ਸੋਮ ਪ੍ਰਕਾਸ਼ ਤੇ ਅਸ਼ਵਨੀ ਸ਼ਰਮਾ ਫੇਰ ਬਣੇ ਕਿਸਾਨਾਂ ਦਾ ਨਿਸ਼ਾਨਾ, ਹੋਇਆ ਜ਼ਬਰਦਸਤ ਵਿਰੋਧ, ਪੁਲਿਸ ਨਾਲ ਵੀ ਧੱਕਾ-ਮੁੱਕੀ
ਖੇਤੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਆਗੂ ਲਗਾਤਾਰ ਕਿਸਾਨਾਂ ਦੇ ਵਿਰੋਧ ਦਾ ਸ਼ਿਕਾਰ ਹੋ ਰਹੇ ਹਨ।ਅੱਜ ਮੁਕੇਰੀਆਂ 'ਚ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ।
ਮੁਕੇਰੀਆਂ: ਖੇਤੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਆਗੂ ਲਗਾਤਾਰ ਕਿਸਾਨਾਂ ਦੇ ਵਿਰੋਧ ਦਾ ਸ਼ਿਕਾਰ ਹੋ ਰਹੇ ਹਨ।ਅੱਜ ਮੁਕੇਰੀਆਂ 'ਚ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ।ਇਸ ਮੌਕੇ ਕਿਸਾਨ ਨੇ ਕਿਹਾ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਦਾ ਵਿਰੋਧ ਜਾਰੀ ਰਹੇਗਾ।
ਇਸ ਮੌਕ ਵਿਰੋਧ ਕਰ ਰਹੇ ਕਿਸਾਨਾਂ ਨੂੰ ਰੋਕਣ ਦੌਰਾਨ ਪੁਲਿਸ ਨਾਲ ਵੀ ਧੱਕਾ-ਮੁੱਕੀ ਹੋਈ।ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਦੋਂ ਤੱਕ ਭਾਜਪਾ ਆਗੂਆਂ ਨੂੰ ਪੰਜਾਬ 'ਚ ਨਾ ਮੀਟਿੰਗਾਂ ਕਰਨ ਦਿੱਤੀਆਂ ਜਾਣਗੀਆਂ ਅਤੇ ਨਾ ਹੀ ਪਿੰਡਾਂ 'ਚ ਵੜਨ ਦਿੱਤਾ ਜਾਏਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ















