ਪੰਜਾਬ ਦਾ ਇੱਕ ਹੋਰ ਪੁੱਤ ਦੇਸ਼ ਲਈ ਹੋਇਆ ਸ਼ਹੀਦ, ਡਿਊਟੀ ਦੌਰਾਨ ਵਾਰ ਗਿਆ ਜਾਨ; CM ਮਾਨ ਨੇ ਕੀਤਾ ਸਲਾਮ
ਫਾਜ਼ਿਲਕਾ ਦੇ ਪਿੰਡ ਝੁੱਗੇ ਗੁਲਾਬ ਸਿੰਘ ਦਾ ਫੌਜੀ ਜਵਾਨ ਰਾਜਿੰਦਰ ਸਿੰਘ ਮੇਘਾਲਿਆ ਦੇ ਸ਼ਿਲਾਂਗ 'ਚ ਡਿਊਟੀ ਦੌਰਾਨ ਸ਼ਹੀਦ ਹੋ ਗਿਆ।

Punjab News: ਪੰਜਾਬ ਦੇ ਇੱਕ ਹੋਰ ਗੱਭਰੂ ਨੌਜਵਾਨ ਪੁੱਤ ਨੇ ਦੇਸ਼ ਲਈ ਜਾਨ ਕੁਰਬਾਨ ਕਰ ਦਿੱਤੀ। ਦੱਸ ਦਈਏ ਕਿ ਫਾਜ਼ਿਲਕਾ ਦੇ ਪਿੰਡ ਝੁੱਗੇ ਗੁਲਾਬ ਸਿੰਘ ਦਾ ਫੌਜੀ ਜਵਾਨ ਰਾਜਿੰਦਰ ਸਿੰਘ ਮੇਘਾਲਿਆ ਦੇ ਸ਼ਿਲਾਂਗ 'ਚ ਡਿਊਟੀ ਦੌਰਾਨ ਸ਼ਹੀਦ ਹੋ ਗਿਆ।
ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਫੌਜੀ ਦੀ ਬਹਾਦਰੀ ਅਤੇ ਸਿਦਕ ਨੂੰ ਸਲਾਮ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਐਕਸ ‘ਤੇ ਟਵੀਟ ਕਰਦਿਆਂ ਕਿਹਾ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਝੁੱਗੇ ਗੁਲਾਬ ਸਿੰਘ ਦੇ ਫੌਜੀ ਜਵਾਨ ਰਾਜਿੰਦਰ ਸਿੰਘ ਦੇ ਮੇਘਾਲਿਆ ਦੇ ਸ਼ਿਲਾਂਗ 'ਚ ਡਿਊਟੀ ਦੌਰਾਨ ਸ਼ਹੀਦ ਹੋਣ ਦੀ ਦੁਖਦਾਈ ਖ਼ਬਰ ਮਿਲੀ। ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ। ਬਹਾਦਰ ਜਵਾਨ ਦੇ ਦੇਸ਼ ਪ੍ਰਤੀ ਹੌਸਲੇ ਤੇ ਸਿਦਕ ਨੂੰ ਦਿਲੋਂ ਸਲਾਮ। ਇਸ ਔਖੀ ਘੜੀ ਵਿੱਚ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜੀ ਹੈ। ਹਰ ਸੰਭਵ ਸਹਾਇਤਾ ਪਰਿਵਾਰ ਨੂੰ ਦਿੱਤੀ ਜਾਵੇਗੀ।






















