Gurdaspur News: ਪੰਜਾਬ ਵਿੱਚ ਅੱਜ ਸਵੇਰ ਤੋਂ ਹੀ ਐਨਆਈਏ ਦੀ ਛਾਪੇਮਾਰੀ ਕਾਰਨ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਪੁਲਿਸ ਮੁਲਾਜ਼ਮ ਹਰ ਪਿੰਡ ਤੇ ਇਲਾਕੇ ਵਿੱਚ ਘੁੰਮ ਕੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕਰ ਰਹੇ ਸਨ ਪਰ ਇੰਨੀ ਸੁਰੱਖਿਆ ਦੇ ਬਾਵਜੂਦ ਬਟਾਲਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਉਰਫ ਹੀਰਾ ਵਾਲੀਆ ਦੇ ਅਰਬਨ ਅਸਟੇਟ ਬਟਾਲਾ ਸਥਿਤ ਘਰ ਦੇ ਬਾਹਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ। ਉਸ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਹੈ। ਅਜਿਹੀ ਘਟਨਾ ਪੁਲਿਸ ਦੀ ਸੁਰੱਖਿਆ 'ਤੇ ਸਵਾਲ ਖੜ੍ਹੇ ਕਰ ਰਹੀ ਹੈ।
ਹਾਸਲ ਜਾਣਕਾਰੀ ਮੁਤਾਬਕ ਜਦੋਂ ਅਰਬਨ ਅਸਟੇਟ ਕਲੋਨੀ ਦੇ ਵਸਨੀਕ ਰੋਜ਼ਾਨਾ ਦੀ ਤਰ੍ਹਾਂ ਸਵੇਰ ਦੀ ਸੈਰ ਲਈ ਨਿਕਲੇ ਤਾਂ ਉਨ੍ਹਾਂ ਨੇ ਬੀਜੇਪੀ ਜ਼ਿਲ੍ਹਾ ਬਟਾਲਾ ਦੇ ਪ੍ਰਧਾਨ ਹੀਰਾ ਵਾਲੀਆ ਦੇ ਘਰ ਦੀ ਕੰਧ 'ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਦੇਖੇ। ਇਸ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਲੋਕਾਂ ਨੇ ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਲੋਕਾਂ ਦੀ ਸੁਰੱਖਿਆ ਲਈ ਠੋਸ ਪ੍ਰਬੰਧ ਕੀਤੇ ਜਾਣ।
ਇਸ ਦੌਰਾਨ ਹੀਰਾ ਵਾਲੀਆ ਦੇ ਘਰ ਬਾਹਰ ਵੱਡੀ ਗਿਣਤੀ 'ਚ ਪੁਲਿਸ ਮੌਕੇ 'ਤੇ ਪਹੁੰਚ ਗਈ। ਇਸ ਤੋਂ ਬਾਅਦ ਪੁਲਿਸ ਪਾਰਟੀ ਨੇ ਸਭ ਤੋਂ ਪਹਿਲਾਂ ਪੇਂਟ ਨਾਲ ਲਿਖੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਨੂੰ ਮਿਟਾਇਆ ਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਸਬੰਧੀ ਜਦੋਂ ਪੁਲਿਸ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ