀ ਦਲ ਦਾ ਵੋਟ ਬੈਂਕ ਮਹਿਜ਼ 14 ਫੀਸਦੀ ਰਹਿ ਗਿਆ ਹੈ। ਅਕਾਲੀ ਦਲ ਦੇ ਖੁਰਦੇ ਆਧਾਰ ਮਗਰੋਂ ਸ਼੍ਰੋਮਣੀ ਕਮੇਟੀ ਵੀ ਫਿਕਰਮੰਦ ਨਜ਼ਰ ਆ ਰਹੀ ਹੈ। ਇਸ ਲਈ ਸ਼੍ਰੋਮਣੀ ਕਮੇਟੀ ਨੇ ਪੰਜਾਬ ਦੇ ਹਰ ਹਲਕੇ ਵਿੱਚ ਜਾ ਕੇ ਧਰਮ ਪ੍ਰਚਾਰ ਕਰਨ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਅੰਮ੍ਰਿਤ ਸੰਚਾਰ ਵੀ ਕੀਤਾ ਜਾਏਗਾ। ਹਾਸਲ ਜਾਣਕਾਰੀ ਮੁਤਾਬਕ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਦਿਆਂ ਹਲਕਾ ਪੱਧਰ ’ਤੇ ਗੁਰਮਤਿ ਸਮਾਗਮ ਕਰਨ ਤੇ ਅੰਮ੍ਰਿਤ ਸੰਚਾਰ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਸ ਤਹਿਤ ਪ੍ਰਚਾਰਕ ਜਥੇ ਹਰ ਪਿੰਡ ਵਿੱਚ ਜਾ ਕੇ ਸਿੱਖੀ ਦਾ ਪ੍ਰਚਾਰ ਕਰਨਗੇ ਤੇ ਹਲਕੇ ਵਿੱਚ ਹੋਣ ਵਾਲੇ ਅੰਮ੍ਰਿਤ ਸੰਚਾਰ ਲਈ ਸੰਗਤਾਂ ਨੂੰ ਤਿਆਰ ਕਰਨਗੇ। ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਇਸ ਫ਼ੈਸਲੇ ਨੂੰ ਸਿਧਾਂਤਕ ਪ੍ਰਵਾਨਗੀ ਦਿੱਤੀ ਗਈ ਹੈ। 

10:38 AM (IST)  •  09 Jun 2024

Weather Update: ਅਗਲੇ ਚਾਰ ਦਿਨ ਮੁੜ ਵਰ੍ਹੇਗੀ ਆਸਮਾਨ ਤੋਂ ਅੱਗ, 12 ਜੂਨ ਤੱਕ ਹੀਟਵੇਵ ਦਾ ਅਲਰਟ

Weather Update: ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਸਣੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਅੱਜ ਤੋਂ ਗਰਮੀ ਮੁੜ ਜ਼ੋਰ ਫੜ ਰਹੀ ਹੈ। ਮੌਸਮ ਵਿਭਾਗ ਵੱਲੋਂ 9 ਤੋਂ 12 ਜੂਨ ਤੱਕ ਅਤਿ ਦੀ ਗਰਮੀ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਇਸ ਦੌਰਾਨ ਤਾਪਮਾਨ 44-45 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਇਸ ਲਈ ਮੌਸਮ ਵਿਭਾਗ ਨੇ 12 ਜੂਨ ਤੱਕ ਹੀਟਵੇਵ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਹੀਟ ਵੇਵ ਕਾਰਨ ਚੇਤਾਵਨੀ ਜਾਰੀ ਕਰਦਿਆਂ ਘਰੋਂ ਬਾਹਰ ਨਿਕਲਣ ਸਮੇਂ ਢਿੱਲੇ ਤੇ ਸੂਤੀ ਕੱਪੜੇ ਪਾਉਣ ਦੀ ਸਲਾਹ ਦਿੱਤੀ ਹੈ। ਜੇ ਜ਼ਰੂਰੀ ਨਾ ਹੋਵੇ ਤਾਂ ਦਿਨ ਵੇਲੇ ਬਾਹਰ ਨਾ ਨਿਕਲਣ ਲਈ ਕਿਹਾ ਹੈ। ਛੱਤਰੀ ਲੈ ਕੇ ਧੁੱਪ ਵਿੱਚ ਬਾਹਰ ਜਾਓ। ਘਰ ਦੇ ਦਰਵਾਜ਼ੇ ਖੁੱਲ੍ਹੇ ਰੱਖੋ, ਤਾਂ ਜੋ ਹਵਾ ਦਾ ਆਦਾਨ-ਪ੍ਰਦਾਨ ਹੁੰਦਾ ਰਹੇ। ਵਾਰ-ਵਾਰ ਪਾਣੀ ਪੀਂਦੇ ਰਹੋ। ਭੋਜਨ ਵਿੱਚ ਨਿੰਬੂ ਪਾਣੀ, ਨਾਰੀਅਲ ਪਾਣੀ ਤੇ ਸਲਾਦ ਦਾ ਸੇਵਨ ਕਰਦੇ ਰਹੋ। ਬਾਹਰ ਦਾ ਖਾਣਾ ਖਾਣ ਤੋਂ ਪ੍ਰਹੇਜ਼ ਕਰੋ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
Diljit Dosanjh: ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Punjab News: ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ
Embed widget