ਪੜਚੋਲ ਕਰੋ

Punjab News: ਹੁਣ ਤੱਕ 23518 ਨਸ਼ਾ ਤਸਕਰ ਗ੍ਰਿਫਤਾਰ, 17623 FIR ਤੇ 1627 ਕਿਲੋ ਹੈਰੋਇਨ ਬਰਾਮਦ, ਸੀਐਮ ਮਾਨ ਵੱਲੋਂ ਰਿਪੋਰਟ ਕਾਰਡ ਪੇਸ਼

Punjab News: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਵੱਲੋਂ ਆਪਣੀ ਚਿੱਠੀ ਵਿੱਚ ਚੁੱਕੇ ਗਏ ਸੂਬੇ ਦੇ ਵੱਖ-ਵੱਖ ਮੁੱਦਿਆਂ ਦਾ ਅੰਕੜਿਆਂ ਨਾਲ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ

Punjab News: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਵੱਲੋਂ ਆਪਣੀ ਚਿੱਠੀ ਵਿੱਚ ਚੁੱਕੇ ਗਏ ਸੂਬੇ ਦੇ ਵੱਖ-ਵੱਖ ਮੁੱਦਿਆਂ ਦਾ ਅੰਕੜਿਆਂ ਨਾਲ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਜਿਸ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆ ਰਹੇ ਹਨ। ਸੀਐਮ ਮਾਨ ਨੇ ਆਪਣਾ ਪੂਰਾ ਰਿਪੋਰਟ ਕਾਰਡ ਪੇਸ਼ ਕੀਤਾ ਹੈ।

ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਮਨ-ਕਾਨੂੰਨ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਵਿਆਪਕ ਪੱਧਰ ਉੱਤੇ ਕਦਮ ਚੁੱਕੇ ਹਨ। ਸੂਬੇ ਦੇ ਸੁਖਾਵੇਂ ਮਾਹੌਲ ਦੀ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ, 2022 ਤੋਂ ਸੂਬੇ ਵਿੱਚ 50871 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਤੇ 3420 ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਹੈ। 

ਉਨ੍ਹਾਂ ਕਿਹਾ ਕਿ ਟਾਟਾ ਸਟੀਲ ਵੱਲੋਂ ਦੇਸ਼ ਦਾ ਦੂਜਾ ਸਟੀਲ ਪਲਾਂਟ ਲੁਧਿਆਣਾ ਵਿੱਚ ਸਥਾਪਤ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਸਨਾਥਨ, ਨੈਸਲੇ, ਨਾਭਾ ਪਾਵਰ ਪਲਾਂਟ ਵੱਲੋਂ ਨਿਵੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸੂਖਮ, ਛੋਟੇ ਤੇ ਦਰਮਿਆਨੇ ਉਦਯੋਗਾਂ ਦੀ ਰਿਕਾਰਡ 2.70 ਲੱਖ ਰਜਿਸਟ੍ਰੇਸ਼ਨ ਹੋਈ ਹੈ ਤੇ ਉੱਤਰੀ ਭਾਰਤ ਵਿੱਚੋਂ ਪੰਜਾਬ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ ਤੇ ਇਹ ਅੰਕੜੇ ਵੀ ਭਾਰਤ ਸਰਕਾਰ ਨੇ ਰਾਜ ਸਭਾ ਵਿਚ ਪੇਸ਼ ਕੀਤੇ ਹਨ। 

ਉਨ੍ਹਾਂ ਦੱਸਿਆ ਕਿ ਦੇਸ਼ ਦੇ ਇੱਕ ਮੋਹਰੀ ਮੈਗਜ਼ੀਨ ਨੇ ਆਪਣੀ ਅਮਨ-ਕਾਨੂੰਨ ਦੀ ਬਿਹਤਰ ਵਿਵਸਥਾ ਬਾਰੇ ਜਾਰੀ ਕੀਤੀ ਰਿਪੋਰਟ ਵਿਚ ਪੰਜਾਬ ਨੂੰ ਦੂਜਾ ਸਥਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਸਕੀਮਾਂ ਲਾਗੂ ਕਰਨ ਲਈ ਕੰਮ ਕਰ ਰਹੀ ਹੈ ਜਦਕਿ ਰਾਜਪਾਲ ਅਜਿਹੀਆਂ ਚਿੱਠੀਆਂ ਰਾਹੀਂ ਆਪਣੇ ਆਕਾਵਾਂ ਨੂੰ ਖੁਸ਼ ਕਰ ਰਹੇ ਹਨ।

ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਬਾਰੇ ਰਾਜਪਾਲ ਵੱਲੋਂ ਚੁੱਕੇ ਸਵਾਲ ਦੇ ਜਵਾਬ ਵਿੱਚ ਅੰਕੜੇ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਦੇ ਖਿਲਾਫ ਜੰਗ ਵਿੱਢੀ ਹੋਈ ਹੈ। ਹੁਣ ਤੱਕ 23518 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਜਾ ਚੁੱਕਾ ਹੈ, 17623 ਐਫ.ਆਈ.ਆਰਜ਼ ਦਰਜ ਕੀਤੀਆਂ, 1627 ਕਿਲੋ ਹੈਰੋਇਨ ਫੜੀ, ਤਸਕਰਾਂ ਪਾਸੋਂ 13.29 ਕਰੋੜ ਰੁਪਏ ਬਰਾਮਦ ਕੀਤੇ ਅਤੇ 66 ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ ਤੇ ਬਾਕੀਆਂ ਦੀ ਜ਼ਬਤ ਕਰਨ ਲਈ ਕਾਰਵਾਈ ਚੱਲ ਰਹੀ ਹੈ। 

ਸੂਬੇ ਵਿੱਚ ਗੈਂਗਸਟਰਵਾਦ ਖਿਲਾਫ ਕੀਤੀ ਕਾਰਵਾਈ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਤੇ ਹੁਣ ਤੱਕ 753 ਖਤਰਨਾਕ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਤੇ ਵੱਡੀ ਮਾਤਰਾ ਵਿੱਚ ਹਥਿਆਰ ਤੇ ਵਾਹਨ ਫੜੇ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਪੁੱਟਣ ਲਈ ਹੋਰ ਸਖਤ ਕਦਮ ਚੁੱਕ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ ਤੇ 90 ਫੀਸਦੀ ਲੋਕਾਂ ਦਾ ਜ਼ੀਰੋ ਬਿੱਲ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਦੇ 31,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਤੇ 12000 ਤੋਂ ਵੱਧ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਗਿਆ ਤਾਂ ਕਿ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ। ਕਿਸਾਨਾਂ ਦੀ ਭਲਾਈ ਲਈ ਚੁੱਕੇ ਕਦਮਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਹੋਇਆ ਕਿ ਸਹਿਕਾਰੀ ਖੰਡ ਮਿੱਲ ਨੇ ਗੰਨਾ ਉਤਪਾਦਕਾਂ ਦਾ ਸਾਰਾ ਬਕਾਇਆ ਅਦਾ ਕਰ ਦਿੱਤਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget