ਪੜਚੋਲ ਕਰੋ

ਅਮਰੀਕਾ 'ਚ ਜੀਕੇ 'ਤੇ ਹਮਲਾ ਕਰਨ ਦੇ ਇਲਜ਼ਾਮ ਹੇਠ ਪਿਓ-ਪੁੱਤ ਗ੍ਰਿਫ਼ਤਾਰ

ਜਲੰਧਰ: ਅਮਰੀਕਾ ਦੇ ਯੂਬਾ ਸਿਟੀ ਵਿੱਚ ਮਨਜੀਤ ਸਿੰਘ ਜੀਕੇ ਨਾਲ ਹੋਈ ਕੁੱਟਮਾਰ ਦੇ ਮਾਮਲੇ ਵਿੱਚ ਕੈਲੀਫੋਰਨੀਆ ਦੀ ਸਟਰ ਕੰਟਰੀ ਪੁਲਿਸ ਨੇ ਪਿਓ-ਪੁੱਤ ਨੂੰ ਗ੍ਰਿਫ਼ਤਾਰ ਕੀਤਾ ਹੈ। ਬੀਤੀ 26 ਅਗਸਤ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਾਲ ਯੂਬਾ ਸਿਟੀ ਦੇ ਗੁਰਦੁਆਰੇ ਨੇੜੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਸੀ। ਪੁਲਿਸ ਨੇ ਇਸੇ ਮਾਮਲੇ ਸਬੰਧੀ ਜਸਬੀਰ ਸਿੰਘ ਲੁਬਾਣਾ ਤੇ ਉਸ ਦੇ ਪੁੱਤਰ ਗਗਨਦੀਪ ਸਿੰਘ ਲੁਬਾਣਾ ਨੂੰ ਗ੍ਰਿਫ਼ਤਾਰ ਕੀਤਾ ਹੈ, ਪਰ ਹਾਲੇ ਪੁਲਿਸ ਨੂੰ ਮਾਮਲੇ ਵਿੱਚ ਕੁਝ ਸ਼ੰਕੇ ਹਨ। ਹਾਲਾਂਕਿ, ਪਿਓ-ਪੁੱਤਾਂ ਦੀ ਜ਼ਮਾਨਤ ਹੋ ਵੀ ਚੁੱਕੀ ਹੈ। ਕੁੱਟਮਾਰ ਦੀ ਘਟਨਾ ਦੀ ਵੀਡੀਓ ਦੇ ਅਧਾਰ ’ਤੇ ਪੁਲਿਸ ਨੇ ਇਹ ਗ੍ਰਿਫ਼ਤਾਰੀਆਂ ਕੀਤੀਆਂ ਹਨ। ਪੁਲਿਸ ਮੁਤਾਬਕ ਵੀਡੀਓ ਵਿੱਚ ਜਸਬੀਰ ਸਿੰਘ ਤੇ ਗਗਨਦੀਪ ਸਿੰਘ ਇੱਕ ਵਿਅਕਤੀ ਨੂੰ ਕੁੱਟਦੇ ਨਜ਼ਰ ਆ ਰਹੇ ਹਨ। ਹਾਲਾਂਕਿ, ਪੁਲਿਸ ਨੂੰ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਵੀਡੀਓ ਵਿੱਚ ਕੁੱਟਿਆ ਜਾਣ ਵਾਲਾ ਵਿਅਕਤੀ ਮਨਜੀਤ ਸਿੰਘ ਜੀਕੇ ਹੈ ਜਾਂ ਕੋਈ ਹੋਰ। ਪੁਲਿਸ ਨੇ ਦੋਵਾਂ ਨੂੰ ਮਾਮਲੇ ਦੀ ਜਾਂਚ ਲਈ ਤਲਬ ਕੀਤਾ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਤੋਂ ਦਸ ਕੁ ਘੰਟਿਆਂ ਬਾਅਦ ਹੀ ਸਿੱਖਜ਼ ਫਾਰ ਜਸਟਿਸ ਦੇ ਵਕੀਲਾਂ ਨੇ ਮੁਕਾਮੀ ਅਦਾਲਤ ਤੋਂ ਦੋਵਾਂ ਦੀ ਜ਼ਮਾਨਤ ਲੈ ਲਈ। ਜ਼ਮਾਨਤ ਮਿਲਣ ਤੋਂ ਬਾਅਦ ਜਸਬੀਰ ਸਿੰਘ ਨੇ ਵੀਡੀਓ ਸੰਦੇਸ਼ ਰਾਹੀਂ ਕਿਹਾ ਕਿ ਜੇਕਰ ਭਾਰਤ ਵਿੱਚ ਉਸ ਉੱਪਰ ਅਜਿਹੇ ਇਲਜ਼ਾਮ ਲੱਗਦੇ ਤਾਂ ਉਹ ਸਾਰੀ ਉਮਰ ਜੇਲ੍ਹ ਵਿੱਚ ਸੜਦੇ ਰਹਿਣਾ ਸੀ, ਜਦਕਿ ਅਮਰੀਕਾ ਵਰਗੇ ਦੇਸ਼ਾਂ ਵਿੱਚ ਕਾਨੂੰਨ ਨਾਂਅ ਦੀ ਸ਼ੈਅ ਹੈ, ਜਿਸ ਤੋਂ ਉਸ ਨੂੰ ਰਾਹਤ ਮਿਲੀ ਹੈ। ਕੈਲੇਫ਼ੋਰਨੀਆ ਵਿੱਚ ਭਾਰਤੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਪਿਓ-ਪੁੱਤ ਨੂੰ ਜ਼ਮਾਨਤ ਦੇਣ ਦਾ ਵਿਰੋਧ ਕੀਤਾ ਸੀ। ਸੂਤਰਾਂ ਨੇ ਦੱਸਿਆ ਕਿ ਅਮਰੀਕਾ ਵਿੱਚ ਸਿੱਖ ਰੈਡੀਕਲ ਕਾਰਕੁਨਾਂ ਦੀਆਂ ਸਰਗਰਮੀਆਂ ਵਧਣ ਤੇ ਖ਼ਾਲਿਸਤਾਨ ਦੇ ਮੁੱਦੇ ਪ੍ਰਤੀ ਕੂਟਨੀਤਕ ਚੈਨਲਾਂ ਰਾਹੀਂ ਅਮਰੀਕੀ ਅਧਿਕਾਰੀਆਂ ਕੋਲ ਮਾਮਲਾ ਉਠਾਏ ਜਾਣ ਤੋਂ ਬਾਅਦ ਇਹ ਗ੍ਰਿਫ਼ਤਾਰੀਆਂ ਹੋਈਆਂ ਸਨ। ਜ਼ਿਕਰਯੋਗ ਹੈ ਕਿ ਜਸਬੀਰ ਸਿੰਘ ‘ਰੈਫਰੰਡਮ 2020’ ਦੀ ਮੁਹਿੰਮ ਨਾਲ ਜੁੜਿਆ ਹੋਇਆ ਹੈ ਤੇ ਇਸ ਤੋਂ ਇਲਾਵਾ ਉਹ ਸਾਬਕਾ ਕਾਂਗਰਸ ਐਮਪੀ ਜਗਦੀਸ਼ ਟਾਈਟਲਰ ਖ਼ਿਲਾਫ਼ ਚੱਲ ਰਹੇ ਦਿੱਲੀ ਕਤਲੇਆਮ ਦੇ ਇਕ ਕੇਸ ਦਾ ਅਹਿਮ ਗਵਾਹ ਵੀ ਰਿਹਾ ਹੈ। ਲੁਬਾਣਾ ਪਿਓ-ਪੁੱਤਰ ਕੈਲੀਫੋਰਨੀਆ ਦੇ ਵਸਨੀਕ ਹਨ ਤੇ ਉਨ੍ਹਾਂ ਖ਼ਿਲਾਫ਼ ਕੈਲੀਫੋਰਨੀਆ ਪੀਨਲ ਕੋਡ ਦੀ ਧਾਰਾ 245 (ਏ) (4) ਤਹਿਤ ਦੋਸ਼ ਆਇਦ ਕੀਤੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਮਨਜੀਤ ਸਿੰਘ ਜੀਕੇ ’ਤੇ ਲੰਘੀ 26 ਅਗਸਤ ਨੂੰ ਯੂਬਾ ਸਿਟੀ ਵਿੱਚ ਉਦੋਂ ਹਮਲਾ ਹੋਇਆ ਸੀ ਜਦੋਂ ਉਹ ਇਕ ਗੁਰਦੁਆਰੇ ਵਿੱਚ ਹੋਣ ਵਾਲੇ ਸਮਾਗਮ ਵਿੱਚ ਤਕਰੀਰ ਕਰਨ ਜਾ ਰਹੇ ਸਨ। ਇਸ ਤੋਂ ਪੰਜ ਕੁ ਦਿਨ ਪਹਿਲਾਂ ਨਿਊ ਯਾਰਕ ਵਿੱਚ ਵੀ ਉਨ੍ਹਾਂ ਨਾਲ ਹੱਥੋਪਾਈ ਦੀ ਘਟਨਾ ਹੋਈ ਸੀ ਜਦੋਂ ਇਕ ਟੀਵੀ ਡਿਬੇਟ ਵਿੱਚ ਸ਼ਾਮਲ ਹੋਣ ਮਗਰੋਂ ਬਾਹਰ ਆ ਰਹੇ ਸਨ। ਜੀਕੇ ਨੇ ਕਿਹਾ ਸੀ ਕਿ ਉਨ੍ਹਾਂ ’ਤੇ ਹਮਲਾ ਕਰਨ ਵਾਲੇ 20-25 ਬੰਦੇ ਸਨ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਾਇਆ ਸੀ ਕਿ ਜੀਕੇ ’ਤੇ ਹਮਲਾ ਕਰਨ ਵਾਲਿਆਂ ਦੇ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐਸਆਈ ਨਾਲ ਸਬੰਧ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ
RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ
Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?
Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?
Embed widget