ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਸ਼ਰਮਸਾਰ ! ਦਵਾਈ ਲਈ ਪੈਸੇ ਮੰਗਣ 'ਤੇ ਕਲਯੁਗੀ ਪੁੱਤ ਨੇ ਤੇਜ਼ਧਾਰ ਹਥਿਆਰਾਂ ਨਾਲ ਲਹੂ-ਲੁਹਾਨ ਕੀਤਾ ਆਪਣਾ ਪਿਓ
Fazilka News : ਫਾਜ਼ਿਲਕਾ ਦੇ ਪਿੰਡ ਸੱਪਾਂਵਾਲੀ ਅਧੀਨ ਪੈਂਦੇ ਢਾਣੀ ਕਾਲੂਰਾਮ ਵਿਖੇ ਇੱਕ ਕਲਯੁਗੀ ਪੁੱਤ ਨੇ ਆਪਣੇ ਹੀ ਪਿਤਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਲਹੂ-ਲੁਹਾਣ ਕਰ ਦਿੱਤਾ ਹੈ। ਕਿਸੇ ਤਰ੍ਹਾਂ ਆਪਣੀ
![ਸ਼ਰਮਸਾਰ ! ਦਵਾਈ ਲਈ ਪੈਸੇ ਮੰਗਣ 'ਤੇ ਕਲਯੁਗੀ ਪੁੱਤ ਨੇ ਤੇਜ਼ਧਾਰ ਹਥਿਆਰਾਂ ਨਾਲ ਲਹੂ-ਲੁਹਾਨ ਕੀਤਾ ਆਪਣਾ ਪਿਓ Son killed his father with sharp weapons after asking for money for medicine in Fazilka ਸ਼ਰਮਸਾਰ ! ਦਵਾਈ ਲਈ ਪੈਸੇ ਮੰਗਣ 'ਤੇ ਕਲਯੁਗੀ ਪੁੱਤ ਨੇ ਤੇਜ਼ਧਾਰ ਹਥਿਆਰਾਂ ਨਾਲ ਲਹੂ-ਲੁਹਾਨ ਕੀਤਾ ਆਪਣਾ ਪਿਓ](https://feeds.abplive.com/onecms/images/uploaded-images/2023/04/27/0e2d2874ad3d7dca03c72dd5fc73208d1682614356060345_original.jpg?impolicy=abp_cdn&imwidth=1200&height=675)
Fazilka
Fazilka News : ਫਾਜ਼ਿਲਕਾ ਦੇ ਪਿੰਡ ਸੱਪਾਂਵਾਲੀ ਅਧੀਨ ਪੈਂਦੇ ਢਾਣੀ ਕਾਲੂਰਾਮ ਵਿਖੇ ਇੱਕ ਕਲਯੁਗੀ ਪੁੱਤ ਨੇ ਆਪਣੇ ਹੀ ਪਿਤਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਲਹੂ-ਲੁਹਾਣ ਕਰ ਦਿੱਤਾ ਹੈ। ਕਿਸੇ ਤਰ੍ਹਾਂ ਆਪਣੀ ਜਾਨ ਬਚਾ ਕੇ ਭੱਜੇ ਵਿਅਕਤੀ ਨੂੰ ਕਿਸੇ ਪਿੰਡ ਵਾਸੀ ਨੇ 108 ਰਾਹੀਂ ਹਸਪਤਾਲ ਪਹੁੰਚਿਆ, ਜਿਸ ਨੂੰ ਡਾਕਟਰਾਂ ਵੱਲੋਂ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।
ਇਸ ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਜ਼ਖਮੀ ਦੀ ਪਹਿਚਾਣ ਰਾਮ ਗੋਪਾਲ (50) ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਗੋਪਾਲ ਨੇ ਦੱਸਿਆ ਕਿ ਉਸ ਨੇ ਆਪਣੇ ਮੁੰਡੇ ਮਹਿੰਦਰ ਤੋਂ ਗੋਡਿਆਂ ਦੀ ਬੀਮਾਰੀ ਦਾ ਇਲਾਜ ਕਰਵਾਉਣ ਲਈ ਕੁਝ ਪੈਸੇ ਮੰਗੇ ਤਾਂ ਉਸ ਨੇ ਪੈਸੇ ਦੇਣ ਦੀ ਬਜਾਏ ਆਪਣੇ ਚਾਚੇ ਦੇ ਮੁੰਡਿਆਂ ਨੂੰ ਬੁਲਾ ਲਿਆ ਅਤੇ ਗੰਡਾਸੀ ਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਉਸ 'ਤੇ ਹਮਲਾ ਕਰਕੇ ਉਸ ਨੂੰ ਲਹੂ-ਲੁਹਾਨ ਕਰ ਦਿੱਤਾ।
ਉਸ ਨੇ ਦੱਸਿਆ ਕਿ ਕਿਸੇ ਤਰ੍ਹਾਂ ਉਹ ਆਪਣੀ ਜਾਨ ਬਚਾ ਕੇ ਟਰੈਟਕਰ ਸਟਾਰਟ ਕਰਕੇ ਉੱਥੋਂ ਭੱਜ ਨਿਕਲਿਆ। ਇਸ ਦੌਰਾਨ ਰਾਹ 'ਚ ਪਿੰਡ ਦਾ ਇੱਕ ਵਿਅਕਤੀ ਸਕੂਟਰੀ 'ਤੇ ਜਾ ਰਿਹਾ ਸੀ, ਜਿਸ ਨੇ ਉਸ ਨੂੰ ਜ਼ਖ਼ਮੀ ਹਾਲਤ 'ਚ ਦੇਖ ਕੇ ਜਦੋਂ ਉਸ ਕੋਲੋਂ ਪੁੱਛਗਿੱਛ ਕੀਤਾ ਤਾਂ ਉਸ ਮੌਕੇ ਉਹ ਬੇਹੋਸ਼ ਹੋ ਗਿਆ। ਜਿਸ ਤੋਂ ਬਾਅਦ ਵੇਦ ਪ੍ਰਕਾਸ਼ ਨੇ ਉਸ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਰੈਫਰ ਕਰ ਦਿੱਤਾ।
ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਦੁਨੀਆਂ ਤੋਂ ਹਮੇਸ਼ਾਂ ਲਈ ਹੋਏ ਰੁਖਸਤ, ਜਸਵਿੰਦਰ ਭੱਲਾ-ਕੌਰ ਬੀ ਸਣੇ ਇਨ੍ਹਾਂ ਸਤਾਰਿਆਂ 'ਚ ਸੋਗ ਦੀ ਲਹਿਰ
ਜ਼ਖ਼ਮੀ ਰਾਮ ਗੋਪਾਲ ਨੇ ਦੱਸਿਆ ਕਿ ਉਸ ਕੋਲ ਕੁੱਲ 13 ਏਕੜ ਜ਼ਮੀਨ ਹੈ, ਜਿਸ ਵਿੱਚੋਂ 6 ਕਿਲੇ ਉਸ ਨੇ ਪਹਿਲਾਂ ਹੀ ਆਪਣੇ ਮੁੰਡ ਨੂੰ ਦੇ ਦਿੱਤੀ ਹੈ। ਹੁਣ ਕੁਝ ਦਿਨਾਂ ਪਹਿਲਾਂ ਉਸ ਨੇ ਮੁੰਡੇ ਨੇ ਬਾਕੀ ਰਹਿੰਦੀ ਜ਼ਮੀਨ ਵੀ ਜ਼ਬਰਦਸਤੀ ਉਸ ਕੋਲੋਂ ਲੈ ਲਈ, ਜਿਸ ਕਾਰਨ ਉਹ ਪੈਸਿਆਂ ਲਈ ਆਪਣੇ ਮੁੰਡੇ 'ਤੇ ਨਿਰਭਰ ਹੋ ਗਿਆ। ਅੱਜ ਜਦੋਂ ਉਸ ਨੇ ਆਪਣੇ ਮੁੰਡੇ ਤੋਂ ਇਲਾਜ ਲਈ ਪੈਸੇ ਮੰਗੇ ਤਾਂ ਉਸ ਦੇ ਮੁੰਡੇ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਜਲੰਧਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)