ਸਾਬਕਾ ਸੀਐਮ ਬੇਅੰਤ ਸਿੰਘ ਦੇ ਬੁੱਤ 'ਤੇ ਲਿਖੇ ਖਾਲਿਸਤਾਨ ਜ਼ਿਦਾਬਾਦ ਦੇ ਨਾਅਰੇ, ਪੁਲਿਸ ਨੇ ਸਾਫ ਕਰਨ ਦੀ ਬਜਾਏ ਕੀਤਾ ਇਹ ਕੰਮ
ਜਲੰਧਰ ਦੇ ਬੀਐਮਸੀ ਚੌਕ ਵਿੱਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਬੁੱਤ ਤੇ ਪੰਜਾਬ ਸਰਕਾਰ ਵੱਲੋਂ 29 ਅਗਸਤ ਤੋਂ ਸ਼ੁਰੂ ਕੀਤੇ ਜਾ ਰਹੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪੋਸਟਰਾਂ ’ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ

ਜਲੰਧਰ: ਕੁਝ ਸ਼ਰਾਰਤੀ ਅਨਸਰਾਂ ਨੇ ਜਲੰਧਰ (Jalandhar) ਦੇ ਬੀਐਮਸੀ ਚੌਕ (BMC Chowk) ਵਿੱਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ (Beant Singh) ਦੇ ਬੁੱਤ ਤੇ ਪੰਜਾਬ ਸਰਕਾਰ ਵੱਲੋਂ 29 ਅਗਸਤ ਤੋਂ ਸ਼ੁਰੂ ਕੀਤੇ ਜਾ ਰਹੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪੋਸਟਰਾਂ ’ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹਨ। ਇਸ ਦੇ ਨਾਲ ਹੀ ਜਲੰਧਰ ਪੁਲਿਸ ਸਾਬਕਾ ਮੁੱਖ ਮੰਤਰੀ ਦੇ ਬੁੱਤ ਦੇ ਸ਼ੀਸ਼ੇ 'ਤੇ ਲਿਖੇ ਨਾਅਰੇ ਨੂੰ ਧੋਣ ਦੀ ਬਜਾਏ ਉਸ 'ਤੇ ਕਾਲਖ ਪੋਤ ਕੇ ਚਲੀ ਗਈ।
24 ਘੰਟੇ ਪੁਲੀਸ ਅਤੇ ਸੀਸੀਟੀਵੀ ਕੈਮਰੇ ਹੋਣ ਦੇ ਬਾਵਜੂਦ ਨਾਅਰੇ ਲਿਖਣ 'ਤੇ ਸਵਾਲ ਖੜ੍ਹੇ ਹੋ ਰਹੇ ਹਨ।ਤੁਹਾਨੂੰ ਦੱਸ ਦੇਈਏ ਕਿ 29 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰੀ ਖੇਡਾਂ ਦਾ ਉਦਘਾਟਨ ਜਲੰਧਰ ਤੋਂ ਕਰਨਗੇ। ਬੇਅੰਤ ਸਿੰਘ ਕਾਂਗਰਸ ਦੇ ਆਗੂ ਅਤੇ ਪੰਜਾਬ ਦੇ 1992 ਤੋਂ 1995 ਤੱਕ ਮੁੱਖ ਮੰਤਰੀ ਸੀ। ਉਨ੍ਹਾਂ ਨੂੰ ਖਾਲਿਸਤਾਨੀ ਵੱਖਵਾਦੀਆਂ ਨੇ ਉਨ੍ਹਾਂ ਦੀ ਕਾਰ ਨੂੰ ਬੰਬ ਨਾਲ ਉਡਾਉਣ ਰਾਹੀਂ ਮਾਰ ਦਿੱਤਾ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :






















