Farmers Protest: ਕਿਸਾਨ ਅੰਦੋਲਨ ਦੀ ਰਣਨੀਤੀ ਬਣਾਉਣ ਲਈ SKM ਅੱਜ ਕਰੇਗਾ ਬੈਠਕ, ਜਾਣੋ ਕੀ ਨੇ ਕਿਸਾਨਾਂ ਦੀਆਂ ਮੰਗਾਂ
Farmers Protest Latest Updates: ਪੰਜਾਬ-ਹਰਿਆਣਾ ਬਾਰਡਰ ਦੇ ਖਨੌਰੀ ਬਾਰਡਰ 'ਤੇ ਇੱਕ ਪ੍ਰਦਰਸ਼ਨਕਾਰੀ ਕਿਸਾਨ ਦੀ ਮੌਤ ਹੋ ਗਈ ਹੈ। ਯੂਨਾਈਟਿਡ ਕਿਸਾਨ ਮੋਰਚਾ ਨੇ ਕਿਸਾਨ ਦੀ ਮੌਤ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
Farmers Protest Latest Updates: Today : ਪੰਜਾਬ-ਹਰਿਆਣਾ ਦੇ ਸ਼ੰਭੂ ਤੇ ਖਨੌਰੀ ਸਰਹੱਦ 'ਤੇ ਕਿਸਾਨ ਅੰਦੋਲਨ ਦਾ ਅੱਜ 10ਵਾਂ ਦਿਨ ਹੈ। ਕਿਸਾਨਾਂ ਨੇ ਦਿੱਲੀ ਕੂਚ ਦੀ ਯੋਜਨਾ ਦੋ ਦਿਨਾਂ ਲਈ ਟਾਲ ਦਿੱਤੀ ਹੈ। ਕਿਸਾਨਾਂ ਨੇ ਇਹ ਫੈਸਲਾ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਤੇ ਖਨੌਰੀ ਸਰਹੱਦ 'ਤੇ ਤਣਾਅਪੂਰਨ ਸਥਿਤੀ ਤੋਂ ਬਾਅਦ ਲਿਆ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦੇ ਸਮੇਂ ਦੀ ਉਡੀਕ ਹੈ।
ਰੋਹਤਕ ਵਿੱਚ ਖਾਪ ਪੰਚਾਇਤਾਂ ਦੀ ਮੀਟਿੰਗ
MSP ਦੀ ਮੰਗ ਨੂੰ ਲੈ ਕੇ ਕਿਸਾਨਾਂ ਦੇ ਪ੍ਰਦਰਸ਼ਨ ਦੇ ਵਿਚਕਾਰ ਰੋਹਤਕ 'ਚ ਵੱਡਾ ਹਲਚਲ ਹੋਣ ਵਾਲੀ ਹੈ। ਕਿਸਾਨਾਂ ਦੀ ਹੜਤਾਲ ਨੂੰ ਲੈ ਕੇ ਵੀਰਵਾਰ ਨੂੰ ਰੋਹਤਕ 'ਚ ਖਾਪ ਪੰਚਾਇਤਾਂ ਦੀ ਬੈਠਕ ਹੋਣ ਜਾ ਰਹੀ ਹੈ।
ਸਖ਼ਤੀ ਨੂੰ ਵੇਖ ਭੜਕੇ ਹਰਿਆਣਾ ਦੇ ਕਿਸਾਨ
ਪੰਜਾਬ ਵਿੱਚ ਕਿਸਾਨਾਂ ਉਪਰ ਸੁਰੱਖਿਆ ਬਲਾਂ ਦੀ ਸਖਤੀ ਨੂੰ ਵੇਖ ਹਰਿਆਣਾ ਦੇ ਕਿਸਾਨ ਵੀ ਭੜਕ ਗਏ ਹਨ। ਅੱਜ ਹਰਿਆਣਾ ਦੇ ਕਿਸਾਨ ਵੱਡਾ ਐਕਸ਼ਨ ਕਰਨ ਜਾ ਰਹੇ ਹਨ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ ਚੜੂਨੀ) ਬੁੱਧਵਾਰ ਨੂੰ ਹਰਿਆਣਾ 'ਚ ਸੜਕਾਂ ਜਾਮ ਕਰੇਗੀ।
ਬੀਕੇਯੂ ਚੜੂਨੀ ਵੱਲੋਂ ਚੱਕਾ ਜਾਮ ਦਾ ਸੱਦਾ ਸ਼ੰਭੂ ਤੇ ਖਨੌਰੀ ਸਰਹੱਦ 'ਤੇ ਤਣਾਅਪੂਰਨ ਸਥਿਤੀ ਤੋਂ ਬਾਅਦ ਲਿਆ ਹੈ। ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਹੈ ਕਿ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਰੋਡ ਜਾਮ ਕੀਤੇ ਜਾਣਗੇ।
ਉਧਰ, ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਪਾਬੰਦੀ 23 ਫਰਵਰੀ ਦੀ ਅੱਧੀ ਰਾਤ 12 ਤੱਕ ਵਧਾ ਦਿੱਤੀ ਗਈ ਹੈ। ਹਰਿਆਣਾ ਦੇ ਅੰਬਾਲਾ, ਕੁਰੂਕਸ਼ੇਤਰ, ਕੈਥਲ, ਹਿਸਾਰ, ਜੀਂਦ, ਫਤਿਹਾਬਾਦ, ਸਿਰਸਾ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਰਹੇਗਾ।
ਇਹ ਵੀ ਪੜ੍ਹੋ : Kisan Andolan: MSP 'ਤੇ ਸਰਕਾਰ ਦੀ ਉਹ ਮਜਬੂਰੀ, ਜਿਸ ਦੇ ਚੱਲਦੇ ਚਾਹ ਕੇ ਵੀ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰ ਸਕਦੀ ਸਰਕਾਰ, ਜਾਣੋ ਵਜ੍ਹਾ...
ਕਿਸਾਨ ਅੰਦੋਲਨ ਨੂੰ ਲੈ ਕੇ ਕੇਂਦਰ ਸਰਕਾਰ ਅਲਰਟ
ਕਿਸਾਨ ਅੰਦੋਲਨ ਨੂੰ ਲੈ ਕੇ ਕੇਂਦਰ ਸਰਕਾਰ ਅਲਰਟ ਹੋ ਗਈ ਹੈ। ਕਿਸਾਨਾਂ ਨਾਲ 5ਵੇਂ ਦੌਰ ਦੀ ਮੀਟਿੰਗ ਨੂੰ ਲੈ ਕੇ ਅੱਜ ਦਿੱਲੀ ਵਿੱਚ ਮੰਤਰੀਆਂ ਦੀ ਸਾਂਝੀ ਮੀਟਿੰਗ ਹੋਵੇਗੀ। ਇਸ ਮੀਟਿੰਗਾਂ ਵਿੱਚ ਕਿਸਾਨਾਂ ਦੀਆਂ ਮੰਗਾਂ ਦੀ ਸਮੀਖਿਆ ਕੀਤੀ ਜਾਵੇਗੀ। ਬੈਠਕ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਰਹਿਣਗੇ।
ਹਾਸਲ ਜਾਣਕਾਰੀ ਮੁਤਾਬਕ ਕਿਸਾਨਾਂ ਦੇ ਮੁੱਦਿਆਂ ਨਾਲ ਸਬੰਧਤ ਮੰਤਰੀ ਪਹਿਲਾਂ ਆਪ ਸਾਂਝੀ ਮੀਟਿੰਗ ਕਰਨਗੇ। ਉਸ ਤੋਂ ਬਾਅਦ ਅਮਿਤ ਸ਼ਾਹ ਨਾਲ ਚਰਚਾ ਕੀਤੀ ਜਾਏਗੀ। ਇਸ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਬਾਰੇ ਸਰਕਾਰ ਦੇ ਪ੍ਰਸਤਾਵ ਨੂੰ ਅੰਤਿਮ ਰੂਪ ਦਿੱਤਾ ਜਾਏਗਾ।
ਸੂਤਰਾਂ ਮੁਤਾਬਕ ਇਸ ਵਾਰ ਮੰਤਰੀ ਕਿਸਾਨਾਂ ਦੀਆਂ ਉਨ੍ਹਾਂ ਮੰਗਾਂ ਨੂੰ ਅੰਤਿਮ ਰੂਪ ਦੇਣਗੇ, ਜਿਨ੍ਹਾਂ ਨੂੰ ਪੂਰਾ ਕੀਤਾ ਜਾ ਸਕਦਾ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਦੀ ਕਿਸਾਨਾਂ ਨਾਲ ਇਹ ਆਖਰੀ ਮੀਟਿੰਗ ਹੋਵੇਗੀ। ਇਸ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸਮਝੌਤੇ ਦੀ ਮਿਤੀ ਤੇ ਸਮਾਂ ਤੈਅ ਕਰਨ ’ਤੇ ਧਿਆਨ ਦਿੱਤਾ ਜਾਵੇਗਾ।