ਪੜਚੋਲ ਕਰੋ
(Source: ECI/ABP News)
ਪੰਜਾਬ 'ਚ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ : ਫਰੀਦਕੋਟ ਦੇ ਸੈਸ਼ਨ ਜੱਜ ਦੇ ਘਰ ਦੀ ਕੰਧ 'ਤੇ ਲਿਖਿਆ 'ਖਾਲਿਸਤਾਨ ਜ਼ਿੰਦਾਬਾਦ'
ਫਰੀਦਕੋਟ 'ਚ ਸੈਸ਼ਨ ਜੱਜ ਦੀ ਕੋਠੀ ਦੇ ਬਾਹਰ 'ਖਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਿਖੇ ਗਏ ਹਨ। ਹਾਲਾਂਕਿ ਇਸ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਕਾਲੇ ਰੰਗ ਨਾਲ ਨਾਅਰੇ ਮਿਟਾਏ ਹਨ।
![ਪੰਜਾਬ 'ਚ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ : ਫਰੀਦਕੋਟ ਦੇ ਸੈਸ਼ਨ ਜੱਜ ਦੇ ਘਰ ਦੀ ਕੰਧ 'ਤੇ ਲਿਖਿਆ 'ਖਾਲਿਸਤਾਨ ਜ਼ਿੰਦਾਬਾਦ' Slogans of 'Khalistan Zindabad' written the Sessions Judge's residence in Faridkot. police erased the slogans in black color ਪੰਜਾਬ 'ਚ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ : ਫਰੀਦਕੋਟ ਦੇ ਸੈਸ਼ਨ ਜੱਜ ਦੇ ਘਰ ਦੀ ਕੰਧ 'ਤੇ ਲਿਖਿਆ 'ਖਾਲਿਸਤਾਨ ਜ਼ਿੰਦਾਬਾਦ'](https://feeds.abplive.com/onecms/images/uploaded-images/2022/06/11/df2d327f3c9161cc09bc9a51ada9a010_original.webp?impolicy=abp_cdn&imwidth=1200&height=675)
'Khalistan Zindabad Slogans
ਫਰੀਦਕੋਟ : ਫਰੀਦਕੋਟ 'ਚ ਸੈਸ਼ਨ ਜੱਜ ਦੀ ਕੋਠੀ ਦੇ ਬਾਹਰ 'ਖਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਿਖੇ ਗਏ ਹਨ। ਹਾਲਾਂਕਿ ਇਸ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਕਾਲੇ ਰੰਗ ਨਾਲ ਨਾਅਰੇ ਮਿਟਾਏ ਹਨ। ਇਸ ਤੋਂ ਪਹਿਲਾਂ ਫਰੀਦਕੋਟ ਵਿੱਚ ਵੀ ਪਾਰਕ ਦੀ ਕੰਧ ’ਤੇ ਇਹੋ ਨਾਅਰੇ ਲਿਖੇ ਹੋਏ ਸਨ। ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਲਗਾਤਾਰ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।
CCTV ਖੰਗਾਲਨ 'ਚ ਜੁਟੀ ਪੁਲਿਸ
CCTV ਖੰਗਾਲਨ 'ਚ ਜੁਟੀ ਪੁਲਿਸ
ਸੈਸ਼ਨ ਜੱਜ ਦੇ ਘਰ ਦੇ ਬਾਹਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਣ ਦਾ ਪਤਾ ਲੱਗਦੇ ਹੀ ਫਰੀਦਕੋਟ ਪੁਲਿਸ ਹਰਕਤ ਵਿੱਚ ਆ ਗਈ। ਤੁਰੰਤ ਪੂਰੇ ਸ਼ਹਿਰ ਵਿੱਚ ਨਾਕਾਬੰਦੀ ਕਰ ਦਿੱਤੀ ਗਈ। ਇਸ ਤੋਂ ਇਲਾਵਾ ਸੈਸ਼ਨ ਜੱਜ ਦੀ ਕੋਠੀ ਨੂੰ ਆਉਣ-ਜਾਣ ਵਾਲੇ ਰਸਤੇ ਦੀ ਸੀਸੀਟੀਵੀ ਫੁਟੇਜ ਨੂੰ ਖੰਗਾਲੀ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਪੁਲਿਸ ਨੂੰ ਕੋਈ ਠੋਸ ਸੁਰਾਗ ਨਹੀਂ ਮਿਲਿਆ ਹੈ।
ਪਹਿਲੇ ਪਾਰਕ ਦੀ ਕੰਧ 'ਤੇ ਲਿਖੇ ਸੀ ਨਾਅਰੇ
ਇਸ ਤੋਂ ਪਹਿਲਾਂ ਫਰੀਦਕੋਟ ਦੀ ਬਾਜ਼ੀਗਰ ਬਸਤੀ ਦੇ ਪਾਰਕ ਵਿੱਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲੱਗੇ। ਨਗਰ ਕੌਾਸਲ ਦੇ ਸਫ਼ਾਈ ਕਰਮਚਾਰੀ ਨੇ ਸਭ ਤੋਂ ਪਹਿਲਾਂ ਇਹ ਦੇਖਿਆ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ | ਜਿਸ ਤੋਂ ਬਾਅਦ ਪੇਂਟ ਨਾਲ ਨਾਅਰੇਬਾਜ਼ੀ ਕੀਤੀ ਗਈ।
ਪਟਿਆਲਾ ਵਿੱਚ ਖਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਹੋ ਚੁੱਕੀ ਹਿੰਸਾ
ਪਟਿਆਲਾ ਵਿੱਚ ਖਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਹੋ ਚੁੱਕੀ ਹਿੰਸਾ
ਪਟਿਆਲਾ ਵਿੱਚ ਖਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਹਿੰਸਾ ਹੋ ਚੁੱਕੀ ਹੈ। ਕੁਝ ਸਿੱਖ ਜਥੇਬੰਦੀਆਂ ਨੇ ਸ਼ਿਵ ਸੈਨਾ ਦੇ ਇਸ ਮਾਰਚ ਦਾ ਵਿਰੋਧ ਕੀਤਾ। ਜਿਸ ਤੋਂ ਬਾਅਦ ਸਥਿਤੀ ਵਿਗੜ ਗਈ ਅਤੇ ਦੋਵਾਂ ਪਾਸਿਆਂ ਤੋਂ ਪੱਥਰਬਾਜ਼ੀ ਹੋਈ। ਫਿਲਹਾਲ ਪੁਲਸ ਨੇ ਇਸ ਮਾਮਲੇ 'ਚ ਮਾਮਲਾ ਦਰਜ ਕਰਕੇ ਮੁੱਖ ਦੋਸ਼ੀ ਨੂੰ ਫੜ ਲਿਆ ਹੈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਅੰਮ੍ਰਿਤਸਰ
ਤਕਨਾਲੌਜੀ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)