ਪੜਚੋਲ ਕਰੋ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਦੀ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼ ਸਣੇ ਸਤਿੰਦਰ ਕੋਹਲੀ ਦੇ ਚੰਡੀਗੜ੍ਹ ਰਿਹਾਇਸ਼ ਦੀ ਵੀ ਤਲਾਸ਼ੀ ਕੀਤੀ ਗਈ ਹੈ। CP ਨੇ ਕਿਹਾ- ਕਿਸੇ ਨੂੰ ਬਖ਼ਸ਼ਿਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਵਿੱਤਰ ਸਰੂਪਾਂ ਦੇ ਗੰਭੀਰ ਮਾਮਲੇ ਵਿੱਚ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (SIT) ਨੇ ਜਾਂਚ ਤੇਜ਼ ਕਰ ਦਿੱਤੀ ਹੈ। ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਪੂਰੀ ਤਰ੍ਹਾਂ ਤੱਥਾਂ ਅਤੇ ਸਬੂਤਾਂ ਦੇ ਆਧਾਰ ‘ਤੇ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਹੁਣ ਤੱਕ ਪੁਲਿਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਅੰਦਰੂਨੀ ਆਡੀਟਰ ਅਤੇ ਸੁਖਬੀਰ ਬਾਦਲ ਦੇ ਕਰੀਬੀ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

15 ਥਾਵਾਂ ‘ਤੇ ਦਬਿਸ਼

ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਅਨੁਸਾਰ, SIT ਵੱਲੋਂ ਅਦਾਲਤ ਤੋਂ ਪ੍ਰਾਪਤ ਸਰਚ ਵਾਰੰਟ ਦੇ ਆਧਾਰ ‘ਤੇ ਅੱਜ ਕੁੱਲ 15 ਥਾਵਾਂ ‘ਤੇ ਤਲਾਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਵਿੱਚ ਚੰਡੀਗੜ੍ਹ ਵਿੱਚ 2 ਥਾਵਾਂ, ਅੰਮ੍ਰਿਤਸਰ ਸ਼ਹਿਰ ਵਿੱਚ 8 ਥਾਵਾਂ, ਜਦਕਿ ਗੁਰਦਾਸਪੁਰ, ਰੋਪੜ, ਤਰਨਤਾਰਨ ਅਤੇ ਅੰਮ੍ਰਿਤਸਰ ਪੇਂਡੂ ਖੇਤਰਾਂ ਵਿੱਚ ਵੀ ਵੱਖ-ਵੱਖ ਥਾਵਾਂ ‘ਤੇ ਸਰਚ ਕੀਤੀ ਜਾ ਰਹੀ ਹੈ।

ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ

ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੀ ਨਿਗਰਾਨੀ ਸਿੱਧਾ ਉੱਚ ਅਧਿਕਾਰੀਆਂ ਅਤੇ ਮੁੱਖ ਜਾਂਚ ਅਧਿਕਾਰੀ ਕਰ ਰਹੇ ਹਨ। ਜਾਂਚ ਦਾ ਮੁੱਖ ਉਦੇਸ਼ ਇਹ ਹੈ ਕਿ ਜੋ ਵੀ ਸਬੂਤ, ਦਸਤਾਵੇਜ਼ ਜਾਂ ਤੱਥ ਮਿਲਣ, ਉਹਨਾਂ ਨੂੰ ਰਿਕਾਰਡ ‘ਤੇ ਲਿਆਉਂਦਾ ਜਾਵੇ। ਉਨ੍ਹਾਂ ਨੇ ਕਿਹਾ ਕਿ ਮਾਮਲੇ ਵਿੱਚ ਹੁਣ ਤੱਕ ਇੱਕ ਗ੍ਰਿਫ਼ਤਾਰੀ ਹੋ ਚੁੱਕੀ ਹੈ ਅਤੇ ਮੁੱਖ ਆਰੋਪੀ ਸਮੇਤ ਹੋਰ ਸ਼ੱਕੀ ਲੋਕਾਂ ਦੇ ਘਰਾਂ, ਦਫ਼ਤਰਾਂ ਅਤੇ ਟਿਕਾਣਿਆਂ ‘ਤੇ ਤਲਾਸ਼ ਕੀਤੀ ਜਾ ਰਹੀ ਹੈ।

ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ-CP

ਪੁਲਿਸ ਕਮਿਸ਼ਨਰ ਨੇ ਸਪਸ਼ਟ ਕੀਤਾ ਕਿ ਜਾਂਚ ਪੂਰੀ ਤਰ੍ਹਾਂ ਮੈਰਿਟ ਅਤੇ ਸਬੂਤ-ਆਧਾਰਿਤ ਹੈ ਅਤੇ ਇਸ ਵਿੱਚ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਇਹ ਜਾਂਚ ਇੱਕ ਸੰਵੇਦਨਸ਼ੀਲ ਮਾਮਲਾ ਹੋਣ ਕਾਰਨ ਪੂਰੀ ਗੰਭੀਰਤਾ ਅਤੇ ਨਿਰਪੱਖਤਾ ਨਾਲ ਕੀਤੀ ਜਾ ਰਹੀ ਹੈ। ਇਸ ਸਮੇਂ ਐੱਸਐੱਸ ਕੋਹਲੀ ਰਿਮਾਂਡ ‘ਤੇ ਹਨ, ਇਸ ਲਈ ਜਾਂਚ ਨਾਲ ਜੁੜੀ ਹਰ ਜਾਣਕਾਰੀ ਸਾਂਝੀ ਕਰਨਾ ਸੰਭਵ ਨਹੀਂ ਹੈ।

ਉਨ੍ਹਾਂ ਦੱਸਿਆ ਕਿ ਇਹ ਪੂਰੀ ਜਾਂਚ ਈਸ਼ਵਰ ਸਿੰਘ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਅੱਗੇ ਵਧਾਈ ਜਾ ਰਹੀ ਹੈ, ਜਿਸ ਵਿੱਚ ਹਰ ਵਿਅਕਤੀ ਦੀ ਭੂਮਿਕਾ ਸਪਸ਼ਟ ਤੌਰ ‘ਤੇ ਸਾਹਮਣੇ ਆਈ ਹੈ। ਇਸੇ ਆਧਾਰ ‘ਤੇ FIR ਦਰਜ ਕੀਤੀ ਗਈ ਅਤੇ ਅੱਗੇ ਦੀ ਜਾਂਚ ਜਾਰੀ ਹੈ। ਆਖ਼ਿਰ ਵਿੱਚ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਜਿਵੇਂ-ਜਿਵੇਂ ਜਾਂਚ ਅੱਗੇ ਵਧੇਗੀ ਅਤੇ ਨਵੇਂ ਤੱਥ ਸਾਹਮਣੇ ਆਉਣਗੇ, ਉਹਨਾਂ ਨੂੰ ਸਮੇਂ-ਸਮੇਂ ‘ਤੇ ਮੀਡੀਆ ਨਾਲ ਸਾਂਝਾ ਕੀਤਾ ਜਾਵੇਗਾ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
Advertisement

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget