ਪੜਚੋਲ ਕਰੋ
ਗਰੇਵਾਲ ਤੇ ਜਿਆਣੀ ਦੇ ਸਮਾਜਿਕ ਬਾਈਕਾਟ ਦੇ ਐਲਾਨ ਮਗਰੋਂ ਬੀਜੇਪੀ 'ਚ 'ਹਾਹਾਕਾਰ', ਹੁਣ ਲੀਡਰਾਂ ਦਾ ਪਿੰਡਾਂ 'ਚ ਵੜਨਾ ਔਖਾ
ਕਿਸਾਨ ਯੂਨੀਅਨਾਂ ਦਾ ਕਹਿਣਾ ਹੈ ਕਿ ਜਿਆਣੀ ਤੇ ਗਰੇਵਾਲ ਵੱਲੋਂ ਕਿਸਾਨ ਅੰਦੋਲਨ ਸਬੰਧੀ ਗਲਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਇਸ ਲਈ ਇਨ੍ਹਾਂ ਦੋਵਾਂ ਆਗੂਆਂ ਦੇ ਸਮਾਜਿਕ ਬਾਈਕਾਟ ਤੇ ਉਨ੍ਹਾਂ ਦੇ ਪੰਜਾਬ ਵਿੱਚ ਦਾਖ਼ਲ ਹੋਣ ’ਤੇ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਗਿਆ।

ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚੇ (SKM) ਵੱਲੋਂ ਬੀਜੇਪੀ ਪੰਜਾਬ ਦੇ ਦੋ ਲੀਡਰਾਂ (BJP Punjab leaders) ਹਰਜੀਤ ਸਿੰਘ ਗਰੇਵਾਲ (Harjit Singh Grewal) ਤੇ ਸੁਰਜੀਤ ਜਿਆਣੀ (Surjit Jayani) ਦੇ ਸਮਾਜਿਕ ਬਾਈਕਾਟ (social boycott) ਦਾ ਐਲਾਨ ਕੀਤਾ ਹੈ। ਇਸ ਮਗਰੋਂ ਬੀਜੇਪੀ ਵਿੱਚ ਭੈਅ ਦਾ ਮਾਹੌਲ ਬਣ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਦੇ ਹੋਰ ਲੀਡਰਾਂ ਖਿਲਾਫ ਵੀ ਅਜਿਹੇ ਐਲਾਨ ਹੋ ਸਕਦੇ ਹਨ। ਇਸ ਨਾਲ ਬੀਜੇਪੀ ਲੀਡਰਾਂ ਦਾ ਪਿੰਡਾਂ ਵਿੱਚ ਵੜਨਾ ਔਖਾ ਹੋ ਜਾਏਗਾ। ਕਿਸਾਨ ਯੂਨੀਅਨਾਂ ਦਾ ਕਹਿਣਾ ਹੈ ਕਿ ਜਿਆਣੀ ਤੇ ਗਰੇਵਾਲ ਵੱਲੋਂ ਕਿਸਾਨ ਅੰਦੋਲਨ ਸਬੰਧੀ ਗਲਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਇਸ ਲਈ ਇਨ੍ਹਾਂ ਦੋਵਾਂ ਆਗੂਆਂ ਦੇ ਸਮਾਜਿਕ ਬਾਈਕਾਟ ਤੇ ਉਨ੍ਹਾਂ ਦੇ ਪੰਜਾਬ ਵਿੱਚ ਦਾਖ਼ਲ ਹੋਣ ’ਤੇ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਗਿਆ। ਕਿਸਾਨ ਲੀਡਰਾਂ ਨੇ ਕਿਹਾ ਕਿ ਇਸ ਵੇਲੇ ਜੋ ਲੀਡਰ ਆਪਣੇ ਸਮਾਜਿਕ ਭਾਈਚਾਰੇ ਨਾਲ ਨਹੀਂ ਖੜ੍ਹਾ ਹੋ ਸਕਦਾ, ਉਸ ਦਾ ਬਾਈਕਾਟ ਕਰਨਾ ਹੀ ਸਹੀ ਹੈ। ਉਧਰ, ਪੰਜਾਬ ਬੀਜੇਪੀ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਨੇ ਕਿਸਾਨਾਂ ਦੇ ਫੈਸਲੇ ਨੂੰ ਗੈਰਕਾਨੂੰਨੀ ਤੇ ਗੈਰ-ਸੰਵਿਧਾਨਕ ਕਰਾਰ ਦਿੱਤਾ। ਮਿੱਤਲ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦਾ ਇਹ ਫ਼ੈਸਲਾ ਪੂਰੀ ਤਰ੍ਹਾਂ ਗਲਤ ਹੈ ਕਿਉਂਕਿ ਦੁਨੀਆਂ ਦੇ ਸਭ ਤੋਂ ਵੱਡੇ ਜਮਹੂਰੀ ਦੇਸ਼ ਅੰਦਰ ਜਿੱਥੇ ਵਿਚਾਰਾਂ ਦੀ ਆਜ਼ਾਦੀ ਹੈ, ਉਥੇ ਹੀ ਸਮਾਜਿਕ ਬਾਈਕਾਟ ਜਿਹੀਆਂ ਗੱਲਾਂ ਪੂਰੀ ਤਰ੍ਹਾਂ ਗ਼ੈਰਕਾਨੂੰਨੀ ਹਨ। ਇਹ ਵੀ ਪੜ੍ਹੋ: ਬੀਜੇਪੀ ਨੇ ਕੈਨੇਡਾ ਨਾਲ ਜੋੜੇ ਕਿਸਾਨ ਅੰਦੋਲਨ ਦੇ ਤਾਰ, ਬੀਜੇਪੀ ਸੰਸਦ ਮੈਂਬਰ ਬੋਲੇ ਅੰਦੋਲਨ ਦਾ ਹਰ ਰੂਪ 'ਖਾਲਿਸਤਾਨੀ' ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















