ਪਠਾਨਕੋਟ: SKM ਦੇ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਗੁਰਦਾਸਪੁਰ ਦੇ ਸੰਸਦ ਮੈਂਬਰ ਸੰਨੀ ਦਿਓਲ ਦੀ ਰਿਹਾਇਸ਼ ਦਾ ਘਿਰਾਓ ਕੀਤਾ ਅਤੇ ਧਰਨਾ ਦਿੱਤਾ।ਕਿਸਾਨ ਆਗੂ ਬਚਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਦਿੱਲੀ ਤੋਂ ਵਾਪਸ ਆਇਆ ਨੂੰ 13 ਮਹੀਨੇ ਹੋ ਗਏ ਹਨ ਪਰ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ਅਤੇ ਹੋਰ ਮੰਗਾਂ ਨੂੰ ਪੂਰਾ ਨਹੀਂ ਕੀਤਾ।
ਉਧਰ ਤਰਕਸ਼ੀਲ ਭਵਨ ਬਰਨਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਵਿੱਚ ਸ਼ਹੀਦ ਭਗਤ ਸਿੰਘ ਜੀ ਦੇ 115ਵੇਂ ਜਨਮ ਦਿਨ ਮੌਕੇ 28 ਸਤੰਬਰ ਨੂੰ ਅਨਾਜ ਮੰਡੀ ਵਿੱਚ ਸ਼ਹੀਦ ਭਗਤ ਸਿੰਘ ਜ਼ਿੰਦਾਬਾਦ ਕਾਨਫਰੰਸ ਰੈਲੀ ਕਰਨ ਦਾ ਐਲਾਨ ਕੀਤਾ ਗਿਆ।
ਬਰਨਾਲਾ, ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਅਨਾਜ ਮੰਡੀ ਵਿੱਚ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਇਸ ਰੈਲੀ ਵਿੱਚ ਇੱਕ ਲੱਖ ਤੋਂ ਵੱਧ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਹੋਰ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ, ਝੰਡਾ ਸਿੰਘ ਜੇਠੂਕੇ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਪੰਜਾਬ ਸਰਕਾਰ ਵੱਲੋਂ ਮਨਾਇਆ ਜਾਵੇਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ