Punjab Farmer Protest: ਕਿਸਾਨ ਆਗੂ ਜੰਗਵੀਰ ਸਿੰਘ ਚੌਹਾਨ ਜੋਗਿੰਦਰ ਸਿੰਘ ਉਗਰਾਹਾਂ ਦੇ ਘਰ ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ ਕਰਦੇ ਹੋਏ ਰੇਡ ਮਾਰੀ ਗਈ ਹੈ। ਇਸ ਤੋਂ ਇਲਾਵਾ ਕਈ ਹੋਰ ਨਾਮੀ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਗਈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਉੱਤੇ ਕੀਤੀ ਇਸ ਛਾਪੇਮਾਰੀ ਦੀ ਕਾਰਵਾਈ ਨੂੰ ਲੈ ਕੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਵੱਲੋਂ ਸਖਤ ਸ਼ਬਦਾਂ ਦੇ ਵਿੱਚ ਨਿੰਦਾ ਕੀਤੀ ਹੈ।
ਸਰਵਨ ਸਿੰਘ ਪੰਧੇਰ ਨੇ ਇੱਕ ਵੀਡੀਓ ਸੁਨੇਹਾ ਸਾਂਝਾ ਕੀਤਾ ਹੈ ਜਿਸ ਵਿੱਚ ਉਨ੍ਹਾਂ ਨੇ ਦੱਸਿਆ ਹੈ ਕਿ SKM ਦੇ ਲੀਡਰਾਂ ਦੇ ਘਰਾਂ ਉੱਤੇ ਰੇਡ ਮਾਰੀ ਗਈ ਹੈ ਅਤੇ ਕਈ ਆਗੂ ਅਤੇ ਸਧਾਰਨ ਵਰਕਰਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਆਪਣੇ ਇਸ ਸੁਨੇਹੇ ਦੇ ਵਿੱਚ ਸਰਵਨ ਸਿੰਘ ਪੰਧੇਰ ਨੇ ਸੂਬਾ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ ਨੂੰ ਵੀ ਲੰਬੇ ਹੱਥੀਂ ਲਿਆ ਹੈ।
ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ), ਸੂਬਾ ਆਗੂ ਬਲਵੰਤ ਸਿੰਘ ਮਹਿਰਾਜ, ਸੂਬਾ ਆਗੂ ਅਸ਼ੋਕ ਭਾਰਤੀ, ਸੂਬਾ ਆਗੂ ਜਰਨੈਲ ਕਾਲੇਕੇ, ਬਲਾਕ ਪ੍ਰਧਾਨ ਗੁਰਜੀਤ ਸਿੰਘਜ਼ਿਲ੍ਹਾ ਕਮੇਟੀ ਮੈਂਬਰ ਇੰਦਰਮੋਹਨ ਸਿੰਘ, ਬਲਾਕ ਆਗੂ ਪਾਲ ਸਿੰਘ, ਜ਼ਿਲ੍ਹਾ ਪ੍ਰਧਾਨ ਰਣਜੀਤ ਸਵਾਜਪੁਰ, ਜ਼ਿਲ੍ਹਾ ਸਕੱਤਰ ਸੁਰਿੰਦਰ ਸਿੰਘ ਸ਼ਿੰਦਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਬਾਕੀ ਸਾਰੇ ਲੀਡਰਸ਼ਿਪ ਦੇ ਘਰੇ ਵੱਡੀ ਪੱਧਰ ਵਿੱਚ ਛਾਪੇਮਾਰੀ ਦੀ ਕਾਰਵਾਈ ਕੀਤੀ ਗਈ।
ਜ਼ਿਕਰਯੋਗ ਹੈ ਕਿ ਬੀਤੀ ਦਿਨੀਂ 3 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ (SKM) ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਲਗਭਗ ਦੋ ਘੰਟੇ ਚੱਲੀ ਮੀਟਿੰਗ ਚੱਲੀ। ਹਾਲਾਂਕਿ, ਮੀਟਿੰਗ ਵਿੱਚ ਕਿਸੇ ਵੀ ਮੁੱਦੇ ‘ਤੇ ਸਹਿਮਤੀ ਨਹੀਂ ਬਣ ਸਕੀ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਐਲਾਨ ਕੀਤਾ ਕਿ ਕਿਸਾਨ 5 ਤਰੀਕ ਨੂੰ ਚੰਡੀਗੜ੍ਹ ਵਿੱਚ ਵਿਰੋਧ ਪ੍ਰਦਰਸ਼ਨ ਕਰਨਗੇ। ਕਿਸਾਨਾਂ ਦਾ ਇਲਜ਼ਾਮ ਹੈ ਕਿ ਮੁੱਖ ਮੰਤਰੀ ਗੁੱਸੇ ਵਿੱਚ ਆ ਗਏ ਅਤੇ ਮੀਟਿੰਗ ਵਿਚਕਾਰੋਂ ਹੀ ਚਲੇ ਗਏ।