ਪੜਚੋਲ ਕਰੋ

ਪੰਜਾਬ 'ਚ ਵਾਪਰੀ ਵੱਡੀ ਵਾਰਦਾਤ! ਜਵਾਈ ਨੇ ਕੀਤਾ ਸੱਸ ਦਾ ਕਤਲ

Crime News: ਪਤੀ ਦੀ ਮਾਰਕੁੱਟ ਕਰਨ ਤੋਂ ਬਾਅਦ ਪੇਕੇ ਘਰ ਪੁੱਜੀ ਪਤਨੀ ਨੂੰ ਮਾਰਨ ਆਏ ਪਤੀ ਵੱਲੋਂ ਚਲਾਈ ਗਈ ਗੋਲੀ ਦੌਰਾਨ ਸੱਸ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

Crime News: ਪਤੀ ਦੀ ਮਾਰਕੁੱਟ ਕਰਨ ਤੋਂ ਬਾਅਦ ਪੇਕੇ ਘਰ ਪੁੱਜੀ ਪਤਨੀ ਨੂੰ ਮਾਰਨ ਆਏ ਪਤੀ ਵੱਲੋਂ ਚਲਾਈ ਗਈ ਗੋਲੀ ਦੌਰਾਨ ਸੱਸ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਥਾਣਾ ਸਦਰ ਤਰਨ ਤਰਨ ਦੀ ਪੁਲਿਸ ਨੇ ਪਤਨੀ ਦੇ ਬਿਆਨਾਂ ਹੇਠ ਪਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਗ੍ਰਿਫਤਾਰੀ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਕੰਵਲਜੀਤ ਕੌਰ ਪਤਨੀ ਨਿਸ਼ਾਨ ਸਿੰਘ ਵਾਸੀ ਪਿੰਡ ਵਜੀਦਪੁਰ ਜ਼ਿਲ੍ਹਾ ਫਿਰੋਜ਼ਪੁਰ ਨੇ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸਦਾ ਪੇਕਾ ਪਿੰਡ ਬਾਕੀਪੁਰ ਜ਼ਿਲ੍ਹਾ ਤਰਨਤਾਰਨ ਹੈ ਅਤੇ ਉਸ ਦਾ ਇੱਕੋ ਭਰਾ ਗੁਰਵਿੰਦਰ ਸਿੰਘ ਜੋ ਵਿਦੇਸ਼ ਮਨੀਲਾ ਗਿਆ ਹੋਇਆ ਹੈ। ਉਸਦੀ ਮਾਂ ਜਗੀਰ ਕੌਰ ਇਕੱਲੀ ਪਿੰਡ ਬਾਕੀਪੁਰ ਰਹਿੰਦੀ ਹੈ ਜਦਕਿ ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ।

ਬੀਤੀ 21 ਮਾਰਚ ਦੀ ਰਾਤ ਨੂੰ ਉਸਦੇ ਪਤੀ ਨਿਸ਼ਾਨ ਸਿੰਘ ਨੇ ਉਸਦੀ ਕੁੱਟਮਾਰ ਕੀਤੀ ਸੀ ਅਤੇ ਅਗਲੇ ਦਿਨ ਜਦੋਂ ਉਸ ਦਾ ਪਤੀ ਪ੍ਰਾਈਵੇਟ ਸਕਿਉਰਿਟੀ ਡਿਊਟੀ ਕਰਨ ਚੰਡੀਗੜ੍ਹ ਗਿਆ ਸੀ ਤਾਂ ਉਹ ਆਪਣੇ ਬੇਟੇ 9 ਸਾਲਾਂ ਬੇਟੇ ਅਕਾਸ਼ਦੀਪ ਸਿੰਘ ਨੂੰ ਲੈਕੇ ਆਪਣੇ ਪੇਕੇ ਘਰ ਪਿੰਡ ਬਾਕੀਪੁਰ ਆ ਗਈ ਸੀ। ਕੰਵਲਜੀਤ ਕੌਰ ਨੇ ਦੱਸਿਆ ਕਿ ਉਸਦਾ ਪਤੀ ਉਸਦੀ ਮਾਤਾ ਪਾਸੋ 5 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ, ਜਦਕਿ ਉਸਦੀ ਮਾਤਾ ਪਹਿਲਾਂ ਵੀ ਇਸ ਨੂੰ 3 ਲੱਖ ਰੁਪਏ ਦੇ ਚੁੱਕੀ ਹੈ। 

ਬੀਤੇ ਕੱਲ 23 ਮਾਰਚ ਦੀ ਸ਼ਾਮ ਕਰੀਬ ਸਾਢੇ ਵਜੇ ਉਸਦਾ ਪਤੀ ਆਪਣੀ ਪਿਸਤੌਲ ਲੈਕੇ ਬੁਲਟ ਮੋਟਰਸਾਈਕਲ ਪਰ ਸਵਾਰ ਹੋ ਸਾਡੇ ਘਰ ਪਿੰਡ ਬਾਕੀਪੁਰ ਆਇਆ ਅਤੇ ਆਉਂਦਿਆ ਹੀ ਉਸਨੂੰ ਮਾਰਨਾ ਕੁੱਟਣਾ ਸ਼ੁਰੂ ਕਰ ਦਿੱਤਾ। ਜਿਸ 'ਤੇ ਉਸਦੀ ਮਾਤਾ ਨੇ ਉਸਨੂੰ ਘਰੋਂ ਚਲੇ ਜਾਣ ਲਈ ਕਿਹਾ ਤਾਂ ਇਸਨੇ ਆਪਣੀ ਪਿਸਤੌਲ ਨਾਲ 2 ਫਾਇਰ ਕੀਤੇ ਅਤੇ ਤੀਜਾ ਸਿੱਧਾ ਫਾਇਰ ਮਾਰ ਦੇਣ ਦੀ ਨੀਯਤ ਨਾਲ ਉਸਦੀ ਮਾਤਾ ਜਗੀਰ ਕੌਰ ਵੱਲ ਕੀਤਾ। ਜੋ ਉਸਦੀ ਮਾਤਾ ਜਗੀਰ ਕੌਰ ਦੇ ਖੱਬੇ ਮੋਢੇ ਵਿੱਚ ਲੱਗਾ ਤੇ ਉਸਦੀ ਮਾਤਾ ਜ਼ਮੀਨ 'ਤੇ ਡਿੱਗ ਪਈ।

ਕਮਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਆਪਣੀ ਪਿਸਤੌਲ ਸਮੇਤ ਆਪਣਾ ਬੁਲਟ ਮੋਟਰਸਾਈਕਲ ਲੈਕੇ ਧਮਕੀਆਂ ਦਿੰਦਾ  ਮੌਕੇ ਤੋਂ ਫਰਾਰ ਹੋ ਗਿਆ। ਉਸਨੇ ਆਪਣੀ ਮਾਤਾ ਨੂੰ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨਤਾਰਨ ਦਾਖਲ ਕਰਵਾਇਆ। ਜਿਥੇ ਇਲਾਜ ਦੌਰਾਨ ਉਸਦੀ ਮਾਤਾ ਦੀ ਮੌਤ ਹੋ ਗਈ। 

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਮ੍ਰਿਤਕਾ ਦੀ ਬੇਟੀ ਕੰਵਲਜੀਤ ਕੌਰ ਦੇ ਬਿਆਨਾਂ ਹੇਠ ਪਤੀ ਨਿਸ਼ਾਨ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਵਜੀਦਪੁਰ ਜਿਲਾ ਫਿਰੋਜ਼ਪੁਰ ਦੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਦੇ ਹੋਏ ਗ੍ਰਿਫਤਾਰੀ ਲਈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕਾ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। 

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget