ਯਾਦ ਰਹੇ 2015 ਵਿੱਚ ਵਾਪਰੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਇਸ ਨਾਲ ਜੁੜੇ ਗੋਲੀਕਾਂਡ ਦੇ ਮਾਮਲੇ ’ਚ ਕਈ ਗਵਾਹ ਐਸਆਈਟੀ ਕੋਲ ਡੇਰਾ ਮੁਖੀ ਦਾ ਨਾਂ ਲੈ ਚੁੱਕੇ ਹਨ। ਇਸ ਲਈ ਗੋਲੀਕਾਂਡ ਪਿਛਲੀ ਸਾਜ਼ਿਸ਼ ਨੂੰ ਬੇਨਕਾਬ ਕਰਨ ਤੇ ਸਾਜ਼ਿਸ਼ ਘਾੜਿਆਂ ਦੀ ਸ਼ਨਾਖ਼ਤ ਸਬੰਧੀ ਕਿਸੇ ਠੋਸ ਨਤੀਜੇ ’ਤੇ ਪੁੱਜਣ ਲਈ ਪੁੱਛਗਿੱਛ ਜ਼ਰੂਰੀ ਹੈ।
ਜਾਂਚ ਟੀਮ ਦੇ ਸੂਤਰਾਂ ਮੁਤਾਬਕ ਡੇਰਾ ਮੁਖੀ ਮਾਮਲੇ ਵਿੱਚ ਸ਼ੱਕੀ ਵਜੋਂ ਨਾਮਜ਼ਦ ਹੈ। ਹਾਲਾਂਕਿ ਗੋਲੀਕਾਂਡ ਨਾਲ ਉਸ ਦੇ ਜੁੜੇ ਹੋਣ ਬਾਰੇ ਸਬੂਤ ਫ਼ਿਲਹਾਲ ਕਾਫ਼ੀ ਨਹੀਂ। ਇਸ ਲਈ ਪੁਲਿਸ ਨੂੰ ਆਸ ਹੈ ਕਿ ਪੁੱਛਗਿੱਛ ਨਾਲ ਉਲਝੀਆਂ ਤਾਣੀਆਂ ਸੁਲਝਾਈਆਂ ਜਾ ਸਕਦੀਆਂ ਹਨ।