ਪੜਚੋਲ ਕਰੋ

Farmer Protest: ਮੀਟਿੰਗ ਬਹਾਨੇ ਗ੍ਰਿਫ਼ਤਾਰ ਕੀਤੇ ਜਾ ਸਕਦੇ ਨੇ SKM ਲੀਡਰ ? BKU ਉਗਰਾਹਾਂ ਨੇ ਜਾਣ ਤੋਂ ਕੀਤਾ ਇਨਕਾਰ, ਜਾਣੋ ਕੀ ਦਿੱਤਾ ਤਰਕ

ਉਗਰਾਹਾਂ ਨੇ ਕਿਹਾ ਕਿ ਬੇਸ਼ੱਕ ਕਿਸੇ ਮਸੇਲ ਦਾ ਹੱਲ ਮੀਟਿੰਗ ਤੋਂ ਬਗ਼ੈਰ ਤੋਂ ਨਹੀਂ ਹੋ ਸਕਦਾ ਹੈ, ਪਰ ਇੱਥੇ ਕਈ  ਸਾਥੀ ਕਹਿ ਰਹੇ ਹਨ ਕਿ ਜੇ ਉਨ੍ਹਾਂ ਨੂੰ ਵੀ ਮੀਟਿੰਗ ਦੇ ਬਹਾਨੇ ਸਰਕਾਰ ਨੇ ਗ੍ਰਿਫ਼ਤਾਰ ਕਰ ਲਿਆ ਤਾਂ ਕੀ ਕੀਤਾ ਜਾਵੇ, ਇਸ ਲਈ ਉਨ੍ਹਾਂ ਦੀ ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਉਹ ਮੀਟਿੰਗ ਵਿੱਚ ਨਹੀਂ ਜਾਣਗੇ

Farmer Protest: ਕਿਸਾਨ ਪੰਜਾਬ ਸਰਕਾਰ ਵੱਲੋਂ ਹਰਿਆਣਾ-ਪੰਜਾਬ ਦੀ ਸ਼ੰਭੂ ਤੇ ਖਨੌਰੀ ਸਰਹੱਦ ਤੋਂ ਜ਼ਬਰਦਸਤੀ ਹਟਾਉਣ 'ਤੇ ਨਾਰਾਜ਼ ਹਨ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਸੰਯੁਕਤ ਕਿਸਾਨ ਮੋਰਚਾ (SKM) ਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਮੀਟਿੰਗ ਬੁਲਾਈ ਹੈ ਜਿਸ ਨੂੰ ਲੈ ਕੇ ਹੁਣ ਉਗਰਾਹਾਂ ਜਥੇਬੰਦੀ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।

ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਜਿਵੇਂ ਕੇਂਦਰ ਦੇ ਮੰਤਰੀਆਂ ਨਾਲ ਮੀਟਿੰਗ ਕਰਕੇ ਵਾਪਸ ਆਉਂਦੇ ਕਿਸਾਨ ਲੀਡਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਸਰਹੱਦ ਤੋਂ ਮੋਰਚਾ ਖਾਲੀ ਕਰਵਾਇਆ ਗਿਆ। ਇਸ ਤੋਂ ਬਾਅਦ ਰੋਸ ਪ੍ਰਦਰਸ਼ਨ ਕਰਦੇ ਆਗੂਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਤਾਂ ਅਜਿਹੇ ਵਿੱਚ ਇਹ ਸਵਾਲ ਹੈ ਕਿ ਉਹ ਮੀਟਿੰਗ ਹੁਣ ਵਾਜ਼ਬ ਹੈ ਜਾਂ ਨਹੀਂ ?

ਉਗਰਾਹਾਂ ਨੇ ਕਿਹਾ ਕਿ ਬੇਸ਼ੱਕ ਕਿਸੇ ਮਸੇਲ ਦਾ ਹੱਲ ਮੀਟਿੰਗ ਤੋਂ ਬਗ਼ੈਰ ਤੋਂ ਨਹੀਂ ਹੋ ਸਕਦਾ ਹੈ, ਪਰ ਇੱਥੇ ਕਈ  ਸਾਥੀ ਕਹਿ ਰਹੇ ਹਨ ਕਿ ਜੇ ਉਨ੍ਹਾਂ ਨੂੰ ਵੀ ਮੀਟਿੰਗ ਦੇ ਬਹਾਨੇ ਸਰਕਾਰ ਨੇ ਗ੍ਰਿਫ਼ਤਾਰ ਕਰ ਲਿਆ ਤਾਂ ਕੀ ਕੀਤਾ ਜਾਵੇ, ਇਸ ਲਈ ਉਨ੍ਹਾਂ ਦੀ ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਉਹ ਮੀਟਿੰਗ ਵਿੱਚ ਨਹੀਂ ਜਾਣਗੇ ਤੇ ਇਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਵੀ ਗੱਲ ਕੀਤੀ ਜਾਵੇਗੀ।

ਹਾਲਾਂਕਿ ਇਸ ਮੌਕੇ ਉਗਰਾਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਜੋ 26 ਮਾਰਚ ਦੇ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ ਤੇ ਉਹ ਇਸ ਨੂੰ ਕਰਨਗੇ, ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਜਗ੍ਹਾ ਦੇਵੇ ਤੇ ਉਹ ਇੱਕ ਦਿਨ ਦਾ ਪ੍ਰਦਰਸ਼ਨ ਕਰਕੇ ਵਾਪਸ ਚਲੇ ਜਾਣਦੇ, ਇਸ ਤੋਂ ਬਾਅਦ ਜੇ ਹਲਾਤ ਠੀਕ ਬਣੇ ਤਾਂ ਹੀ ਉਹ ਮੀਟਿੰਗ ਕਰਨਗੇ। ਇਸ ਮੌਕੇ ਉਨ੍ਹਾਂ ਨੇ ਕਿਸਾਨ ਆਗੂਆਂ ਨੂੰ ਰਿਹਾਅ ਕਰਨ ਤੇ ਸਮਾਨ ਵਾਪਸ ਕਰਨ ਲਈ ਵੀ ਸਰਕਾਰ ਨੂੰ ਆਖਿਆ ਹੈ।

ਜ਼ਿਕਰ ਕਰ ਦਈਏ ਕਿ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਕਾਂਗਰਸ ਨੇ ਕਿਸਾਨਾਂ ਵਿਰੁੱਧ ਕੀਤੀ ਗਈ ਕਾਰਵਾਈ ਨੂੰ ਲੈ ਕੇ ਹੰਗਾਮਾ ਕੀਤਾ। ਇਸ ਦੌਰਾਨ ਜਦੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਆਪਣਾ ਭਾਸ਼ਣ ਦਿੰਦੇ ਰਹੇ, ਕਾਂਗਰਸ ਨੇ ਵੀ ਵਾਕਆਊਟ ਕਰ ਦਿੱਤਾ।

ਓਧਰ ਦੂਜੇ ਪਾਸੇ, ਖਨੌਰੀ ਸਰਹੱਦ ਅੱਜ ਪੂਰੀ ਤਰ੍ਹਾਂ ਖੋਲ੍ਹੀ ਜਾ ਸਕਦੀ ਹੈ। ਹਰਿਆਣਾ ਪੁਲਿਸ ਨੇ ਕੱਲ੍ਹ ਵੀਰਵਾਰ ਨੂੰ ਇੱਥੋਂ ਬੈਰੀਕੇਡਿੰਗ ਹਟਾ ਦਿੱਤੀ ਸੀ। ਪੰਜਾਬ ਵਾਲੇ ਪਾਸੇ ਵਾਲੇ ਹਾਈਵੇਅ 'ਤੇ ਟਰਾਲੀਆਂ ਹੋਣ ਕਾਰਨ ਕੱਲ੍ਹ ਇੱਥੇ ਆਵਾਜਾਈ ਸ਼ੁਰੂ ਨਹੀਂ ਹੋ ਸਕੀ। ਇਸ ਦੇ ਖੁੱਲ੍ਹਣ ਨਾਲ, ਜੀਂਦ-ਸੰਗਰੂਰ ਰਾਹੀਂ ਦਿੱਲੀ ਤੇ ਪਟਿਆਲਾ ਜਾਣ ਅਤੇ ਜਾਣ ਵਾਲੇ ਯਾਤਰੀਆਂ ਨੂੰ ਰਾਹਤ ਮਿਲੇਗੀ।

ਦੱਸ ਦਈਏ ਕਿ ਸ਼ੰਭੂ ਸਰਹੱਦ ਦੀਆਂ ਦੋਵੇਂ ਲੇਨਾਂ ਵੀਰਵਾਰ ਨੂੰ ਹੀ ਖੋਲ੍ਹ ਦਿੱਤੀਆਂ ਗਈਆਂ ਜਿਸ ਕਾਰਨ ਪੰਜਾਬ ਤੋਂ ਹਰਿਆਣਾ ਅਤੇ ਦਿੱਲੀ ਜਾਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਕਿਸਾਨਾਂ ਦੇ ਵਿਰੋਧ ਕਾਰਨ ਇਹ ਦੋਵੇਂ ਸਰਹੱਦਾਂ 13 ਮਹੀਨਿਆਂ ਲਈ ਬੰਦ ਰਹੀਆਂ।

ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਦੇ ਕਨਵੀਨਰ ਸਰਵਣ ਸਿੰਘ ਪੰਧੇਰ ਸਮੇਤ 101 ਕਿਸਾਨਾਂ ਨੂੰ ਪਟਿਆਲਾ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਹੈ। ਜਦੋਂ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਆਗੂ ਜਗਜੀਤ ਡੱਲੇਵਾਲ ਨੇ ਇਲਾਜ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਡਾਕਟਰਾਂ ਦੀ ਇੱਕ ਟੀਮ ਜਲੰਧਰ ਛਾਉਣੀ ਦੇ ਰੈਸਟ ਹਾਊਸ ਵਿੱਚ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ, ਜੋ ਕਿ ਫੌਜ ਦੇ ਨਿਯੰਤਰਿਤ ਖੇਤਰ ਹੈ।

ਟਾਪ ਹੈਡਲਾਈਨ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget