Amrit pal Singh Updates: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਅੱਜ ਤੀਜੇ ਦਿਨ ਵੀ ਜਾਰੀ ਹੈ। ਪੁਲਿਸ ਨੂੰ ਅੰਮ੍ਰਿਤਪਾਲ ਦੇ ਜਲੰਧਰ ਵਿੱਚ ਲੁਕੇ ਹੋਣ ਦਾ ਸ਼ੱਕ ਹੈ। ਇਹ ਵੀ ਚਰਚਾ ਹੈ ਕਿ ਪੁਲਿਸ ਨੇ ਲੋਕੇਸ਼ਨ ਟ੍ਰੇਸ ਕਰ ਲਈ ਹੈ। ਇਸ ਲਈ ਜਲਦ ਹੀ ਗ੍ਰਿਫਤਾਰੀ ਹੋ ਸਕਦੀ ਹੈ।


ਉਧਰ ਜਲੰਧਰ ਜ਼ਿਲ੍ਹੇ ਦੇ ਸਾਰੇ ਐਂਟਰੀ ਤੇ ਨਿਕਾਸ ਮਾਰਗਾਂ 'ਤੇ ਨਾਕਾਬੰਦੀ ਕਰ ਦਿੱਤੀ ਗਈ ਹੈ। ਅੰਮ੍ਰਿਤਪਾਲ ਦੇ ਪਿੰਡ ਜੱਲੂਖੇੜਾ ਵਿੱਚ ਵੀ ਫੋਰਸ ਤਾਇਨਾਤ ਹੈ। ਪੰਜਾਬ ਦੀਆਂ ਜੰਮੂ-ਕਸ਼ਮੀਰ ਤੇ ਹਿਮਾਚਲ ਨਾਲ ਲੱਗਦੀਆਂ ਸਰਹੱਦਾਂ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ।


ਅੰਮ੍ਰਿਤਪਾਲ ਸਿੰਘ ਦੇ ਚਾਚਾ ਤੇ ਡਰਾਈਵਰ ਨੇ ਐਤਵਾਰ ਦੇਰ ਰਾਤ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ। ਦੋਵਾਂ ਨੇ ਚਿੱਟੇ ਰੰਗ ਦੀ ਮਰਸੀਡੀਜ਼ ਕਾਰ ਸਮੇਤ ਆਤਮ ਸਮਰਪਣ ਕਰ ਦਿੱਤਾ ਹੈ। ਇਸ ਮਰਸੀਡੀਜ਼ ਕਾਰ ਦੀ ਵਰਤੋਂ ਅੰਮ੍ਰਿਤਪਾਲ ਕਰਦਾ ਸੀ।


ਪੁਲਿਸ ਸੂਤਰਾਂ ਮੁਤਾਬਕ ਹੁਣ ਤੱਕ 114 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅੰਮ੍ਰਿਤਪਾਲ ਦੇ 4 ਸਾਥੀਆਂ ਨੂੰ ਆਸਾਮ ਦੇ ਡਿਬਰੂਗੜ੍ਹ ਲਿਜਾਇਆ ਗਿਆ ਹੈ। ਇਸ ਵਿੱਚ ਉਸ ਦਾ ਫਾਈਨਾਂਸਰ ਦਲਜੀਤ ਸਿੰਘ ਕਲਸੀ ਵੀ ਸ਼ਾਮਲ ਹੈ।


ਉਧਰ, ਵਾਰਿਸ ਪੰਜਾਬ ਦੇ ਜਥੇਬੰਦੀ ਦੇ ਕਾਨੂੰਨੀ ਸਲਾਹਕਾਰ ਇਮਾਨ ਸਿੰਘ ਖਾਹਰਾ ਨੇ ਐਤਵਾਰ ਨੂੰ ਹਾਈਕੋਰਟ ਵਿੱਚ ਅਪੀਲ ਕੀਤੀ ਕਿ ਅੰਮ੍ਰਿਤਪਾਲ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਜਸਟਿਸ ਐਨਐਸ ਸ਼ਿਖਾਵਤ ਦੀ ਰਿਹਾਇਸ਼ 'ਤੇ ਹੋਈ ਸੁਣਵਾਈ ਤੋਂ ਬਾਅਦ ਪੰਜਾਬ ਸਰਕਾਰ ਤੋਂ 21 ਮਾਰਚ ਤੱਕ ਜਵਾਬ ਮੰਗਿਆ ਗਿਆ ਹੈ।


ਇਹ ਵੀ ਪੜ੍ਹੋ: WhatsApp New Feature: ਵਟਸਐਪ ਦਾ ਨਵਾਂ ਫੀਚਰ ਹੈ ਕਮਾਲ, ਫੋਟੋ ਤੋਂ ਹੀ ਕਾਪੀ ਹੋ ਜਾਵੇਗਾ ਟੈਕਸਟ, ਕੀ ਤੁਸੀਂ ਇਸ ਦੀ ਕੋਸ਼ਿਸ਼ ਕੀਤੀ ਹੈ?


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Alka Yagnik B’day: ਮਾਂ ਦਾ 1 ਸਹੀ ਫੈਸਲਾ ਤੇ ਅਲਕਾ ਯਾਗਨਿਕ ਦੀ ਬਦਲੀ ਕਿਸਮਤ, ਫਿਰ ਫਿਲਮਾਂ 'ਚ ਗਾਏ ਇੱਕ ਤੋਂ ਵੱਧ ਕੇ ਇੱਕ ਗੀਤ