ਮੁਕੇਰੀਆਂ: ਖੇਤੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਆਗੂ ਲਗਾਤਾਰ ਕਿਸਾਨਾਂ ਦੇ ਵਿਰੋਧ ਦਾ ਸ਼ਿਕਾਰ ਹੋ ਰਹੇ ਹਨ।ਅੱਜ ਮੁਕੇਰੀਆਂ 'ਚ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ।ਇਸ ਮੌਕੇ ਕਿਸਾਨ ਨੇ ਕਿਹਾ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਦਾ ਵਿਰੋਧ ਜਾਰੀ ਰਹੇਗਾ।


ਇਸ ਮੌਕ ਵਿਰੋਧ ਕਰ ਰਹੇ ਕਿਸਾਨਾਂ ਨੂੰ ਰੋਕਣ ਦੌਰਾਨ ਪੁਲਿਸ ਨਾਲ ਵੀ ਧੱਕਾ-ਮੁੱਕੀ ਹੋਈ।ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਦੋਂ ਤੱਕ ਭਾਜਪਾ ਆਗੂਆਂ ਨੂੰ ਪੰਜਾਬ 'ਚ ਨਾ ਮੀਟਿੰਗਾਂ ਕਰਨ ਦਿੱਤੀਆਂ ਜਾਣਗੀਆਂ ਅਤੇ ਨਾ ਹੀ ਪਿੰਡਾਂ 'ਚ ਵੜਨ ਦਿੱਤਾ ਜਾਏਗਾ।