ਪੜਚੋਲ ਕਰੋ

ਸਿੱਧੂ ਮੂਸੇਵਾਲਾ ਨੂੰ ਲਾ ਦਿਓ ਪੰਜਾਬ ਪੁਲਿਸ ਦਾ ਡੀਜੀਪੀ, ਕੈਪਟਨ ਨੂੰ ਲਿਖੀ ਚਿੱਠੀ

ਉਨ੍ਹਾਂ ਚਿੱਠੀ 'ਚ ਲਿਖਿਆ ਕਿ ਸਿੱਧੂ ਮੂਸੇਵਾਲਾ ਬਾਰੇ ਆਪ ਜਾਣਦੇ ਹੋਵੋਗੇ। ਜੇ ਆਪ ਨਹੀਂ ਤਾਂ ਤੁਹਾਡੀ ਪੁਲਿਸ ਬਹੁਤ ਚੰਗੀ ਤਰ੍ਹਾਂ ਜਾਣਦੀ ਹੈ। ਪੰਜਾਬ ਵਿੱਚ ਕਰੋਨਾ ਲਈ ਇੱਕ ਖ਼ਾਸ ਵਰਗ ਨੂੰ ਜ਼ਿੰਮੇਵਾਰ ਠਹਿਰਾਏ ਜਾਣ ਬਾਰੇ ਗਾਏ ਗੀਤ ਦੀ ਸ਼ੁਰੂਆਤ 'ਚ ਸਿੱਧੂ ਮੂਸੇਵਾਲਾ ਨੇ ਪੰਜਾਬ ਪੁਲਿਸ ਦੇ ਲੋਗੋ ਦੀ ਵਰਤੋਂ ਵੀ ਕੀਤੀ ਸੀ। ਉਸ ਤੋਂ ਵੀ ਹੈਰਾਨੀ ਦੀ ਗੱਲ ਪੰਜਾਬ ਦੇ ਡੀਜੀਪੀ ਨੇ ਉਸ ਦਾ ਗਾਇਆ ਗੀਤ ਸੋਸ਼ਲ ਮੀਡੀਆ ‘ਤੇ ਸ਼ੇਅਰ ਵੀ ਕੀਤਾ ਸੀ।

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਵਿਵਾਦਾਂ ਨਾਲ ਗਹਿਰਾ ਰਿਸ਼ਤਾ ਹੈ। ਇੰਨਾ ਸ਼ਾਇਦ ਉਹ ਆਪਣੇ ਗਾਣਿਆਂ ਜ਼ਰੀਏ ਵੀ ਮਕਬੂਲ ਨਾ ਹੁੰਦਾ ਜਿਨ੍ਹਾਂ ਉਸ ਨੂੰ ਵਿਵਾਦਾਂ ਨੇ ਮਸ਼ਹੂਰ ਕਰ ਦਿੱਤਾ ਹੈ। ਸਿੱਧੂ ਮੂਸੇਵਾਲਾ ਖਿਲਾਫ ਕਈ ਸ਼ਿਕਾਇਤਾਂ ਦਰਜ ਹੋਣ ਦੇ ਬਾਵਜੂਦ ਉਸ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਾ ਕੀਤੇ ਜਾਣ 'ਤੇ ਪੰਜਾਬ ਦੇ ਸਮਾਜਿਕ ਕਾਰਕੁਨਾਂ ਨੇ ਹੁਣ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਜੇਕਰ ਸਿੱਧੂ ਮੂਸੇਵਾਲਾ ਨੂੰ ਇੰਨਾ ਮਾਣ ਸਤਿਕਾਰ ਦੇਣਾ ਹੈ ਤਾਂ ਉਸ ਨੂੰ ਪੰਜਾਬ ਪੁਲਿਸ ਦਾ ਮੁਖੀ ਤਾਇਨਾਤ ਕਰ ਦੇਣ।

ਐਡਵੋਕੇਟ ਹਾਕਮ ਸਿੰਘ, ਆਰਟੀਆਈ ਐਕਟਿਵਿਸਟ ਕੁਲਦੀਪ ਸਿੰਘ ਖਹਿਰਾ, ਪਰਵਿੰਦਰ ਸਿੰਘ ਕਿੱਤਣਾ ਤੇ ਐਡਵੋਕੇਟ ਸਿਮਰਨਜੀਤ ਕੌਰ ਗਿੱਲ ਵੱਲੋਂ ਭੇਜੇ ਗਏ ਪੱਤਰ ਵਿੱਚ ਪੰਜਾਬ ਪੁਲਿਸ ਦੀਆਂ ਮੂਸੇਵਾਲਾ ਤੇ ਮਿਹਰਬਾਨੀਆਂ ਤੇ ਮਿਲੀਭੁਗਤ ਦੀਆਂ ਕਈ ਉਦਾਹਰਣਾਂ ਦਿੱਤੀਆਂ ਗਈਆਂ ਹਨ ।

ਉਨ੍ਹਾਂ ਚਿੱਠੀ 'ਚ ਲਿਖਿਆ ਕਿ ਸਿੱਧੂ ਮੂਸੇਵਾਲਾ ਬਾਰੇ ਆਪ ਜਾਣਦੇ ਹੋਵੋਗੇ। ਜੇ ਆਪ ਨਹੀਂ ਤਾਂ ਤੁਹਾਡੀ ਪੁਲਿਸ ਬਹੁਤ ਚੰਗੀ ਤਰ੍ਹਾਂ ਜਾਣਦੀ ਹੈ। ਪੰਜਾਬ ਵਿੱਚ ਕਰੋਨਾ ਲਈ ਇੱਕ ਖ਼ਾਸ ਵਰਗ ਨੂੰ ਜ਼ਿੰਮੇਵਾਰ ਠਹਿਰਾਏ ਜਾਣ ਬਾਰੇ ਗਾਏ ਗੀਤ ਦੀ ਸ਼ੁਰੂਆਤ 'ਚ ਸਿੱਧੂ ਮੂਸੇਵਾਲਾ ਨੇ ਪੰਜਾਬ ਪੁਲਿਸ ਦੇ ਲੋਗੋ ਦੀ ਵਰਤੋਂ ਵੀ ਕੀਤੀ ਸੀ। ਉਸ ਤੋਂ ਵੀ ਹੈਰਾਨੀ ਦੀ ਗੱਲ ਪੰਜਾਬ ਦੇ ਡੀਜੀਪੀ ਨੇ ਉਸ ਦਾ ਗਾਇਆ ਗੀਤ ਸੋਸ਼ਲ ਮੀਡੀਆ ‘ਤੇ ਸ਼ੇਅਰ ਵੀ ਕੀਤਾ ਸੀ।

ਉਨ੍ਹਾਂ ਲਿਖਿਆ "ਅਸੀਂ ਵੀ ਸਿੱਧੂ ਮੂਸੇਵਾਲਾ ਨੂੰ ਪਹਿਲਾਂ ਨਹੀਂ ਜਾਣਦੇ ਸੀ। ਅਸੀਂ ਤਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮੁਤਾਬਕ ਉਸ ਵੱਲੋਂ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਗਾਏ ਜਾਣ ਕਰਕੇ ਉਸ ਖ਼ਿਲਾਫ਼ ਸ਼ਿਕਾਇਤਾਂ ਕਰਦੇ ਸੀ। ਸਾਨੂੰ ਸਮਝਦਾਰ ਲੋਕਾਂ ਨੇ ਬੜਾ ਸਮਝਾਇਆ ਕਿ ਸਿੱਧੂ ਮੂਸੇ ਵਾਲੇ ਦੀਆਂ ਜਿੰਨੀਆਂ ਮਰਜ਼ੀ ਸ਼ਿਕਾਇਤਾਂ ਕਰ ਲਓ ਪੁਲਿਸ ਨੇ ਉਸ ਖਿਲਾਫ ਕਾਰਵਾਈ ਨਹੀਂ ਕਰਨੀ ਪਰ ਸਾਡਾ ਕਾਨੂੰਨ ਵਿੱਚ ਵਿਸ਼ਵਾਸ ਸੀ। ਇਹ ਤਾਂ ਸਾਨੂੰ ਹੁਣ ਪਤਾ ਲੱਗਾ ਹੈ ਕਿ ਸਿੱਧੂ ਮੂਸੇਵਾਲਾ ਦਾ ਕੱਦ ਜ਼ਿਆਦਾ ਉੱਚਾ ਹੈ।"

ਪੱਤਰ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਕੀਲ ਐਡਵੋਕੇਟ ਐਚਸੀ ਅਰੋੜਾ ਦੀ ਸ਼ਿਕਾਇਤ ‘ਤੇ ਸਿੱਧੂ ਮੂਸੇਵਾਲਾ ਖ਼ਿਲਾਫ਼ ਮਾਨਸਾ ਜ਼ਿਲ੍ਹੇ ‘ਚ ਪਰਚਾ ਦਰਜ ਹੋਣ, ਜ਼ਿਲ੍ਹਾ ਬਰਨਾਲਾ ਤੇ ਸੰਗਰੂਰ ਵਿੱਚ ਉਸ ਖ਼ਿਲਾਫ਼ ਫਾਇਰਿੰਗ ਕਰਨ ਦੇ ਮੁਕੱਦਮੇ ਦਰਜ ਹੋਣ, ਐਡਵੋਕੇਟ ਰਵੀ ਜੋਸ਼ੀ ਦੀ ਜਨਹਿਤ ਪਟੀਸ਼ਨ ਦੇ ਜਵਾਬ ਵਿੱਚ ਆਰਮਜ਼ ਐਕਟ ਲਾਉਣ ਤੇ ਪਟਿਆਲਾ ਦੇ ਨਾਭਾ ਥਾਣੇ ਦੀ ਪੁਲਿਸ ਵੱਲੋਂ ਉਸ ਨੂੰ ਗ੍ਰਿਫਤਾਰ ਕਰਨ ਦੀ ਥਾਂ ਸਿਰਫ਼ ਚਲਾਨ ਕੱਟ ਕੇ ਛੱਡਣ ਦੀਆਂ ਘਟਨਾਵਾਂ ਦਾ ਵੇਰਵਾ ਵੀ ਦਿੱਤਾ ਗਿਆ ਹੈ।

ਚਿੱਠੀ 'ਚ ਲਿਖਿਆ ਕਿ "ਸਿੱਧੂ ਮੂਸੇਵਾਲਾ ਕਈ ਜ਼ਿਲ੍ਹਿਆਂ ਦੀ ਪੁਲਿਸ ਨੂੰ ਆਪਣੇ ਹਿਸਾਬ ਨਾਲ ਚਲਾ ਰਿਹਾ ਹੈ। ਇਸ ਲਈ ਆਪ ਜੀ ਨੂੰ ਬੇਨਤੀ ਹੈ ਕਿ ਜੇਕਰ ਸਿੱਧੂ ਮੂਸੇਵਾਲਾ ਨੂੰ ਪੰਜਾਬ ਸਰਕਾਰ ਵਲੋਂ ਏਨਾ ਹੀ ਕਾਬਲ ਤੇ ਸਨਮਾਨਯੋਗ ਸਮਝਿਆ ਜਾ ਰਿਹਾ ਹੈ ਤਾਂ ਚੰਗਾ ਹੋਵੇਗਾ ਕਿ ਇਸ ਨੂੰ ਡੀਜੀਪੀ ਬਣਾ ਕੇ ਪੂਰੀ ਪੰਜਾਬ ਪੁਲਿਸ ਦਾ ਮੁਖੀ ਲਾ ਦਿੱਤਾ ਜਾਵੇ ਤਾਂ ਜੋ ਪੰਜਾਬ ਪੁਲਿਸ ਦੇ ਅਧਿਕਾਰੀ ਕਾਨੂੰਨੀ ਤੌਰ ‘ਤੇ ਉਸ ਨੂੰ ਇੱਜ਼ਤ ਮਾਣ ਦੇ ਸਕਣ ਤੇ ਉਸ ਦੀ ਇੱਛਾ ਮੁਤਾਬਕ ਕੰਮ ਕਰ ਸਕਣ।"

ਇਹ ਵੀ ਪੜ੍ਹੋ: ਪ੍ਰਸ਼ਾਂਤ ਕਿਸ਼ੋਰ ਦੇ ਝਟਕੇ ਮਗਰੋਂ ਕੈਪਟਨ ਦੇ ਬਦਲੇ ਤੇਵਰ, ਹੁਣ ਖੁਦ ਹੀ ਸੰਭਾਲੀ ਕਮਾਨ, ਸਿੱਧੂ ਬਾਰੇ ਚਰਚਾ ਸੋਨੂੰ ਸੂਦ ਸਿਆਸਤ 'ਚ ਰੱਖਣਗੇ ਕਦਮ! ਬੀਜੇਪੀ ਨਾਲ ਜੋੜੇ ਜਾ ਰਹੇ ਸਬੰਧ ਚੀਨ ਤੋਂ ਨਹੀਂ ਸਗੋਂ ਇਨ੍ਹਾਂ ਦੇਸ਼ਾਂ 'ਚੋਂ ਆਇਆ ਕੋਰੋਨਾ ਵਾਇਰਸ, ਖੋਜ 'ਚ ਵੱਡਾ ਖੁਲਾਸਾ

ਕੁਵੈਤ 'ਚ ਫਸੇ ਪੰਜਾਬੀਆਂ ਦਾ ਬੁਰਾ ਹਾਲ, ਦਰਦਨਾਕ ਵੀਡੀਓ ਆਈ ਸਾਹਮਣੇ

ਸਿੱਧੂ ਮੂਸੇਵਾਲਾ ਅਕਸਰ ਆਪਣੇ ਗਾਣਿਆਂ ਨੂੰ ਲੈ ਕੇ ਵਿਵਾਦਾਂ 'ਚ ਰਹਿੰਦਾ ਹੈ ਤੇ ਹੁਣ ਲੌਕਡਾਊਨ ਦੌਰਾਨ ਫਾਇਰਿੰਗ ਕੀਤੇ ਜਾਣ ਕਾਰਨ ਕਾਰਨ ਇਕ ਨਵਾਂ ਮੁੱਦਾ ਉਸ ਦੀ ਚਰਚਾ ਦਾ ਵਿਸ਼ਾ ਬਣਿਆ ਹੋਇਆ।

ਸਬੰਧਤ ਚਿੱਠੀ:

ਸਿੱਧੂ ਮੂਸੇਵਾਲਾ ਨੂੰ ਲਾ ਦਿਓ ਪੰਜਾਬ ਪੁਲਿਸ ਦਾ ਡੀਜੀਪੀ, ਕੈਪਟਨ ਨੂੰ ਲਿਖੀ ਚਿੱਠੀ ਸਿੱਧੂ ਮੂਸੇਵਾਲਾ ਨੂੰ ਲਾ ਦਿਓ ਪੰਜਾਬ ਪੁਲਿਸ ਦਾ ਡੀਜੀਪੀ, ਕੈਪਟਨ ਨੂੰ ਲਿਖੀ ਚਿੱਠੀ

ਇਹ ਵੀ ਪੜ੍ਹੋ: ਪੰਜਾਬ ਬੀਜ ਘੁਟਾਲੇ 'ਚ ਵੱਡਾ ਖੁਲਾਸਾ, ਕਾਂਗਰਸ ਮਗਰੋਂ ਅਕਾਲੀ ਦਲ ਦੇ ਵੀ ਜੁੜੇ ਤਾਰ ਅਮਰੀਕਾ 'ਚ 25,00,000 ਡਾਲਰ ਦੀ ਭੰਗ ਵੇਚਦਾ ਪੰਜਾਬੀ ਟਰੱਕ ਡਰਾਈਵਰ ਗ੍ਰਿਫ਼ਤਾਰ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Advertisement
ABP Premium

ਵੀਡੀਓਜ਼

ਪੰਜਾਬ ਬਿਨਾ ਮੈਂ ਮਰ ਜਾਉਂਗਾ , ਵੇਖੋ ਕੀ ਬੋਲੇ ਦਿਲਜੀਤ ਦੋਸਾਂਝਪੰਜਾਬੀ ਆ ਗਏ ਓਏ ਕਿਥੋਂ ਸ਼ੁਰੂ ਹੋਇਆ , ਦਿਲਜੀਤ ਦੋਸਾਂਝ ਨੇ ਆਪ ਦੱਸੀ ਕਹਾਣੀਦਿਲਜੀਤ ਕਰਕੇ ਨੀਰੂ ਬਾਜਵਾ ਦੀ ਧੀ ਬੋਲੀ , ਪੰਜਾਬੀ ਆ ਗਏ ਓਏਮੈਂ ਅੱਜ ਜੋ ਵੀ ਹਾਂ ਬੱਸ ਪੰਜਾਬੀ ਕਰਕੇ , ਦਿਲਜੀਤ ਦੋਸਾਂਝ ਦੀ ਡੂੰਗੀ ਗੱਲ ਸੁਣੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Embed widget