ਮੋਗਾ: ਇੱਥੇ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਹਿੰਮਤਪੁਰਾ ‘ਚ ਅੱਜ ਸਵੇਰੇ ਹੀ ਇੱਕ ਕਲਯੁਗੀ ਪੁੱਤਰ ਨੇ ਆਪਣੀ ਮਾਂ ‘ਤੇ ਕਹੀ ਨਾਲ ਹਮਲਾ ਕਰ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ ਮੁਤਾਬਕ ਮ੍ਰਿਤਕਾ ਦਾ ਬੇਟਾ ਸਨਕੀ ਕਿਸਮ ਦਾ ਸੀ ਜਿਸ ਨੇ ਅੱਜ ਹੀ ਘਟਨਾ ਨੂੰ ਅੰਜ਼ਾਮ ਦਿੱਤਾ। ਉਹ ਇੱਕ ਮਹੀਨਾ ਪਹਿਲਾਂ ਹੀ ਸਪੇਨ ਤੋਂ ਵਾਪਸ ਆਇਆ ਸੀ।
ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਮਨਜੀਤ ਸਿੰਘ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਹਿਮੰਤਪੁਰਾ ‘ਚ ਇੱਕ ਬੇਟੇ ਨੇ ਆਪਣੀ ਮਾਂ ਦਾ ਕਤਲ ਕਰ ਦਿੱਤਾ। ਮੌਕੇ ‘ਤੇ ਪਹੁੰਚ ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ। ਫਿਲਹਾਲ ਕਾਤਲ ਬੇਟਾ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਮੌਕੇ ਤੋਂ ਕਹੀ ਬਰਾਮਦ ਹੋ ਗਈ ਹੈ ਤੇ ਪੁਲਿਸ ਪਿੰਡ ਵਾਲਿਆਂ ਤੋਂ ਪੁੱਛਗਿੱਛ ਕਰ ਰਹੀ ਹੈ।
ਉਧਰ ਪਿੰਡ ਦੇ ਸਰਪੰਚ ਪੱਪੂ ਜੋਸ਼ੀ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਹੀ ਮ੍ਰਿਤਕਾ ਨੇ ਆਪਣੇ ਗਹਿਣੇ ਗਿਰਵੀ ਰੱਖ ਆਪਣੇ ਬੇਟੇ ਨੂੰ ਸਪੇਨ ਭੇਜਿਆ ਸੀ ਜਿੱਥੇ ਉਹ ਪੱਕਾ ਨਹੀਂ ਹੋ ਸਕਿਆ ਤੇ ਇੱਕ ਮਹੀਨਾ ਪਹਿਲਾਂ ਹੀ ਵਾਪਸ ਆਇਆ ਸੀ।
ਕਲਯੁਗੀ ਪੁੱਤ ਨੇ ਬੇਰਹਿਮੀ ਨਾਲ ਕੀਤਾ ਮਾਂ ਦਾ ਕਤਲ, ਕਾਤਲ ਬੇਟਾ ਫਰਾਰ
ਏਬੀਪੀ ਸਾਂਝਾ
Updated at:
20 Sep 2019 01:18 PM (IST)
ਮੋਗਾ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਹਿੰਮਤਪੁਰਾ ‘ਚ ਅੱਜ ਸਵੇਰੇ ਹੀ ਇੱਕ ਕਲਯੁਗੀ ਪੁੱਤਰ ਨੇ ਆਪਣੀ ਮਾਂ ‘ਤੇ ਕਹੀ ਨਾਲ ਹਮਲਾ ਕਰ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ ਮੁਤਾਬਕ ਮ੍ਰਿਤਕਾ ਦਾ ਬੇਟਾ ਸਨਕੀ ਕਿਸਮ ਦਾ ਸੀ ਜਿਸ ਨੇ ਅੱਜ ਹੀ ਘਟਨਾ ਨੂੰ ਅੰਜ਼ਾਮ ਦਿੱਤਾ।
ਸੰਕੇਤਕ ਤਸਵੀਰ
- - - - - - - - - Advertisement - - - - - - - - -