Punajab News: ਸੁਖਬੀਰ ਬਾਦਲ ਦੇ ਅਸਤੀਫੇ ਬਾਰੇ ਅੱਜ ਆਖਰੀ ਫੈਸਲਾ ਹੋ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਇਸ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋ ਰਹੀ ਹੈ। ਇਸ ਮੌਕੇ ਉੱਥੋਂ  ਨਾਅਰੇਬਾਜ਼ੀ ਦੀ ਵੀ ਇੱਕ ਵੀਡੀਓ ਸਾਹਮਣੇ ਆਈ ਹੈ।

ਇਸ ਵੀਡੀਓ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੋਸ਼ਲ ਮੀਡੀਆ ਪੇਜ ਉੱਤੇ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਲਿਖਿਆ, ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਚਲਦੀ ਮੀਟਿੰਗ 'ਚ ਪਹੁੰਚੇ ਯੂਥ ਆਗੂਆਂ ਨੇ ਕੀਤੀ ਅਪੀਲ, ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਮਨਜੂਰ ਨਾ ਕੀਤਾ ਜਾਵੇ ...

ਇਸ ਦੇ ਨਾਲ ਹੀ ਇੱਕ ਹੋਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰਾਂ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫੇ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ। ਉ੍ਹਾਂ ਕਿਹਾ ਕਿ ਜੇ ਸੁਖਬੀਰ ਬਾਦਲ ਦਾ ਅਸਤੀਫਾ ਵਰਕਿੰਗ ਕਮੇਟੀ ਮਨਜ਼ੂਰ ਕਰਦੀ ਹੈ ਤਾਂ ਸੀਨੀਅਰ ਲੀਡਰ ਵੀ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦੇਣਗੇ।

ਦੱਸ ਦਈਏ ਕਿ ਸੁਖਬੀਰ ਬਾਦਲ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਤਨਖਾਹੀਆ’ ਕਰਾਰ ਦਿੱਤੇ ਜਾਣ ਤੋਂ ਬਾਅਦ ਬੀਤੇ ਦਿਨ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਨੂੰ ਲੈ ਕੇ ਵੱਖ-ਵੱਖ ਸਿਆਸੀ ਮਾਹਿਰ ਤਰ੍ਹਾਂ-ਤਰ੍ਹਾਂ ਦੇ ਸਵਾਲ ਚੁੱਕ ਰਹੇ ਹਨ। ਕੁਝ ਲੋਕਾਂ ਵੱਲੋਂ ਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਦੇਰੀ ਨਾਲ ਚੁੱਕਿਆ ਕਦਮ ਦੱਸਿਆ ਜਾ ਰਿਹਾ ਹੈ ਤੇ ਕੁਝ ਇਸ ਨੂੰ ਮਾਸਟਰ ਸਟ੍ਰੌਕ ਦੇ ਰਹੇ ਹਨ। ਹਾਲਾਂਕਿ ਸੁਖਬੀਰ ਬਾਦਲ ਦੇ ਅਸਤੀਫ਼ੇ ’ਤੇ ਆਖਰੀ ਫ਼ੈਸਲਾ ਅੱਜ ਹੋ ਰਹੀ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਲਿਆ ਜਾਵੇਗਾ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।