ਜਲੰਧਰ: ਅੱਜ ਆਮ ਆਦਮੀ ਪਾਰਟੀ ਦੀ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦੌਰੇ ਤੋਂ ਪਹਿਲਾਂ ਜਲੰਧਰ ਵਿੱਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰਿਆਂ ਦੀ ਗੂੰਜ ਨੇ ਸਨਸਨੀ ਪੈਦੀ ਕਰ ਦਿੱਤੀ। ਅੱਜ ਸਵੇਰੇ ਸ਼ਕਤੀਪੀਠ ਸ਼੍ਰੀ ਦੇਵੀ ਤਾਲਾਬ ਮੰਦਰ ਦੇ ਆਸ-ਪਾਸ ਦੇ ਇਲਾਕਿਆਂ 'ਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਮਿਲੇ। ਇਸ ਮਗਰੋਂ ਪੁਲਿਸ ਤੇ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ।


ਉਧਰ, ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰ ਫਿਰ ਵੀਡੀਓ ਜਾਰੀ ਕਰਕੇ ਧਮਕੀ ਦਿੱਤੀ ਹੈ। ਗੁਰਪਤਵੰਤ ਪੰਨੂ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਸ ਵੱਲੋਂ ਅਜਿਹੇ ਕਰਨ ਵਾਲਿਆਂ ਲਈ ਇਨਾਮ ਦਾ ਐਲਾਨ ਵੀ ਕੀਤਾ ਗਿਆ ਹੈ।






ਦੱਸ ਦਈਏ ਕਿ ਅੱਜ ਜਲੰਧਰ 'ਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਜਲੰਧਰ ਆ ਰਹੇ ਹਨ। ਇਸ ਲਈ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰਿਆਂ ਨੇ ਪੁਲਿਸ ਦੀ ਸੁਰੱਖਿਆ ਵਿਵਸਥਾ 'ਤੇ ਸਵਾਲੀਆ ਨਿਸ਼ਾਨ ਲਾ ਦਿੱਤੇ ਹਨ।


ਕੇਜਰੀਵਾਲ ਤੇ ਭਗਵੰਤ ਮਾਨ ਜਲੰਧਰ ਆਉਣਗੇ


ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਬੱਸ ਟਰਮੀਨਲ ਤੋਂ ਦਿੱਲੀ ਹਵਾਈ ਅੱਡੇ ਲਈ ਵੋਲਵੋ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਵਾਲੇ ਯਾਤਰੀਆਂ ਨੂੰ ਤਿੰਨ ਸਾਲ ਬਾਅਦ ਬੁੱਧਵਾਰ ਤੋਂ ਰੋਡਵੇਜ਼ ਦੀ ਪਨਬਸ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੀਆਂ ਵੋਲਵੋ ਬੱਸਾਂ ਵਿੱਚ ਸਫਰ ਕਰਨ ਦੀ ਸਹੂਲਤ ਮਿਲੇਗੀ।


ਦਿੱਲੀ ਏਅਰਪੋਰਟ ਨੂੰ ਜਾਣ ਵਾਲੀ ਪੰਜਾਬ ਰੋਡਵੇਜ਼ ਦੀ ਵੋਲਵੋ ਬੱਸ ਨੂੰ ਦੁਪਹਿਰ 1:15 ਵਜੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਦੋਵਾਂ ਮੁੱਖ ਮੰਤਰੀਆਂ ਦਾ ਬੱਸ ਸਟੈਂਡ 'ਤੇ ਸਵਾਗਤ ਕੀਤਾ ਜਾਵੇਗਾ। ਵੋਲਵੋ ਬੱਸ ਸੇਵਾ ਸ਼ੁਰੂ ਕਰਨ ਲਈ ਕੇਜਰੀਵਾਲ ਵਿਸ਼ੇਸ਼ ਜਹਾਜ਼ ਰਾਹੀਂ ਏਅਰ ਫੋਰਸ ਸਟੇਸ਼ਨ ਆਦਮਪੁਰ ਵਿਖੇ ਉਤਰਨਗੇ। ਉ$ਥੇ ਭਗਵੰਤ ਮਾਨ ਉਨ੍ਹਾਂ ਦਾ ਸਵਾਗਤ ਕਰਨਗੇ। ਇਸ ਤੋਂ ਬਾਅਦ ਦੋਵੇਂ ਸੜਕ ਰਸਤੇ ਜਲੰਧਰ ਬੱਸ ਸਟੈਂਡ ਪਹੁੰਚਣਗੇ।


ਇਹ ਵੀ ਪੜ੍ਹੋ: Karanvir Bohra 'ਤੇ 40 ਸਾਲਾ ਔਰਤ ਨਾਲ 1.99 ਕਰੋੜ ਦੀ ਠੱਗੀ ਕਰਨ ਦਾ ਕੇਸ ਦਰਜ