ਚੰਡੀਗੜ੍ਹ: ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੇ ADGP ਐਲ.ਕੇ. ਯਾਦਵ ਦੀ ਅਗਵਾਈ ਵਾਲੀ SIT ਨੇ ਕੱਲ੍ਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਪੁੱਛ ਗਿੱਛ ਕਰਨ ਮਗਰੋਂ ਹੁਣ ਵੀਰਵਾਰ 13 ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਨੂੰ ਇਕ ਵਾਰ ਫ਼ਿਰ ਤਲਬ ਕੀਤਾ ਹੈ।


ਉਹਨਾਂ ਨੂੰ ਵੀਰਵਰ, 13 ਅਕਤੂਬਰ ਨੂੰ ਸੈਕਟਰ 32, ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਇੰਸਟੀਚਿਊਟ ਵਿਖ਼ੇ ਪੁੱਛਗਿੱਛ ਲਈ ਬੁਲਾਇਆ ਹੈ।ਸ਼੍ਰੋਮਣੀ ਅਕਾਲੀ ਦਲ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਹੈ ਕਿ ਸੁਖ਼ਬੀਰ ਸਿੰਘ ਬਾਦਲ ਜਾਂਚ ਵਿੱਚ ਸ਼ਾਮਲ ਹੋਣ ਲਈ SIT ਦੇ ਸਾਹਮਣੇ ਪੇਸ਼ ਹੋਣਗੇ।


ਯਾਦ ਰਹੇ ਕਿ ਇਸ ਤੋਂ ਪਹਿਲਾਂ 14 ਸਤੰਬਰ ਨੂੰ ਵੀ ਸੁਖ਼ਬੀਰ ਸਿੰਘ ਬਾਦਲ ਐਲ.ਕੇ.ਯਾਦਵ ਦੀ ਅਗਵਾਈ ਵਾਲੀ SIT ਦੇ ਸਾਹਮਣੇ ਪੇਸ਼ ਹੋਏ ਸਨ।ਸੱਤ ਸਾਲ ਪੁਰਾਣੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਬੁੱਧਵਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਕਰੀਬ ਤਿੰਨ ਘੰਟੇ ਪੁੱਛਗਿੱਛ ਕੀਤੀ। ਪੁੱਛਗਿੱਛ ਤੋਂ ਬਾਅਦ ਬਾਦਲ ਨੇ ਕਿਹਾ ਕਿ ਉਹ ਵੀ ਚਾਹੁੰਦੇ ਹਨ ਕਿ ਮਾਮਲੇ ਦੀ ਸੱਚਾਈ ਸਾਹਮਣੇ ਆਵੇ। ਇਸ ਮਾਮਲੇ ਵਿੱਚ ਪੀੜਤਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਨੂੰ ਕਾਨੂੰਨ 'ਤੇ ਪੂਰਾ ਭਰੋਸਾ ਹੈ। ਭਵਿੱਖ ਵਿੱਚ ਜੇਕਰ SIT ਨੂੰ ਕਿਤੇ ਵੀ ਉਨ੍ਹਾਂ ਦੀ ਲੋੜ ਪਈ ਤਾਂ ਉਹ ਪੂਰਾ ਸਹਿਯੋਗ ਦੇਣਗੇ।


 



 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: