Punjab news: ਸੰਯੁਕਤ ਕਿਸਾਨ ਮੋਰਚਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਵਾਰ ਫਿਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਕਿਸਾਨਾਂ ਨੇ ਭਾਜਪਾ ਦੇ ਸਾਰੇ ਮੰਤਰੀਆਂ, ਆਗੂਆਂ, ਵਿਧਾਇਕਾਂ ਅਤੇ ਆਗੂਆਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕਰਕੇ ਉਨ੍ਹਾਂ ਦੇ ਘਰਾਂ ਦੇ ਬਾਹਰ ਧਰਨਾ ਦਿੱਤਾ। 


ਉੱਥੇ ਹੀ ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਬਰਨਾਲਾ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਦਾ ਘਿਰਾਓ ਕਰਕੇ ਧਰਨਾ ਦਿੱਤਾ ਗਿਆ। 


ਇਸ ਮੌਕੇ ਕਿਸਾਨ ਆਗੂ ਗੋਰਾ ਸਿੰਘ, ਮਨਵੀਰ ਕੌਰ, ਪਵਿੱਤਰ ਸਿੰਘ ਅਤੇ ਗੁਰਨਾਮ ਸਿੰਘ ਨੇ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਜੋ ਜਾਨੀ ਨੁਕਸਾਨ ਹੋਇਆ, ਫ਼ਸਲਾਂ ਦਾ ਨੁਕਸਾਨ ਹੋਇਆ, ਪਸ਼ੂ ਧਨ ਦਾ ਨੁਕਸਾਨ ਹੋਇਆ ਹੈ, ਉਸ ਲਈ ਪੰਜਾਬ ਅਤੇ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਦੋਵਾਂ ਸਰਕਾਰਾਂ ਵੱਲੋਂ ਲੋਕਾਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਕੋਈ ਠੋਸ ਪ੍ਰਬੰਧ ਨਹੀਂ ਕੀਤੇ ਗਏ।


ਇਹ ਵੀ ਪੜ੍ਹੋ: Sangrur News: ਖ਼ਜ਼ਨਾ ਮੰਤਰੀ ਦੇ ਇਲਾਕੇ 'ਚ ਚੋਰਾਂ ਦਾ ਬੋਲਬਾਲਾ ! ਕੱਪੜੇ ਦੀ ਦੁਕਾਨ ਚੋਂ ਲੱਖਾਂ ਦੀ ਚੋਰੀ


ਇਸ ਲਈ ਹੁਣ ਪੰਜਾਬ ਸਰਕਾਰ ਨੂੰ ਜਲਦੀ ਤੋਂ ਜਲਦੀ ਹਰ ਕਿਸੇ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ। ਇਨ੍ਹਾਂ ਹਾਲਾਤਾਂ ਨੂੰ ਸੁਧਾਰਨ ਲਈ ਕੋਈ ਠੋਸ ਪ੍ਰਬੰਧ ਕੀਤਾ ਜਾਵੇ ਅਤੇ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਉਨ੍ਹਾਂ ਦੀਆਂ ਪਿਛਲੀਆਂ ਮੰਗਾਂ ਪੂਰੀਆਂ ਕਰਨ ਲਈ ਵੀ ਕਿਹਾ।


ਪ੍ਰਦਰਸ਼ਨ ਵਿੱਚ ਬੀਕੇਯੂ ਡਕੌਂਦਾ, ਬੀਕੇਯੂ ਕਾਦੀਆਂ, ਪੰਜਾਬ ਕਿਸਾਨ ਯੂਨੀਅਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਵਰਕਰਾਂ ਅਤੇ ਆਗੂਆਂ ਨੇ ਸ਼ਮੂਲੀਅਤ ਕੀਤੀ। 


ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਆਏ ਹੜ੍ਹ ਕਾਰਨ ਕਿਸਾਨਾਂ ਦੀਆਂ ਫਸਲਾਂ ਅਤੇ ਪਸ਼ੂ ਧਨ ਦਾ ਕਾਫੀ ਨੁਕਸਾਨ ਹੋਇਆ ਸੀ ਜਿਸ ਨੁਕਸਾਨ ਦੀ ਭਰਪਾਈ ਕਰਨ ਲਈ ਹੁਣ ਸੰਯੁਕਤ ਕਿਸਾਨ ਮੋਰਚੇ ਵਲੋਂ ਧਰਨਾ ਲਾਇਆ ਗਿਆ ਹੈ। 


ਇਹ ਵੀ ਪੜ੍ਹੋ: Balkaur singh: 'ਸਿੱਧੂ ਦੇ ਕਤਲ ਦੇ ਪਿੱਛੇ ਰਾਜਨੀਤਿਕ ਲੋਕਾਂ ਦਾ ਹੱਥ....', ਬਲਕੌਰ ਸਿੰਘ ਨੇ ਕਿਉਂ ਦਿੱਤਾ ਅਜਿਹਾ ਬਿਆਨ, ਜਾਣੋ ਪੂਰਾ ਮਾਮਲਾ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।