ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਲੱਗਿਆ ਵੱਡਾ ਸਿਆਸੀ ਝਟਕਾ, 6 ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; SAD ਦਾ ਫੜਿਆ ਪੱਲਾ
Punjab News: ਪੰਜਾਬ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਨੇ ਵੀ ਚੋਣ ਮੈਦਾਨ ’ਚ ਉਤਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

Punjab News: ਪੰਜਾਬ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਨੇ ਵੀ ਚੋਣ ਮੈਦਾਨ ’ਚ ਉਤਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਪਾਰਟੀ ਦੇ ਸਕੱਤਰ ਤੇ ਚੰਡੀਗੜ੍ਹ ਦੇ ਆਬਜ਼ਰਵਰ ਡਾ. ਦਲਜੀਤ ਸਿੰਘ ਚੀਮਾ ਨੇ ਸੋਮਵਾਰ ਨੂੰ ਪਾਰਟੀ ਦਫ਼ਤਰ ਵਿਖੇ ਚੰਡੀਗੜ੍ਹ ਇਕਾਈ ਦੇ ਆਗੂਆਂ ਨਾਲ ਮੀਟਿੰਗ ਕਰਕੇ ਚੋਣ ਰਣਨੀਤੀ ’ਤੇ ਚਰਚਾ ਕੀਤੀ। ਇਸ ਦੌਰਾਨ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਆਗੂਆਂ ਤੇ ਵਰਕਰਾਂ ਨੂੰ ਵਾਰਡ ਅਤੇ ਬੂਥ ਪੱਧਰ ’ਤੇ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।
ਉੱਥੇ ਹੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ 6 ਆਗੂਆਂ ਨੇ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਮੀਟਿੰਗ ਦੌਰਾਨ ਡਾ. ਚੀਮਾ ਨੇ ਚੰਡੀਗੜ੍ਹ ਦੀ ਪਾਰਟੀ ਲੀਡਰਸ਼ਿਪ ਨਾਲ ਚੋਣਾਂ ਸਬੰਧੀ ਵਿਸਥਾਰਪੂਰਵਕ ਰੋਡਮੈਪ ਸਾਂਝਾ ਕੀਤਾ। ਉਨ੍ਹਾਂ ਆਗੂਆਂ ਅਤੇ ਵਰਕਰਾਂ ਨੂੰ ਆਪਸੀ ਤਾਲਮੇਲ ਵਧਾਉਣ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਨ ਲਈ ਕਿਹਾ। ਇਸ ਮੌਕੇ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਦੀ ਸਥਿਤੀ ਮਜ਼ਬੂਤ ਕਰਨ ਤੇ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਬਣਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਦੌਰਾਨ ਕਾਂਗਰਸ ਛੱਡ ਕੇ ਆਏ ਜਗਤਾਰ ਸਿੰਘ, ਪਰਵਿੰਦਰ ਸਿੰਘ, ਅਵਤਾਰ ਸਿੰਘ, ਪਵਨ ਕੁਮਾਰ ਗੋਇਲ, ਇਸ਼ਪਿੰਦਰ ਸਿੰਘ ਬੱਤਰਾ ਤੇ ਮਨਮੋਹਨ ਕੌਰ ਰਸਮੀ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ। ਡਾ. ਦਲਜੀਤ ਸਿੰਘ ਚੀਮਾ ਨੇ ਸਾਰੇ ਨਵੇਂ ਮੈਂਬਰਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਚਰਨਜੀਤ ਸਿੰਘ ਵਿਲੀ ਨੇ ਕਿਹਾ ਕਿ ਪਾਰਟੀ ਨਗਰ ਨਿਗਮ ਚੋਣਾਂ ’ਚ ਇਕ ਮਜ਼ਬੂਤ ਸਿਆਸੀ ਬਦਲ ਵਜੋਂ ਉਭਰਨ ਲਈ ਪੂਰੀ ਤਿਆਰੀ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਵਾਰਡ ਤੇ ਬੂਥ ਪੱਧਰ ’ਤੇ ਜ਼ਿੰਮੇਵਾਰੀਆਂ ਦੀ ਵੰਡ ਨਾਲ ਵਰਕਰਾਂ ਵਿੱਚ ਬਿਹਤਰ ਤਾਲਮੇਲ ਬਣੇਗਾ ਤੇ ਚੋਣ ਪ੍ਰਚਾਰ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਚੰਡੀਗੜ੍ਹ ਇਕਾਈ ਸਾਰੇ ਵਾਰਡਾਂ ਵਿੱਚ ਆਪਣਾ ਜਥੇਬੰਦਕ ਆਧਾਰ ਮਜ਼ਬੂਤ ਕਰਨ ਲਈ ਕੰਮ ਕਰੇਗੀ। ਵਿਲੀ ਨੇ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕੀਤਾ। ਮੀਟਿੰਗ ’ਚ ਬੀਬੀ ਹਰਜਿੰਦਰ ਕੌਰ, ਅਰਸ਼ਦੀਪ ਸਿੰਘ ਕਲੇਰ, ਹਰਜੀਤ ਭੁੱਲਰ, ਬੀਬੀ ਸਤਵੰਤ ਕੌਰ ਜੌਹਲ, ਇੰਸਪੈਕਟਰ ਬਲਵਿੰਦਰ ਸਿੰਘ, ਜ਼ਬਰਜੰਗ ਸਿੰਘ, ਮਨਦੀਪ ਸਿੰਘ, ਸੁਰਜੀਤ ਸਿੰਘ ਰਾਜਾ ਅਤੇ ਨਿਰਭੈ ਸਿੰਘ ਸਮੇਤ ਪਾਰਟੀ ਦੇ ਕਈ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
ਟ੍ਰੈਂਡਿੰਗ ਟੌਪਿਕ



















