ਪਠਾਨਕੋਟ: ਪਠਾਨਕੋਟ ਹੈਂਡ ਗ੍ਰੇਨੇਡ ਮਾਮਲੇ (Hand Grenade attacks) 'ਚ ਪੰਜਾਬ ਪੁਲਿਸ ਨੂੰ ਕਾਮਯਾਬੀ ਮਿਲੀ ਹੈ। ਪੁਲਿਸ ਨੇ ਇਸ ਮਾਮਲੇ 'ਚ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਨੇ ਗ੍ਰਨੇਡ ਹਮਲਾ ਕੀਤਾ ਸੀ। ਆਰਮੀ ਏਰੀਆ ਦੇ ਤ੍ਰਿਵੇਣੀ ਗੇਟ ਕੋਲ ਰਾਤ ਨੂੰ ਬਾਈਕ ਸਵਾਰਾਂ ਨੇ ਗ੍ਰੇਨੇਡ ਸੁੱਟਿਆ ਸੀ।
ਪੁਲਿਸ ਨੇ ਇਨ੍ਹਾਂ ਕੋਲੋਂ 6 ਹੋਰ ਗ੍ਰੇਨੇਡ, ਇੱਕ ਪਿਸਤੌਲ ਤੇ ਇੱਕ ਰਾਈਫਲ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਮੁਤਾਬਕ ਇਨ੍ਹਾਂ ਨੇ ਨਵੰਬਰ ਮਹੀਨੇ ਦੋ ਗ੍ਰੇਨੇਡ ਸੁੱਟੇ ਸੀ। ਪੁਲਿਸ ਦਾ ਇਹ ਵੀ ਦਾਅਵਾ ਹੈ ਕਿ ਪਾਕਿਸਤਾਨ 'ਚ ਬੈਠੇ ਮੋਸਟ ਵਾਂਟੇਡ ਖਾਲਿਸਤਾਨੀ ਲਖਬੀਰ ਸਿੰਘ ਰੋਡੇ ਨੇ ਗੈਂਗਸਟਰ ਸੁੱਖ ਭਿਖਾਰੀਵਾਲ ਨਾਲ ਮਿਲ ਕੇ ਇਸ ਅੱਤਵਾਦੀ ਹਮਲੇ ਦੀ ਸਾਜਿਸ਼ ਘੜੀ ਸੀ।
ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਗੁਰਦਾਸਪੁਰ ਦੇ ਪਿੰਡ ਲਖਨਪਾਲ ਦੇ ਅਮਨਦੀਪ ਉਰਫ ਮੰਤਰੀ, ਗੁਰਦਾਸਪੁਰ ਦੇ ਪਿੰਡ ਖਰਲ ਦੇ ਗੁਰਵਿੰਦਰ ਸਿੰਘ ਉਰਫ ਗਿੰਦੀ, ਗੁਰਦਾਸਪੁਰ ਦੇ ਪਿੰਡ ਖਰਲ ਦੇ ਪਰਮਿੰਦਰ ਕੁਮਾਰ ਉਰਫ ਰੋਹਿਤ ਉਰਫ ਰੋਹਤਾ, ਗੁਰਦਾਸਪੁਰ ਦੇ ਪਿੰਡ ਗੁੰਨੂਪੁਰ ਦੇ ਰਜਿੰਦਰ ਸਿੰਘ ਉਰਫ ਮੱਲ੍ਹੀ ਉਰਫ ਨਿੱਕੂ, ਗੁਰਦਾਸਪੁਰ ਦੇ ਪਿੰਡ ਗੋਤਪੋਕਰ ਦਾ ਹਰਪ੍ਰੀਤ ਸਿੰਘ ਉਰਫ ਢੋਲਕੀ ਅਤੇ ਗੁਰਦਾਸਪੁਰ ਦੇ ਪਿੰਡ ਗਾਜ਼ੀਕੋਟ ਦੇ ਰਮਨ ਕੁਮਾਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ