ਫਿਰੋਜ਼ਪੁਰ ਦੇ ਪਿੰਡ ਨਾਜੂ ਸ਼ਾਹ ਮਿਸ਼ਰੀ ਵਾਲਾ 'ਚ ਇਕ ਤਸਕਰ ਦੇ ਘਰ 'ਤੇ ਰੇਡ ਕਰਨ ਗਈ ਪੁਲਿਸ ਪਾਰਟੀ 'ਤੇ ਤਸਕਰ ਨੇ ਏ.ਐਸ.ਆਈ. (ASI) ਦਾ ਹੀ ਰਿਵਾਲਵਰ ਖੋਹ ਕੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਨਾਲ ਏ.ਐਸ.ਆਈ. ਬਲਵੰਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸੁਪਰ ਸਪੈਸ਼ਲਟੀ ਅਨਿਲ ਬਾਗੀ ਹਸਪਤਾਲ ਫਿਰੋਜ਼ਪੁਰ 'ਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਵੱਲੋਂ ਜ਼ਖ਼ਮੀ ਪੁਲਿਸ ਕਰਮਚਾਰੀ ਦਾ ਇਲਾਜ ਕੀਤਾ ਜਾ ਰਿਹਾ ਹੈ। ਜਾਣਕਾਰੀ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਵੀ ਹਸਪਤਾਲ ਪਹੁੰਚ ਗਏ ਹਨ।

Continues below advertisement

ਪੁਲਿਸ ਪਾਰਟੀ 'ਤੇ ਚਲਾਈਆਂ ਗੋਲੀਆਂ

Continues below advertisement

ਇਸ ਮੌਕੇ ‘ਤੇ ਐਸ.ਪੀ. ਇਨਵੈਸਟਿਗੇਸ਼ਨ ਫਿਰੋਜ਼ਪੁਰ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਨਸ਼ਾ ਤਸਕਰ ਪਿੰਡ ‘ਚ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅਤੇ ਇਸ ਵੇਲੇ ਵੀ ਉਸਦੇ ਕੋਲ ਹੈਰੋਇਨ ਮੌਜੂਦ ਹੈ। ਜਿਵੇਂ ਹੀ ਪੁਲਿਸ ਪਾਰਟੀ ਨੇ ਉਸ ਨਸ਼ਾ ਤਸਕਰ ਦੇ ਘਰ ‘ਤੇ ਛਾਪਾਮਾਰੀ ਕੀਤੀ, ਤਸਕਰ ਏ.ਐਸ.ਆਈ. ਬਲਵੰਤ ਸਿੰਘ ਅਤੇ ਉਨ੍ਹਾਂ ਦੀ ਪੁਲਿਸ ਪਾਰਟੀ ਨਾਲ ਉਲਝ ਪਿਆ। ਇਸ ਦੌਰਾਨ ਨਸ਼ਾ ਤਸਕਰ ਅਤੇ ਉਸਦੇ ਸਾਥੀਆਂ ਨੇ ਏ.ਐਸ.ਆਈ. ਬਲਵੰਤ ਸਿੰਘ ਦੀ ਹੀ ਰਿਵਾਲਵਰ ਖੋਹ ਕੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ।

ਦੋਸ਼ੀ ਜਲਦ ਹੀ ਪੁਲਿਸ ਦੀ ਗ੍ਰਿਫਤ 'ਚ ਹੋਏਗਾ

ਉਨ੍ਹਾਂ ਨੇ ਦੱਸਿਆ ਕਿ ਏ.ਐਸ.ਆਈ. ਦੇ ਜਬੜੇ ‘ਚ ਗੋਲੀ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ, ਜਿਸਦਾ ਇਲਾਜ ਜਾਰੀ ਹੈ। ਉਨ੍ਹਾਂ ਨੇ ਕਿਹਾ ਕਿ ਹਮਲਾਵਰ ਨਸ਼ਾ ਤਸਕਰ ਨੂੰ ਕਾਬੂ ਕਰਨ ਲਈ ਪੁਲਿਸ ਦੀਆਂ ਟੀਮਾਂ ਬਣਾਈਆਂ ਗਈਆਂ ਹਨ ਅਤੇ ਉਸਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।