ਪੜਚੋਲ ਕਰੋ

Farmer Protest: ਸ਼ੰਭੂ ਸਰਹੱਦ ਉੱਤੇ ਵਿਗੜੇ ਹਾਲਾਤ, ਸ਼ਾਂਤਮਈ ਖੜ੍ਹੇ ਕਿਸਾਨਾਂ 'ਤੇ ਹਰਿਆਣਾ ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ, 3 ਕਿਸਾਨ ਜ਼ਖ਼ਮੀ

ਹੁਣ ਹਰਿਆਣਾ ਪੁਲਿਸ ਵੱਲੋਂ ਚਲਾਏ ਅੱਥਰੂ ਗੈਸ ਦੇ ਗੋਲਿਆਂ ਕਾਰਨ 3 ਕਿਸਾਨ ਜ਼ਖ਼ਮੀ ਹੋ ਗਏ ਹਨ। ਇੱਕ ਕਿਸਾਨ ਦੀ ਸਿਹਤ ਵਿਗੜ ਗਈ ਹੈ। ਉਸ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਜਾ ਰਿਹਾ ਹੈ। ਕਿਸਾਨ ਦੀ ਪਛਾਣ ਹਰਦੀਪ ਸਿੰਘ ਵਜੋਂ ਹੋਈ ਹੈ।

ਪੰਜਾਬ-ਹਰਿਆਣਾ ਸਰਹੱਦ 'ਤੇ ਪਿਛਲੇ 9 ਮਹੀਨਿਆਂ ਤੋਂ ਡੇਰੇ ਲਾਏ ਹੋਏ ਕਿਸਾਨਾਂ ਦਾ ਦਿੱਲੀ ਵੱਲ ਮਾਰਚ ਸ਼ੁਰੂ ਹੋ ਗਿਆ ਹੈ। 101 ਕਿਸਾਨ ਪੈਦਲ ਅੰਬਾਲਾ ਵੱਲ ਵਧਦੇ ਹੋਏ 2 ਬੈਰੀਕੇਡ ਪਾਰ ਕਰ ਚੁੱਕੇ ਹਨ। ਹੁਣ ਉਨ੍ਹਾਂ ਨੂੰ ਹਰਿਆਣਾ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਬੈਰੀਕੇਡ 'ਤੇ ਰੋਕ ਦਿੱਤਾ ਗਿਆ ਹੈ। ਇਸ ਮੌਕੇ ਕਿਸਾਨਾਂ ਉੱਤੇ ਅੱਥਰੂ ਗੈਸ ਦੇ ਗੋਲ਼ੇ ਛੱਡੇ ਗਏ ਹਨ।

ਹੁਣ ਹਰਿਆਣਾ ਪੁਲਿਸ ਵੱਲੋਂ ਚਲਾਏ ਅੱਥਰੂ ਗੈਸ ਦੇ ਗੋਲਿਆਂ ਕਾਰਨ 3 ਕਿਸਾਨ ਜ਼ਖ਼ਮੀ ਹੋ ਗਏ ਹਨ। ਇੱਕ ਕਿਸਾਨ ਦੀ ਸਿਹਤ ਵਿਗੜ ਗਈ ਹੈ। ਉਸ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਜਾ ਰਿਹਾ ਹੈ। ਕਿਸਾਨ ਦੀ ਪਛਾਣ ਹਰਦੀਪ ਸਿੰਘ ਵਜੋਂ ਹੋਈ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਅੱਥਰੂ ਗੈਸ ਦੇ ਗੋਲਿਆਂ ਤੋਂ ਬਚਾਅ ਲਈ ਗਿੱਲੀਆਂ ਬੋਰੀਆਂ ਲੈ ਕੇ ਲਈਆਂ ਹਨ, ਤਾਂ ਜੋ ਸ਼ੈੱਲ ਡਿੱਗਦੇ ਹੀ ਗਿੱਲੀਆਂ ਬੋਰੀਆਂ ਉਨ੍ਹਾਂ 'ਤੇ ਸੁੱਟ ਕੇ ਧੂੰਏਂ ਤੋਂ ਬਚ ਸਕਣ।

ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ ਅਸੀਂ ਸ਼ਾਂਤੀ ਨਾਲ ਜਾਣਾ ਚਾਹੁੰਦੇ ਸੀ ਪਰ ਹੁਣ ਸਾਰੀ ਦੁਨੀਆ ਦੇਖ ਰਹੀ ਹੈ ਕਿ ਸਾਡੇ ਨਾਲ ਕੀ ਕੀਤਾ ਜਾ ਰਿਹਾ ਹੈ। ਪੰਧੇਰ ਨੇ ਕਿਹਾ ਕਿ ਅਸੀਂ ਅੱਗੇ ਵਧਾਂਗੇ। ਅਸੀਂ ਉਮੀਦ ਕਰਦੇ ਹਾਂ ਕਿ ਸਰਕਾਰ ਗੱਲਬਾਤ ਦਾ ਰਾਹ ਖੋਲ੍ਹੇਗੀ। ਉਨ੍ਹਾਂ ਕਿਹਾ ਕਿ ਅਸੀਂ ਹੁਣ ਇੰਤਜ਼ਾਰ ਕਰ ਰਹੇ ਹਾਂ, ਜੇ ਸਾਨੂੰ ਦਿੱਲੀ ਨਾ ਜਾਣ ਦਿੱਤਾ ਗਿਆ ਤਾਂ ਅਸੀਂ ਸ਼ਾਮ ਨੂੰ ਰਣਨੀਤੀ ਬਣਾਵਾਂਗੇ। ਉਨ੍ਹਾਂ ਕਿਹਾ ਕਿ ਸਾਡਾ ਕਿਸੇ ਵੀ ਸੂਬਾ ਸਰਕਾਰ ਨਾਲ ਕੋਈ ਮੁੱਦਾ ਨਹੀਂ ਹੈ।

ਦੱਸ ਦਈਏ ਕਿ ਪੁਲ ’ਤੇ ਜਿੱਥੇ ਦਿੱਲੀ ਵੱਲ ਜਾਣ ਵਾਲੇ 101 ਕਿਸਾਨ ਖੜ੍ਹੇ ਹਨ, ਉੱਥੇ ਹੀ ਉਨ੍ਹਾਂ ਦੇ ਨਾਲ ਆਏ ਲੋਕ ਹੇਠਾਂ ਖੇਤਾਂ ’ਚ ਡਟੇ ਹੋਏ ਹਨ। ਇੱਥੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਹਨ। ਕਿਸਾਨਾਂ ਨੂੰ ਖੇਤਾਂ ਵੱਲ ਜਾਣ ਤੋਂ ਰੋਕਣ ਲਈ ਪ੍ਰਸ਼ਾਸਨ ਨੇ ਇੱਥੇ ਪਹਿਲਾਂ ਹੀ ਫੋਰਸ ਤਾਇਨਾਤ ਕਰ ਦਿੱਤੀ ਸੀ ਤੇ ਲੋਕਾਂ ਨੂੰ ਅੱਗੇ ਜਾਣ ਤੋਂ ਰੋਕਿਆ ਜਾ ਰਿਹਾ ਹੈ।

ਉਧਰ, ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਚੇਤਾਵਨੀ ਦਿੱਤੀ ਹੈ ਜੇਕਰ ਉਹ ਅੱਗੇ ਵਧਣ ਦੀ ਕੋਸ਼ਿਸ਼ ਕਰਨਗੇ, ਸਖਤੀ ਵਰਤੀ ਜਾਏਗੀ। ਹਰਿਆਣਾ ਪੁਲਿਸ ਨੇ ਕਿਹਾ ਕਿ ਜੇਕਰ ਕੋਈ ਅੱਗੇ ਵਧਣ ਜਾਂ ਬੈਰੀਕੇਡ ਪੁੱਟਣ ਦੀ ਕੋਸ਼ਿਸ਼ ਕਰੇਗਾ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ। ਹਰਿਆਣਾ ਪੁਲਿਸ ਨੇ ਸਰਹੱਦ ’ਤੇ ਬੈਰੀਕੇਡਾਂ ਦੇ ਨਾਲ-ਨਾਲ ਜਾਲੀ ਵੀ ਲਾਈ ਹੋਈ ਹੈ। ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਵੱਲੋਂ ਲੋਹੇ ਦੇ ਕਿੱਲ ਵੀ ਲਗਾਏ ਗਏ ਹਨ। ਇਹ ਮੇਖਾਂ ਸੀਮਿੰਟ ਵਿੱਚ ਦੱਬੀਆਂ ਹੋਈਆਂ ਹਨ ਤਾਂ ਜੋ ਵਾਹਨ ਅੱਗੇ ਨਾ ਜਾ ਸਕਣ।

ਟਾਪ ਹੈਡਲਾਈਨ

ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
Embed widget