ਪੜਚੋਲ ਕਰੋ

ਸਿੱਟ ਨੇ ਬੜੀ ਹੁਸ਼ਿਆਰੀ ਨਾਲ ਦਬੋਚਿਆ ਉਮਰਾਨੰਗਲ, ਹੱਕੇਬੱਕੇ ਰਹਿ ਗਏ ਅਫਸਰ

ਚੰਡੀਗੜ੍ਹ: ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਗਰੋਂ ਵਾਪਰੇ ਕੋਟਕਪੂਰਾ ਗੋਲੀ ਕਾਂਡ ਵਿੱਚ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੀ ਅਚਾਨਕ ਗ੍ਰਿਫਤਾਰੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਉਨ੍ਹਾਂ ਨੂੰ ਪੰਜਾਬ ਪੁਲਿਸ ਦੇ ਚੰਡੀਗੜ੍ਹ ਹੈੱਡਕੁਆਟਰ ਤੋਂ ਅਚਾਨਕ ਹੀ ਮੀਟਿੰਗ ਮਗਰੋਂ ਗ੍ਰਿਫਤਾਰ ਕਰ ਲਿਆ। ਦਰਅਸਲ ਉਮਰਾਨੰਗਲ ਤੋਂ 12 ਫਰਵਰੀ ਨੂੰ ਪੁੱਛਗਿੱਛ ਹੋਈ ਸੀ। ਇਸ ਮਗਰੋਂ ਉਨ੍ਹਾਂ ਨੂੰ ਪਤਾ ਲੱਗ ਗਿਆ ਸੀ ਕਿ ਕਿਸੇ ਵੇਲੇ ਵੀ ਗ੍ਰਿਫਤਾਰੀ ਹੋ ਸਕਦੀ ਹੈ। ਇਸ ਲਈ ਉਹ ਵੀ ਹਾਈਕੋਰਟ ਜਾਣ ਦੀ ਤਿਆਰੀ ਕਰ ਰਹੇ ਸੀ। ਇਸ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਗੋਲੀ ਐਸਪੀ ਬਿਕਰਮਜੀਤ ਸਿੰਘ ਤੇ ਇੰਸਪੈਕਟਰ ਪ੍ਰਦੀਪ ਸਿੰਘ ਦੀ ਗ੍ਰਿਫ਼ਤਾਰੀ ’ਤੇ ਰੋਕ ਲਾ ਦਿੱਤੀ ਗਈ ਸੀ। ਸਿੱਟ ਨੂੰ ਜਦੋਂ ਇਸ ਦਾ ਪਤਾ ਲੱਗਾ ਤਾਂ ਉਮਰਾਨੰਗਲ ਨੂੰ ਅਚਾਨਕ ਦਬੋਚ ਲਿਆ। ਸੂਤਰਾਂ ਮੁਤਾਬਕ ਸੋਮਵਾਰ ਨੂੰ ਨਵੇਂ ਬਣੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਮੁੱਖ ਦਫ਼ਤਰ ਵਿੱਚ ਤਾਇਨਾਤ ਆਈਜੀ ਤੇ ਡੀਆਈਜੀ ਰੈਂਕ ਦੇ ਪੁਲਿਸ ਅਧਿਕਾਰੀਆਂ ਨੂੰ ਮੀਟਿੰਗ ਲਈ ਬੁਲਾਇਆ ਗਿਆ ਸੀ। ਉਮਰਾਨੰਗਲ ਆਈਜੀ (ਪਾਲਿਸੀ ਐਂਡ ਰੂਲਜ਼) ਦੇ ਅਹੁਦੇ ’ਤੇ ਤਾਇਨਾਤ ਹਨ। ਉਹ ਪੁਲਿਸ ਹੈੱਡਕੁਆਰਟਰ ਦੀ ਦੂਜੀ ਮੰਜ਼ਲ ’ਤੇ ਸਥਿਤ ਦਫ਼ਤਰ ਵਿੱਚ ਬੈਠਦੇ ਸੀ। ਦਫ਼ਤਰ ਦੀ 6ਵੀਂ ਮੰਜ਼ਲ ’ਤੇ ਜਿਵੇਂ ਹੀ ਮੀਟਿੰਗ ਖ਼ਤਮ ਹੋਈ ਤਾਂ ਐਸਆਈਟੀ ਮੈਂਬਰਾਂ ਨੇ ਮੀਟਿੰਗ ਵਿੱਚ ਸ਼ਾਮਲ ਹੋਣ ਆਏ ਉਮਰਾਨੰਗਲ ਨੂੰ ਹਿਰਾਸਤ ਵਿਚ ਲੈਣ ਦਾ ਐਲਾਨ ਕਰ ਦਿੱਤਾ। ਉਮਰਾਨੰਗਲ ਨੂੰ ਘਰੋਂ ਕੁੜਤਾ-ਪਜਾਮਾ ਮੰਗਵਾ ਕੇ ਪਹਿਨਾਇਆ ਗਿਆ ਤੇ ਫਿਰ ਐਸਆਈਟੀ ਮੈਂਬਰਾਂ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਗ੍ਰਿਫ਼ਤਾਰ ਕਰਨ ਦੀ ਗੱਲ ਆਖ ਕੇ ਫ਼ਰੀਦਕੋਟ ਨੂੰ ਚਾਲੇ ਪਾ ਦਿੱਤੇ। ਐਸਆਈਟੀ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦਾਅਵਾ ਕੀਤਾ ਹੈ ਕਿ ਉਮਰਾਨੰਗਲ ਨੂੰ ਪੁਖ਼ਤਾ ਸਬੂਤਾਂ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਬਲੇਗੌਰ ਹੈ ਕਿ ਕੈਪਟਨ ਸਰਕਾਰ ਨੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ’ਤੇ ਆਧਾਰਤ ਕਮਿਸ਼ਨ ਦੀਆਂ ਸਿਫ਼ਾਰਸ਼ਾਂ ’ਤੇ ਅਕਤੂਬਰ 2014 ਦੌਰਾਨ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੇ ਸਬੰਧ ਵਿੱਚ 7 ਅਗਸਤ, 2018 ਨੂੰ ਕੋਟਕਪੂਰਾ ਥਾਣੇ ਵਿੱਚ ਕੇਸ ਦਰਜ ਕੀਤਾ ਸੀ। ਐਸਆਈਟੀ ਵੱਲੋਂ ਉਮਰਾਨੰਗਲ ਨੂੰ ਗ੍ਰਿਫ਼ਤਾਰ ਕਰਨਾ ਗੋਲੀਕਾਂਡ ਮਾਮਲੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਮੰਨੀ ਜਾ ਰਹੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

ਚੰਡੀਗੜ੍ਹ ਸਣੇ ਪੰਜਾਬ 'ਚ ਪਵੇਗਾ ਮੀਂਹ, 15 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 30-40 ਕਿਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Embed widget