SKM ਨੇ ਮੋਰਚੇ ਨੂੰ ਲੈ ਕੇ ਕੀਤਾ ਵੱਡਾ ਐਲਾਨ, ਚੰਡੀਗੜ੍ਹ 'ਚ ਲੱਗੇਗਾ ਅਣਮਿੱਥੇ ਸਮੇਂ ਲਈ ਧਰਨਾ
ਸੰਯੁਕਤ ਕਿਸਾਨ ਮੋਰਚੇ ਦੀ ਚੰਡੀਗੜ੍ਹ ਵਿਖੇ ਬੈਠਕ ਹੋਈ। ਬੈਠਕ ਵਿਚ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ 5 ਮਾਰਚ ਨੂੰ ਦੇਸ਼ ਭਰ ਵਿੱਚ ਪ੍ਰਦਰਸ਼ਨ ਕੀਤੇ ਜਾਣਗੇ।ਉਨ੍ਹਾਂ ਨੇ ਕਿਹਾ ਹੈ ਕਿ ਚੰਡੀਗੜ੍ਹ ਵਿਖੇ ਅਣਮਿੱਥੇ ਸਮੇਂ ਲਈ ਧਰਨਾ...

Punjab News: ਸੰਯੁਕਤ ਕਿਸਾਨ ਮੋਰਚੇ ਦੀ ਚੰਡੀਗੜ੍ਹ ਵਿਖੇ ਬੈਠਕ ਹੋਈ। ਬੈਠਕ ਵਿਚ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ 5 ਮਾਰਚ ਨੂੰ ਦੇਸ਼ ਭਰ ਵਿੱਚ ਪ੍ਰਦਰਸ਼ਨ ਕੀਤੇ ਜਾਣਗੇ।ਉਨ੍ਹਾਂ ਨੇ ਕਿਹਾ ਹੈ ਕਿ ਚੰਡੀਗੜ੍ਹ (Chandigarh) ਵਿਖੇ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਜਾਵੇਗਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਟ੍ਰੈਕਟਰ ਟਰਾਲੀਆਂ ਲੈ ਕੇ ਆਵਾਗੇ।
ਕਿਸਾਨੀ ਕਰਜ਼ੇ ਨੂੰ ਮੁਆਫ਼ ਕਰਨ ਦੀ ਮੰਗ
ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਪੰਜਾਬ ਸਰਕਾਰ (Punjab Government) ਅਤੇ ਕੇਂਦਰ ਸਰਕਾਰ ਤੋਂ ਕਿਸਾਨੀ ਕਰਜ਼ੇ ਨੂੰ ਮੁਆਫ਼ ਕਰਨ ਦੀ ਮੰਗ ਕਰਦੇ ਹਾਂ। ਉਨ੍ਹਾਂਨੇ ਕਿਹਾ ਹੈ ਕਿ ਕਮੇਟੀ ਮੰਗ ਪੱਤਰ ਤਿਆਰ ਕਰ ਰਹੀ ਹੈ ਜੋ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਖੇਤੀ ਖਰੜੇ ਨੂੰ ਵਿਸ਼ੇਸ਼ ਇਜਲਾਸ ਬੁਲਾ ਕੇ ਰੱਦ ਕੀਤਾ ਜਾਵੇ।
ਕਿਸਾਨੀ ਅੰਦੋਲਨ ਮੌਕੇ ਸ਼ਹੀਦ ਹੋਏ ਪਰਿਵਾਰਾਂ ਦਾ ਬੱਚਿਆਂ ਨੂੰ ਨੌਕਰੀਆਂ
ਕਿਸਾਨ ਆਗੂਆਂ ਨੇ ਕਿਹਾ ਹੈ ਕਿ ਅਸੀਂ ਮੰਗ ਕਰਦੇ ਹਾਂ ਕਿ ਕਿਸਾਨੀ ਅੰਦੋਲਨ ਮੌਕੇ ਸ਼ਹੀਦ ਹੋਏ ਪਰਿਵਾਰਾਂ ਦਾ ਬੱਚਿਆਂ ਨੂੰ ਨੌਕਰੀਆਂ ਦਿੱਤੀਆਂ ਜਾਣ। ਉਨ੍ਹਾਂ ਨੇ ਕਿਹਾ ਹੈ ਕਿ ਦੁਆਬੇ ਵਿੱਚ ਮੱਕੀ ਬੀਜੀ ਜਾਂਦੀ ਹੈ ਪਰ ਮੱਕੀ ਦਾ ਬੀਜ ਦੀ ਥੈਲੀ ਜੋ 1800 ਰੁਪਏ ਦੀ ਹੈ ਉਹੀ 3000 ਰੁਪਏ ਦੀ ਮਿਲ ਰਹੀ ਹੈ। ਦੁਆਬੇ ਵਿੱਚ ਕਿਸਾਨ ਡੀਏਪੀ ਦੀ ਮੰਗ ਕਰਦੇ ਹਨ ਪਰ ਡੀਏਪੀ ਨਾ ਮਿਲਣ ਕਰਕੇ ਉਨ੍ਹਾਂ ਦੀ ਫਸਲਾਂ ਦਾ ਨੁਕਸਾਨ ਹੋ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















