SKM ਆਗੂ ਸਰਵਣ ਸਿੰਘ ਪੰਧੇਰ ਵੱਲੋਂ ਅਹਿਮ ਐਲਾਨ, ਭਲਕੇ ਫਿਰ ਤੋਂ ਹੋਏਗਾ ਕਿਸਾਨਾਂ ਦਾ 'ਦਿੱਲੀ ਕੂਚ'
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇੱਕ ਵਾਰ ਫਿਰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਸ਼ਨੀਵਾਰ ਨੂੰ ਪ੍ਰੈੱਸ ਕਾਨਫਰੰਸ 'ਚ ਉਨ੍ਹਾਂ ਸਰਕਾਰ 'ਤੇ ਗੱਲਬਾਤ ਨੂੰ ਲੈ ਕੇ ਝੂਠ ਬੋਲਣ ਦਾ ਦੋਸ਼ ਲਾਉਂਦਿਆਂ
Farmers to March to Delhi Again: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇੱਕ ਵਾਰ ਫਿਰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਸ਼ਨੀਵਾਰ ਨੂੰ ਪ੍ਰੈੱਸ ਕਾਨਫਰੰਸ 'ਚ ਉਨ੍ਹਾਂ ਸਰਕਾਰ 'ਤੇ ਗੱਲਬਾਤ ਨੂੰ ਲੈ ਕੇ ਝੂਠ ਬੋਲਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ 'ਤੇ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਜਿਸ ਲਈ ਹੁਣ ਭਲਕੇ 8 ਦਸੰਬਰ ਨੂੰ ਕਿਸਾਨ ਫਿਰ ਤੋਂ ਦਿੱਲੀ ਵੱਲ ਦਾ ਰੁਖ਼ ਕਰਨਗੇ।
ਹੋਰ ਪੜ੍ਹੋ : ਪੰਜਾਬ ਦੇ ਵਾਤਾਵਰਣ ਲਈ ਵਿਸ਼ੇਸ਼ ਕਦਮ ਚੁੱਕ ਰਹੀ ਮਾਨ ਸਰਕਾਰ, ਗਾਰਬੇਜ ਫਰੀ ਪ੍ਰਾਜੈਕਟ ਕੀਤਾ ਸ਼ੁਰੂ
ਸਰਕਾਰ ਵੱਲੋਂ ਨਹੀਂ ਆਇਆ ਗੱਲਬਾਤ ਦਾ ਕੋਈ ਪ੍ਰਸਤਾਵ
ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕੱਲ੍ਹ ਦੁਪਹਿਰ 12 ਵਜੇ 101 ਕਿਸਾਨਾਂ ਦਾ ਜਥਾ ਅੱਗੇ ਵਧੇਗਾ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਤੱਕ ਸਰਕਾਰ ਵੱਲੋਂ ਗੱਲਬਾਤ ਦਾ ਕੋਈ ਪ੍ਰਸਤਾਵ ਨਹੀਂ ਆਇਆ।
ਉਨ੍ਹਾਂ ਕਿਹਾ, "ਸਰਕਾਰ ਇਹ ਦਿਖਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਦੇਸ਼ ਵਿਕਾਸ ਕਰ ਰਿਹਾ ਹੈ, ਪਰ ਵਿਕਾਸ ਦੇ ਮਾਪਦੰਡ ਕਿਸਾਨਾਂ ਦੀ ਦੁਰਦਸ਼ਾ ਨੂੰ ਨਜ਼ਰਅੰਦਾਜ਼ ਕਰ ਰਹੇ ਹਨ।" ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਸਰਕਾਰ ਵੱਲੋਂ ਕੱਲ੍ਹ ਚੁੱਕੇ ਗਏ ਕਦਮਾਂ 'ਤੇ ਕਈ ਥਾਵਾਂ ਤੋਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ।
ਸਰਕਾਰ ਦੀਆਂ ਨੀਤੀਆਂ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਹਨ
ਕਿਸਾਨਾਂ ਦਾ ਦੋਸ਼ ਹੈ ਕਿ ਸਰਕਾਰ ਦੀਆਂ ਨੀਤੀਆਂ ਉਨ੍ਹਾਂ ਦੇ ਹਿੱਤਾਂ ਦੇ ਵਿਰੁੱਧ ਹਨ ਅਤੇ ਕਾਰਪੋਰੇਟਾਂ ਦੇ ਹੱਕ ਵਿੱਚ ਝੁਕੀਆਂ ਹੋਈਆਂ ਹਨ। ਕਿਸਾਨ ਮੰਗ ਕਰਦੇ ਹਨ ਕਿ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨ ਦਾ ਦਰਜਾ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਦੀਆਂ ਫਸਲਾਂ ਦੀ ਸਹੀ ਕੀਮਤ ਤੈਅ ਕੀਤੀ ਜਾ ਸਕੇ।
ਕਿਸਾਨਾਂ ਦੀ ਅਗਲੀ ਯੋਜਨਾ ਦਿੱਲੀ ਵੱਲ ਮਾਰਚ ਕਰਨ ਦੀ ਹੈ। ਸਰਵਣ ਸਿੰਘ ਪੰਧੇਰ ਅਨੁਸਾਰ 101 ਕਿਸਾਨਾਂ ਦਾ ਜਥਾ ਐਤਵਾਰ ਦੁਪਹਿਰ 12 ਵਜੇ ਦਿੱਲੀ ਲਈ ਰਵਾਨਾ ਹੋਵੇਗਾ। ਪੰਧੇਰ ਨੇ ਸਪੱਸ਼ਟ ਕੀਤਾ ਕਿ ਇਹ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲੈਂਦੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।