Punjab News: ਇਨ੍ਹੀਂ ਦਿਨੀਂ ਹਵਾ ਦੇ ਵਿੱਚ ਸਮੋਗ ਵਾਲਾ ਪ੍ਰਦੂਸ਼ਣ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਭਾਰਤ ਦੇ ਨਾਲ-ਨਾਲ ਗੁਆਂਢੀ ਦੇਸ਼ ਪਾਕਿਸਤਾਨ ਦਾ ਵੀ ਇਹੀ ਹਾਲ ਹੈ। ਇਸ ਦੇ ਨਾਲ ਹੀ ਹੁਣ ਪਾਕਿਸਤਾਨ ਆਪਣੇ ਦੇਸ਼ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾ ਰਿਹਾ ਹੈ। ਲਹਿੰਦੇ ਪੰਜਾਬ ਦੀ CM ਮਰੀਅਮ ਨਵਾਜ਼ ਨੇ ਸਿੱਧਾ ਦੋਸ਼ ਲਾਇਆ ਹੈ ਕਿ ਪੰਜਾਬ ਤੋਂ ਪਾਕਿਸਤਾਨ ਤੱਕ ਹਵਾ ਪ੍ਰਦੂਸ਼ਣ ਵਧ ਰਿਹਾ ਹੈ।


ਹੋਰ ਪੜ੍ਹੋ : Punjab News: ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ ਤੇ ਪੁਲਿਸ 'ਚ ਹੋਇਆ ਖੜਕਾ-ਦੜਕਾ, ਕਈ ਵਿਦਿਆਰਥੀ ਜ਼ਖਮੀ, ਸੈਨੇਟ ਚੋਣਾਂ ਨੂੰ ਲੈ ਕੇ ਚੱਲ ਰਿਹਾ ਹੰਗਾਮਾ



ਪੰਜਾਬ ਦੇ ਧੂੰਏਂ ਤੋਂ ਲਾਹੌਰ ਦੇ ਲੋਕ ਹੋਏ ਪ੍ਰੇਸ਼ਾਨ


ਪਾਕਿਸਤਾਨ ਨੇ ਵੀ ਪੰਜਾਬ ਦੇ ਧੂੰਏਂ ਨੂੰ ਲੈ ਕੇ ਆਵਾਜ਼ ਉਠਾਉਣੀ ਸ਼ੁਰੂ ਕਰ ਦਿੱਤੀ ਹੈ। ਪਾਕਿਸਤਾਨ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਪਰਾਲੀ ਸਾੜੀ ਜਾ ਰਹੀ ਹੈ ਅਤੇ ਧੂੰਆਂ ਲਾਹੌਰ ਪਹੁੰਚ ਰਿਹਾ ਹੈ। ਪਾਕਿਸਤਾਨ ਨੇ ਇਸ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪਾਕਿਸਤਾਨੀ ਨੇਤਾ ਮਰੀਅਮ ਨਵਾਜ਼ ਨੇ ਇਹ ਦੋਸ਼ ਲਾਏ ਹਨ। ਮਰੀਅਮ ਨੇ ਇਹ ਵੀ ਕਿਹਾ ਹੈ ਕਿ ਉਹ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਣਗੇ।



ਸਾਡਾ ਧੂੰਆਂ ਗੋਲ-ਗੋਲ ਘੁੰਮ ਰਿਹਾ ਹੈ-ਸੀਐੱਮ ਮਾਨ


ਇਸ ਦੇ ਨਾਲ ਹੀ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਪਾਕਿਸਤਾਨੀ ਨੇਤਾ ਮਰੀਅਮ ਨਵਾਜ਼ ਦੀ ਕੂਟਨੀਤੀ 'ਤੇ ਟਿੱਪਣੀ ਕਰਦੇ ਹੋਏ ਉਨ੍ਹਾਂ ਦੇ ਦਾਅਵੇ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਰੀਅਮ ਕਹਿੰਦੀ ਹੈ ਕਿ ਉਹ ਸਾਡੇ (ਪੰਜਾਬ ਦੇ) ਧੂੰਏਂ ਦੇ ਲਾਹੌਰ ਪਹੁੰਚਣ ਬਾਰੇ ਮੈਨੂੰ ਪੱਤਰ ਲਿਖੇਗੀ, ਜਦਕਿ ਦਿੱਲੀ ਵੀ ਇਸ ਦੇ ਧੂੰਏਂ ਲਈ ਸਾਨੂੰ ਜ਼ਿੰਮੇਵਾਰ ਠਹਿਰਾਉਂਦੀ ਹੈ। ਲੱਗਦਾ ਹੈ ਕਿ ਸਾਡਾ ਧੂੰਆਂ ਗੋਲ-ਗੋਲ ਘੁੰਮ ਰਿਹਾ ਹੈ।


ਕੇਂਦਰ ਕਿਸਾਨਾਂ ਨੂੰ ਵਿਸ਼ੇਸ਼ ਰਿਆਇਤਾਂ ਨਹੀਂ ਦੇ ਰਿਹਾ


ਸੀਐੱਮ ਮਾਨ ਨੇ ਕਿਹਾ ਕਿ ਅਸੀਂ ਕੇਂਦਰ ਤੋਂ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਵਿਸ਼ੇਸ਼ ਰਿਆਇਤਾਂ ਦੇਣ ਦੀ ਮੰਗ ਕਰ ਰਹੇ ਹਾਂ। ਪਰ ਕੇਂਦਰ ਸਾਡੀ ਮੰਗ ਵੱਲ ਧਿਆਨ ਨਹੀਂ ਦੇ ਰਿਹਾ। ਅਜਿਹੇ ਹਾਲਾਤ ਵਿੱਚ ਪਰਾਲੀ ਦਾ ਪ੍ਰਬੰਧਨ ਕਰਨਾ ਔਖਾ ਹੁੰਦਾ ਜਾ ਰਿਹਾ ਹੈ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।