Punjab News: ਗੁਰਦਾਸਪੁਰ 'ਚ ਫੌਜੀ ਦੀ ਮੌਤ, ਬੇਕਾਬੂ ਕਾਰ ਟਰੱਕ ਨਾਲ ਟਕਰਾਈ, ਜੱਦੀ ਪਿੰਡ 'ਚ ਹੋਇਆ ਅੰਤਿਮ ਸਸਕਾਰ
ਉਨ੍ਹਾਂ ਦੀ ਕਾਰ ਫਤਿਹਗੜ੍ਹ ਸਾਹਿਬ ਨੇੜੇ ਪੁੱਜੀ ਤਾਂ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਇੱਕ ਟਰੱਕ ਨਾਲ ਟਕਰਾ ਗਈ। ਜਿਸ ਵਿੱਚ ਉਸਦਾ ਭਰਾ ਅਤੇ ਉਸਦੇ ਦੋ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਉਸ
Punjab News: ਗੁਰਦਾਸਪੁਰ ਦੇ ਪਿੰਡ ਬਲੱਗਣ ਦੇ ਰਹਿਣ ਵਾਲੇ ਫੌਜੀ ਜਵਾਨ ਹੌਲਦਾਰ ਹਰਦੀਪ ਸਿੰਘ ਦੀ ਮੌਤ ਹੋ ਗਈ। ਜੋ ਕਿ 2009 'ਚ ਫੌਜ 'ਚ ਭਰਤੀ ਹੋਇਆ ਸੀ ਅਤੇ 9 ਫਰਵਰੀ ਨੂੰ ਛੁੱਟੀ 'ਤੇ ਆਪਣੇ ਪਿੰਡ ਬਲੱਗਣ ਆਇਆ ਸੀ। 25 ਫਰਵਰੀ ਦੀ ਸਵੇਰ ਨੂੰ ਫਤਿਹਗੜ੍ਹ ਸਾਹਿਬ ਵਿਖੇ ਵਾਪਰੇ ਸੜਕ ਹਾਦਸੇ ਵਿਚ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਸੀ।
ਜਿਸ ਨੂੰ ਇਲਾਜ ਲਈ ਆਰਮੀ ਹਸਪਤਾਲ ਚੰਡੀਗੜ੍ਹ ਪੰਚਕੂਲਾ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਅਤੇ ਕੱਲ੍ਹ ਸ਼ਾਮ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਨੌਜਵਾਨ ਆਪਣੇ ਪਿੱਛੇ ਪਤਨੀ ਅਤੇ ਦੋ ਧੀਆਂ ਛੱਡ ਗਿਆ ਹੈ।
ਹੌਲਦਾਰ ਹਰਦੀਪ ਸਿੰਘ ਦੇ ਭਰਾ ਕੁਲਦੀਪ ਸਿੰਘ ਨੇ ਦੱਸਿਆ ਕਿ ਉਹ ਵੀ ਆਰਮੀ ਦਾ ਸਿਪਾਹੀ ਹੈ ਅਤੇ ਉਸ ਦਾ ਭਰਾ 9 ਫਰਵਰੀ ਨੂੰ ਛੁੱਟੀ ’ਤੇ ਘਰ ਆਇਆ ਸੀ ਅਤੇ 24 ਫਰਵਰੀ ਨੂੰ ਆਪਣੀ ਮਾਸੀ ਦੇ ਪੁੱਤਰਾਂ ਨਾਲ ਸ੍ਰੀ ਆਨੰਦਪੁਰ ਸਾਹਿਬ ਮੱਥਾ ਟੇਕਣ ਗਿਆ ਸੀ। ਸ੍ਰੀ ਆਨੰਦਪੁਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਉਹ 25 ਫਰਵਰੀ ਦੀ ਸਵੇਰ ਨੂੰ ਸਰਹੰਦ ਵਿਖੇ ਮੱਥਾ ਟੇਕਣ ਜਾ ਰਹੇ ਸਨ ਕਿ ਜਦੋਂ ਉਨ੍ਹਾਂ ਦੀ ਕਾਰ ਫਤਿਹਗੜ੍ਹ ਸਾਹਿਬ ਨੇੜੇ ਪੁੱਜੀ ਤਾਂ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਇੱਕ ਟਰੱਕ ਨਾਲ ਟਕਰਾ ਗਈ। ਜਿਸ ਵਿੱਚ ਉਸਦਾ ਭਰਾ ਅਤੇ ਉਸਦੇ ਦੋ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਉਸ ਨੇ ਦੱਸਿਆ ਕਿ ਉਸ ਦੇ ਭਰਾ ਹੌਲਦਾਰ ਹਰਦੀਪ ਸਿੰਘ ਨੂੰ ਇਲਾਜ ਲਈ ਆਰਮੀ ਹਸਪਤਾਲ ਚੰਡੀਗੜ੍ਹ ਪੰਚਕੂਲਾ ਵਿਖੇ ਦਾਖਲ ਕਰਵਾਇਆ ਗਿਆ ਹੈ।
ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਪਰ 16 ਮਾਰਚ ਦੀ ਸ਼ਾਮ ਨੂੰ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਅਤੇ 17 ਮਾਰਚ ਦੀ ਸ਼ਾਮ ਨੂੰ ਉਨ੍ਹਾਂ ਦੇ ਜੱਦੀ ਪਿੰਡ 'ਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।