Punjab news: SKM ਨੇ 16 ਫਰਵਰੀ ਨੂੰ ਭਾਰਤ ਬੰਦ ਨੂੰ ਸਫਲ ਬਣਾਉਣ ਦੀ ਕੀਤੀ ਅਪੀਲ, ਵੱਖ-ਵੱਖ ਵਰਗਾਂ ਨੂੰ ਪਹੁੰਚਣ ਦਾ ਦਿੱਤਾ ਸੱਦਾ
Punjab news: ਸੰਯੁਕਤ ਕਿਸਾਨ ਮੋਰਚੇ ਅਤੇ ਕੇਂਦਰੀ ਟਰੇਡ ਯੂਨੀਅਨ ਨੇ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ, ਜਿਸ ਨੂੰ ਸਫ਼ਲ ਬਣਾਉਣ ਲਈ ਉਨ੍ਹਾਂ ਨੇ ਵੱਖ-ਵੱਖ ਵਰਗਾਂ ਦੇ ਮੁਲਾਜ਼ਮਾਂ ਨਾਲ ਮੁਲਾਕਾਤ ਕਰਕੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ।
Punjab news: ਸੰਯੁਕਤ ਕਿਸਾਨ ਮੋਰਚੇ ਅਤੇ ਕੇਂਦਰੀ ਟਰੇਡ ਯੂਨੀਅਨ ਨੇ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਇਸ ਨੂੰ ਸਫ਼ਲ ਬਣਾਉਣ ਲਈ ਸੰਯੁਕਤ ਕਿਸਾਨ ਮੋਰਚੇ ਅਤੇ ਟਰੇਡ ਯੂਨੀਅਨ ਦਾ ਇੱਕ ਸਾਂਝਾ ਵਫਦ ਬਠਿੰਡਾ ‘ਚ ਸਮਾਜ ਦੇ ਵੱਖ-ਵੱਖ ਵਰਗਾਂ ਜਿਵੇਂ ਕਿ ਆੜ੍ਹਤੀਆ ਐਸੋਸੀਏਸ਼ਨ,ਵਪਾਰ ਮੰਡਲ, ਪੈਸਟੀਸਾਈਡ ਐਸੋਸੀਏਸ਼ਨ,ਸਬਜ਼ੀ ਮੰਡੀ ਆੜਤੀਆ ਯੂਨੀਅਨ, ਫਰੂਟ ਮੰਡੀ ਆੜਤੀਆ ਯੂਨੀਅਨ,ਟਰੱਕ ਯੂਨੀਅਨ,ਕੈਂਟਰ ਯੂਨੀਅਨ,ਟੈਕਸੀ ਯੂਨੀਅ ਅਤੇ ਬੱਸ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਦੇ ਆਗੂਆਂ ਨੂੰ ਮਿਲਿਆ।
ਇਸ ਵਫ਼ਦ ਨੇ ਕੇਂਦਰ ਸਰਕਾਰ ਦੀਆਂ ਕਾਰਪੋਰੇਟ ਪੱਖੀ ਅਤੇ ਲੋਕ ਵਿਰੋਧੀ ਨੀਤੀਆਂ ਵਿਰੁੱਧ ਕੀਤੇ ਜਾ ਰਹੇ 16 ਫਰਵਰੀ ਦੇ ਭਾਰਤ ਬੰਦ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ। ਅੱਜ ਦੇ ਇਸ ਪ੍ਰੋਗਰਾਮ ਦੇ ਵੇਰਵੇ ਪ੍ਰੈਸ ਨੂੰ ਜਾਰੀ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਫਿਰਕੂ,ਫਾਸ਼ੀਵਾਦੀ,ਲੋਕ ਵਿਰੋਧੀ ,ਦਲਿਤਾਂ ,ਔਰਤਾਂ ਤੇ ਘੱਟ ਗਿਣਤੀਆਂ ਤੇ ਜ਼ੁਲਮ ਕਰਨ ਵਾਲੀਆਂ ਅਤੇ ਕਾਰਪੋਰੇਟ ਨੂੰ ਸਮੁੱਚਾ ਆਰਥਿਕ ਢਾਂਚਾ ਦੇਣ ਵਾਲੀਆਂ ਨੀਤੀਆਂ ਦਾ 16 ਫਰਵਰੀ ਨੂੰ ਭਾਰਤ ਬੰਦ ਕਰਕੇ ਪੁਰਜੋਰ ਵਿਰੋਧ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Bathinda news: ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰਾਸਤੀ ਮੇਲੇ ਦਾ ਪੋਸਟਰ ਕੀਤਾ ਜਾਰੀ, ਤਿੰਨ ਦਿਨ ਲੱਗੇਗਾ ਵਿਰਾਸਤੀ ਮੇਲਾ
ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਦੇਸ਼ ਦੇ ਸੰਵਿਧਾਨ ਨੂੰ ਤੋੜ ਮਰੋੜ ਕੇ,ਲੋਕਾਂ ਦੇ ਮੁੱਢਲੇ ਹੱਕਾਂ ਨੂੰ ਖਤਮ ਕਰਕੇ,ਰਾਜਾਂ ਦੇ ਅਧਿਕਾਰਾਂ ਤੇ ਵਾਰ-ਵਾਰ ਡਾਕੇ ਮਾਰ ਕੇ ਤਾਨਾਸ਼ਾਹੀ ਅਤੇ ਫਿਰਕੂ ਰੰਗਤ ਵਾਲਾ ਮੰਨੂ ਸਿਮਰਤੀ ਤੋਂ ਪ੍ਰੇਰਤ ਸੰਵਿਧਾਨ ਲਾਗੂ ਕਰਕੇ ਦੇਸ਼ ਦੇ ਧਰਮ ਨਿਰਪੱਖ ਤਾਣੇ ਬਾਣੇ ਨੂੰ ਖਤਮ ਕਰਨਾ ਚਾਹੁੰਦੀ ਹੈ।
ਪਰ ਦੇਸ਼ ਦੇ ਲੋਕ ਉਸਦੀਆਂ ਇਹਨਾਂ ਕੋਝੀਆਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਅੱਜ ਦੇ ਇਸ ਵਫਦ ਵਿੱਚ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਸਵਰਨ ਸਿੰਘ ਪੂਹਲੀ,ਕਿਰਤੀ ਕਿਸਾਨ ਯੂਨੀਅਨ ਆਜ਼ਾਦ ਦੇ ਸੂਬਾ ਕਨਵੀਨਰ ਅਮਰਜੀਤ ਹਨੀ,
ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਸੂਬਾ ਆਗੂ ਬੇਅੰਤ ਸਿੰਘ ਮਹਿਮਾ ਸਰਜਾ,ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਫੁੱਲੋ ਮਿੱਠੀ,ਦਲਿਤ ਮਜ਼ਦੂਰ ਯੂਨੀਅਨ ਦੇ ਜ਼ਿਲਾ ਆਗੂ ਸੁਖਪਾਲ ਸਿੰਘ ਖਿਆਲੀ ਵਾਲਾ, ਸਿਕੰਦਰ ਸਿੰਘ ਧਾਲੀਵਾਲ ਸੂਬਾਪਰਧਾਨ ਡੀਐਮਐਫ, ਗਗਨਦੀਪ ਸਿੰਘ ਬਠਿੰਡਾ ਸੂਬਾ ਪ੍ਰਧਾਨ ਪੀ ਐਸ ਐਸ ਐਫ, ਪ੍ਰਿੰਸੀਪਲ ਰਣਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਪੈਨਸ਼ਨਰ ਐਸੋਸੀਏਸ਼ਨ ਬਠਿੰਡਾ, ਸੰਜੀਵ ਕੁਮਾਰ ਬਡਿਆਲਾ ਜ਼ਿਲਾ ਪ੍ਰਧਾਨ ਪੀਐਸਐਸਐਫ ਅਤੇ ਬਲਵਿੰਦਰ ਸਿੰਘ ਗੰਗਾ ਵੀ ਸ਼ਾਮਲ ਸਨ।
ਇਸ ਵਫਦ ਦੇ ਆਗੂਆਂ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਇਸ ਇਸ ਬੰਦ ਨੂੰ ਸਫਲ ਬਣਾਉਣ ਲਈ 16 ਫਰਵਰੀ ਨੂੰ 11ਵਜੇ ਭਾਈ ਘਨਈਆ ਜੀ ਚੌਂਕ ਬਠਿੰਡਾ ਵਿਖੇ ਪਹੁੰਚਣ ਦੀ ਅਪੀਲ ਕੀਤੀ।