Farmer Protest: ਪੁਲਿਸ ਦੀ ਕਾਰਵਾਈ 'ਤੇ SKM ਦੀ ਐਮਰਜੈਂਸੀ ਮੀਟਿੰਗ, 26 ਮਾਰਚ ਵਾਲਾ ਪ੍ਰਦਰਸ਼ਨ ਕੀਤਾ ਮੁਲਤਵੀ, ਸਰਕਾਰ ਨਾਲ ਮੀਟਿੰਗ ਕਰਨ ਤੋਂ ਵੀ ਕੋਰਾ ਜਵਾਬ
ਕਿਸਾਨਾਂ ਨੇ ਹਵਾਲਾ ਦਿੱਤਾ ਕਿ ਜਿਸ ਤਰ੍ਹਾਂ ਦੇ ਨਾਲ ਦੂਜੇ ਕਿਸਾਨਾਂ ਨੂੰ ਮੀਟਿੰਗ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ ਇਸ ਲਈ ਸੰਭਾਵਨਾ ਹੈ ਕਿ ਉਨ੍ਹਾਂ ਨਾਲ ਵੀ ਇਸ ਤਰ੍ਹਾਂ ਹੀ ਕੀਤਾ ਜਾਵੇ ਜਿਸ ਕਰਕੇ ਉਨ੍ਹਾਂ ਨੇ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।
Farmer Protest: ਕਿਸਾਨਾਂ ਉੱਤੇ ਪੁਲਿਸ ਦੀ ਹੋ ਰਹੀ ਕਾਰਵਾਈ ਦੌਰਾਨ ਸੰਯੁਕਤ ਕਿਸਾਨ ਮੋਰਚਾ ਵੱਲੋਂ ਐਮਰਜੈਂਸੀ ਮੀਟਿੰਗ ਕੀਤੀ ਗਈ ਜਿਸ ਵਿੱਚ ਉਨ੍ਹਾਂ ਕਿਹਾ ਕਿ ਹਾਲੀਆ ਘਟਨਾਵਾਂ ਦੇ ਮੱਦੇਨਜ਼ਰ 26 ਮਾਰਚ ਨੂੰ ਨਿਰਧਾਰਤ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। ਜ਼ਿਕਰ ਕਰ ਦਈਏ ਕਿ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਤੇ ਪੰਜਾਬ ਸਰਕਾਰ ਦੇ ਗੱਲਬਾਤ ਦੇ ਸੱਦੇ 'ਤੇ ਚਰਚਾ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਇੱਕ ਐਮਰਜੈਂਸੀ ਮੀਟਿੰਗ ਬੁਲਾਈ ਗਈ ਸੀ।
ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਕਿਉਂ ਕੀਤਾ ਇਨਕਾਰ
ਇਸ ਮੌਕੇ ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਨੂੰ ਪਹਿਲਾਂ ਸ਼ਾਂਤੀਪੂਰਨ ਮਾਹੌਲ ਯਕੀਨੀ ਬਣਾਉਣਾ ਚਾਹੀਦਾ ਹੈ ਤੇ ਸਾਰੇ ਹਿਰਾਸਤ ਵਿੱਚ ਲਏ ਗਏ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਮੌਜੂਦਾ ਹਾਲਾਤਾਂ ਵਿੱਚ ਸਰਕਾਰ ਨਾਲ ਹੋਣ ਵਾਲੀ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਮੌਕੇ ਕਿਸਾਨਾਂ ਨੇ ਹਵਾਲਾ ਦਿੱਤਾ ਕਿ ਜਿਸ ਤਰ੍ਹਾਂ ਦੇ ਨਾਲ ਦੂਜੇ ਕਿਸਾਨਾਂ ਨੂੰ ਮੀਟਿੰਗ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ ਇਸ ਲਈ ਸੰਭਾਵਨਾ ਹੈ ਕਿ ਉਨ੍ਹਾਂ ਨਾਲ ਵੀ ਇਸ ਤਰ੍ਹਾਂ ਹੀ ਕੀਤਾ ਜਾਵੇ ਜਿਸ ਕਰਕੇ ਉਨ੍ਹਾਂ ਨੇ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।
28 ਮਾਰਚ ਨੂੰ ਸੂਬੇ ਭਰ ਵਿੱਚ ਕੀਤੇ ਜਾਣਗੇ ਪ੍ਰਦਰਸ਼ਨ
ਇਸ ਮੌਕੇ ਕਿਸਾਨ ਆਗੂਆਂ ਨੇ ਪ੍ਰਸ਼ਾਸਨ 'ਤੇ ਕਿਸਾਨਾਂ ਅਤੇ ਉਨ੍ਹਾਂ ਦੇ ਘਰਾਂ 'ਤੇ ਬੁਲਡੋਜ਼ਰ ਸਮੇਤ ਤਾਕਤ ਦੀ ਵਰਤੋਂ ਕਰਨ ਦੇ ਰੋਸ ਵਜੋਂ 28 ਮਾਰਚ ਨੂੰ ਸੂਬਾ ਪੱਧਰੀ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸਾਰੇ ਡੀਸੀ ਦਫ਼ਤਰਾਂ ਦੇ ਬਾਹਰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਪ੍ਰਦਰਸ਼ਨ ਕੀਤੇ ਜਾਣਗੇ। ਇਸ ਤੋਂ ਇਲਾਵਾ, ਅਗਲੀ ਕਾਰਵਾਈ ਦੀ ਰਣਨੀਤੀ ਬਣਾਉਣ ਲਈ 24 ਮਾਰਚ ਨੂੰ ਜ਼ਿਲ੍ਹਾ ਪੱਧਰੀ ਮੀਟਿੰਗਾਂ ਹੋਣੀਆਂ ਹਨ। ਇੱਕ ਛੇ ਮੈਂਬਰੀ ਕਮੇਟੀ ਨੂੰ ਇੱਕ ਏਕੀਕ੍ਰਿਤ ਮਤੇ 'ਤੇ ਵਿਚਾਰ-ਵਟਾਂਦਰਾ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ।
ਕਿਸਾਨ ਆਗੂਆਂ ਨੇ ਆਪਣਾ ਸਟੈਂਡ ਦੁਹਰਾਇਆ ਹੈ - ਜਦੋਂ ਤੱਕ ਸਾਰੇ ਹਿਰਾਸਤ ਵਿੱਚ ਲਏ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਅਤੇ ਉਨ੍ਹਾਂ ਦਾ ਜ਼ਬਤ ਕੀਤਾ ਸਮਾਨ ਵਾਪਸ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸਰਕਾਰ ਨਾਲ ਕੋਈ ਗੱਲਬਾਤ ਨਹੀਂ ਕੀਤੀ ਜਾਵੇਗੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
