Punjab news: ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਦੇ ਦਫ਼ਤਰ ਬੱਸ ਸਟੈਂਡ ਲੁਧਿਆਣਾ ਵਿਖੇ ਮੀਟਿੰਗ ਹੋਈ ਹੈ। ਇਸ ਦੌਰਾਨ ਕਿਸਾਨਾਂ ਨੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਅਤੇ ਮੀਟਿੰਗ ਵਿੱਚ ਲਏ ਗਏ ਏਜੰਡੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਐਮ.ਐਸ.ਪੀ, ਬਿਜਲੀ ਸੋਧ ਬਿੱਲ ਅਤੇ ਲਖੀਮਪੁਰ ਖਿਰੀ 'ਚ ਇਨਸਾਫ਼ ਘਟਨਾ ਨਾ ਮਿਲਣ ਸਮੇਤ ਕਈ ਮੁੱਦੇ ਹਨ, ਜਿਨ੍ਹਾਂ ਬਾਰੇ ਕੇਂਦਰ ਸਰਕਾਰ ਵੱਲੋਂ ਕੋਈ ਫੈਸਲਾ ਨਹੀਂ ਲਿਆ ਗਿਆ।
ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਸਰਕਾਰ ਨੂੰ ਗੰਨੇ ਦੇ ਬਕਾਏ ਸਬੰਧੀ ਕਿਸਾਨਾਂ ਦੀਆਂ ਮੰਗਾਂ ਨਾ ਮੰਨਣ ਲਈ ਵੀ ਕੋਸਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਰਾਏ, ਜੋਗਿੰਦਰ ਸਿੰਘ ਉਗਰਾਹਾ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਦਾ ਮੁੱਖ ਏਜੰਡਾ ਵਿਜੇ ਦਿਵਸ ਹੈ ਅਤੇ ਇਸ ਤੋਂ ਇਲਾਵਾ 26 ਨਵੰਬਰ ਨੂੰ ਦੇਸ਼ ਭਰ ਦੇ ਕਿਸਾਨ ਰਾਜਪਾਲ ਨੂੰ ਮੰਗ ਪੱਤਰ ਦੇਣਗੇ। ਜਿਸ ਵਿੱਚ ਐਮ.ਐਸ.ਪੀ., ਬਿਜਲੀ ਸੋਧ ਬਿੱਲ, ਗੰਨੇ ਦੇ ਬਕਾਏ ਸਮੇਤ ਕਈ ਮੁੱਦੇ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਐਮਪੀ ਚੋਣ ਵਿੱਚ ਪਿੰਡ-ਪਿੰਡ ਆ ਰਹੇ ਆਗੂਆਂ ਦੀ ਘੇਰਾਬੰਦੀ ਕੀਤੀ ਜਾਵੇਗੀ, ਇਸ ਤੋਂ ਇਲਾਵਾ ਮਾਰਚ ਕਰਨ ਦੀ ਗੱਲ ਕਰਦਿਆਂ ਕਿਹਾ ਕਿ ਉਹ ਰਾਜ ਸਭਾ ਅਤੇ ਸੰਸਦ ਦਾ ਘਿਰਾਓ ਵੀ ਕਰ ਸਕਦੇ ਹਾਂ।
ਕਿਸਾਨਾਂ ਵੱਲੋਂ ਮਨਾਇਆ ਗਿਆ ਫ਼ਤਿਹ ਦਿਵਸ
ਦਿੱਲੀ ਅੰਦੋਲਨ ਦੌਰਾਨ ਮੋਦੀ ਵੱਲੋਂ ਅੱਜ ਦੇ ਦਿਨ ਤਿੰਨ ਖੇਤੀ ਕਾਨੂੰਨ ਵਾਪਸ ਲਏ ਗਏ ਸਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ ਇਸ ਦਿਨ ਨੂੰ ਫਤਿਹ ਦਿਵਸ ਦੇ ਤੌਰ ਤੇ ਮਨਾਉਣ ਦਾ ਸੱਦਾ ਦਿੱਤਾ ਗਿਆ ਹੈ। ਜਿਸ ਤਹਿਤ ਅੱਜ ਸੰਗਰੂਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅੰਦਰ ਅਤੇ ਗਦਰ ਮੈਮੋਰੀਅਲ ਭਵਨ ਸੰਗਰੂਰ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਨੇ ਆਪਣੇ ਬਨੇਰਿਆਂ ਤੇ ਦੀਪਮਾਲਾ ਕਰਕੇ ਅਤੇ ਦੀਵੇ ਬਾਲ ਕੇ ਜਿੱਤ ਦਾ ਦਿਨ ਮਨਾਇਆ ਤੇ ਨਾਲ ਹੀ ਇਸ ਅੰਦੋਲਨ ਦੀ ਜਿੱਤ ਪ੍ਰਾਪਤ ਕਰਨ ਲਈ ਸ਼ਹੀਦ ਹੋਏ ਕਿਸਾਨਾਂ ਨੂੰ ਵੀ ਯਾਦ ਕੀਤਾ ਅਤੇ ਅੰਦੋਲਨ ਦੀ ਸਮਾਪਤੀ ਤੇ ਸਰਕਾਰ ਵੱਲੋਂ ਜੋ ਮੰਗਾਂ ਮੰਨੀਆਂ ਗਈਆਂ ਸਨ ਉਨ੍ਹਾਂ ਵਿੱਚੋਂ ਬਾਕੀ ਰਹਿ ਗਿਆ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਤੇਜ਼ ਕਰਨ ਦਾ ਅਹਿਦ ਕੀਤਾ।ਜਿਸ ਦੀ ਅਗਲੀ ਕੜੀ ਵਜੋਂ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੈਲੀ ਕਰ ਕੇ ਰਾਜ ਭਵਨ ਵੱਲ ਮਾਰਚ ਕਰਨ ਦੇ ਪ੍ਰੋਗਰਾਮ ਦੀ ਤਿਆਰੀ ਲਈ ਪਿੰਡਾਂ ਚ ਰੈਲੀਆਂ ਕਰਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।