Farmer Protest: ਕਿਸਾਨਾਂ ਦੇ ਦੋਵੇਂ ਧੜੇ ਦਿਖਾਉਣ ਲੱਗੇ ਜ਼ੋਰ ! SKM ਦੀ ਮੋਗਾ 'ਚ ਮਹਾਪੰਚਾਇਤ, 50000 ਕਿਸਾਨਾਂ ਦੇ ਪਹੁੰਚਣ ਦੀ ਉਮੀਦ, ਪੁਲਿਸ ਬਲ ਤੈਨਾਤ
ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਅੱਜ (ਵੀਰਵਾਰ) ਮੋਗਾ ਵਿੱਚ ਇੱਕ ਕਿਸਾਨ ਮਹਾਂਪੰਚਾਇਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਮੀਦ ਹੈ ਕਿ ਵੱਖ-ਵੱਖ ਸੰਗਠਨਾਂ ਦੇ 40 ਤੋਂ 50 ਹਜ਼ਾਰ ਕਿਸਾਨ ਇੱਥੇ ਇਕੱਠੇ ਹੋਣਗੇ।
Farmer Protest: ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਅੱਜ (ਵੀਰਵਾਰ) ਮੋਗਾ ਵਿੱਚ ਇੱਕ ਕਿਸਾਨ ਮਹਾਂਪੰਚਾਇਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਮੀਦ ਹੈ ਕਿ ਵੱਖ-ਵੱਖ ਸੰਗਠਨਾਂ ਦੇ 40 ਤੋਂ 50 ਹਜ਼ਾਰ ਕਿਸਾਨ ਇੱਥੇ ਇਕੱਠੇ ਹੋਣਗੇ।
ਸੀਨੀਅਰ ਕਿਸਾਨ ਆਗੂ ਰਾਕੇਸ਼ ਟਿਕੈਤ (Rakesh Tikait) ਵੀ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ। ਵੱਡੀ ਗਿਣਤੀ ਵਿੱਚ ਕਿਸਾਨ ਆਉਣੇ ਸ਼ੁਰੂ ਹੋ ਗਏ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਲਈ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਅਸੀਂ ਹਮੇਸ਼ਾ ਸੰਘਰਸ਼ ਕਰਦੇ ਰਹੇ ਹਾਂ ਤੇ ਕਰਦੇ ਰਹਾਂਗੇ। ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਥਾਵਾਂ 'ਤੇ ਮਹਾਪੰਚਾਇਤਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਮਹਾਪੰਚਾਇਤਾਂ ਲਈ ਸਾਡੀਆਂ ਤਿਆਰੀਆਂ ਪੂਰੀਆਂ ਹੋ ਗਈਆਂ ਹਨ, ਜਿਸ ਵਿੱਚ ਸਾਰੇ ਕਿਸਾਨ ਸੰਗਠਨਾਂ ਦੇ ਆਗੂ ਪਹੁੰਚ ਰਹੇ ਹਨ।
ਵੱਡੀ ਗਿਣਤੀ ਵਿੱਚ ਪੁਲਿਸ ਬਲ ਤੈਨਾਤ
ਕਿਸਾਨਾਂ ਦੀ ਮਹਾਪੰਚਾਇਤ ਕਾਰਨ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਇਸ ਨੂੰ ਲੈ ਕੇ ਮੋਗਾ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਪੁਲਿਸ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਟ੍ਰੈਫਿਕ ਪ੍ਰਬੰਧਨ ਤੇ ਹੋਰ ਪ੍ਰਬੰਧਾਂ ਲਈ 300 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। SSP ਮੋਗਾ ਅਜੇ ਗਾਂਧੀ ਨੇ ਖੁਦ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸੇ ਨੂੰ ਵੀ ਕੋਈ ਮੁਸ਼ਕਲ ਨਹੀਂ ਆਵੇਗੀ।
ਜ਼ਿਕਰ ਕਰ ਦਈਏ ਕਿ SKM ਆਗੂ ਅਜੇ ਤੱਕ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਚੱਲ ਰਹੇ ਸੰਘਰਸ਼ ਵਿੱਚ ਸ਼ਾਮਲ ਨਹੀਂ ਹੋਏ ਹਨ। ਹਾਲਾਂਕਿ, ਸੰਘਰਸ਼ ਵਿੱਚ ਸ਼ਾਮਲ ਹੋਣ ਸੰਬੰਧੀ ਦੋਵਾਂ ਧਿਰਾਂ ਵਿਚਕਾਰ ਇੱਕ ਮੀਟਿੰਗ ਜ਼ਰੂਰ ਹੋਈ ਹੈ। ਜਦੋਂ ਕਿ ਕਈ ਆਗੂ ਇਹ ਵੀ ਚਾਹੁੰਦੇ ਹਨ ਕਿ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇਹ ਲੜਾਈ ਇੱਕਜੁੱਟ ਹੋ ਕੇ ਲੜਨ। ਤਾਂ ਜੋ ਇਸ ਲਹਿਰ ਨੂੰ ਸਫਲ ਬਣਾਇਆ ਜਾ ਸਕੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।