ਪੜਚੋਲ ਕਰੋ

ਪੁੱਤਾਂ ਨੇ ਕੀਤਾ ਫੌਜੀ ਪਿਓ ਦਾ ਕਤਲ, ਲਾਸ਼ ਨਹਿਰ 'ਚ ਸੁੱਟੀ

ਤਰਨ ਤਾਰਨ: ਥਾਣਾ ਸਦਰ ਪੱਟੀ ਦੀ ਪੁਲਿਸ ਨੇ ਅੱਜ ਪਿੰਡ ਦੁੱਬਲੀ ਵਿੱਚ ਬੀਤੇ ਦਿਨੀ ਫੌਜੀ ਦੇ ਕਤਲ ਦਾ ਮਾਮਲਾ ਹੱਲ ਕਰਨ ਦਾ ਦਾਅਵਾ ਕੀਤਾ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਪਿੰਡ ਦੁੱਬਲੀ ਵਿੱਚ ਫੌਜੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਸੀ। ਕਤਲ ਤੋਂ ਬਾਅਦ ਫੌਜੀ ਦੀ ਲਾਸ਼ ਨੂੰ ਨਹਿਰ ਵਿੱਚ ਸੁੱਟ ਦਿੱਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਪੱਟੀ ਦੇ ਮੁਖੀ ਸ਼ਿਵ ਦਰਸ਼ਨ ਸਿੰਘ ਨੇ ਕਿ 22 ਮਾਰਚ ਨੂੰ ਦੁੱਬਲੀ ਵਿੱਚ ਫੌਜੀ ਲਖਬੀਰ ਸਿੰਘ ਦੀ ਲਾਸ਼ ਮਿਲੀ ਸੀ। ਜਾਂਚ ਵਿੱਚ ਪਤਾ ਲੱਗਾ ਹੈ ਕਿ ਫੌਜੀ ਦੇ ਦੋਵਾਂ ਲੜਕਿਆਂ ਜਗਜੀਤ ਸਿੰਘ ਉਰਫ ਜੋਜੀ ਤੇ ਜਗਰੂਪ ਸਿੰਘ ਉਰਫ ਜੱਗਾ ਨੇ ਹੀ ਉਨ੍ਹਾਂ ਦਾ ਕਤਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਜਗਜੀਤ ਸਿੰਘ ਉਰਫ ਜੋਜੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੂਸਰਾ ਲੜਕਾ ਜਗਰੂਪ ਸਿੰਘ ਉਰਫ ਜੱਗਾ ਹਾਲੇ ਫਰਾਰ ਹੈ। ਥਾਣਾ ਮੁਖੀ ਸ਼ਿਵ ਦਰਸ਼ਨ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਜੋਜੀ ਨੇ ਪੁਲਿਸ ਨੂੰ ਬਿਆਨ ਦਿੱਤਾ ਕਿ ਉਸ ਦੇ ਪਿਤਾ ਫੌਜੀ ਲਖਬੀਰ ਸਿੰਘ ਉਨ੍ਹਾਂ ਨੂੰ ਅਕਸਰ ਕੰਮ ਕਾਜ ਕਰਨ ਲਈ ਕਹਿੰਦੇ ਰਹਿੰਦੇ ਸੀ। ਇਸ ਗੱਲੋਂ ਰੋਜ਼ਾਨਾ ਘਰ ਵਿੱਚ ਕਲੇਸ਼ ਰਹਿੰਦਾ ਸੀ। ਇਸ ਤੋਂ ਤੰਗ ਆ ਕੇ ਉਨ੍ਹਾਂ ਦੋਵਾਂ ਭਰਾਵਾਂ ਨੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ ਤੇ ਲਾਸ਼ ਖੁਰਦ ਬੁਰਦ ਕਰਕੇ ਸੂਆ ਪੁਲ ਤੋਂ ਹੇਠਾਂ ਸੁੱਟ ਦਿੱਤੀ। ਪੁਲਿਸ ਨੂੰ ਜਾਂਚ ਕਰਨ ਉਪਰੰਤ ਮਾਮਲਾ ਸ਼ੱਕੀ ਜਾਪ ਰਿਹਾ ਸੀ। ਸਖਤੀ ਨਾਲ ਪੁੱਛ ਗਿੱਛ ਕਰਨ ਉਪਰੰਤ ਮੁਲਜ਼ਮਾਂ ਨੇ ਆਪਣਾ ਜ਼ੁਰਮ ਕਬੂਲ ਕਰ ਲਿਆ ਹੈ। ਪੁਲਿਸ ਨੇ ਹੁਣ ਉਨ੍ਹਾਂ ਖਿਲਾਫ 302 ਕਤਲ ਦੇ ਮਾਮਲੇ ਵਿੱਚ ਜ਼ੁਰਮ ਵਾਧਾ ਕਰਦਿਆਂ 182/203 ਤੇ 34 ਆਈਪੀਸੀ ਤਹਿਤ ਧਾਰਾ ਵਧਾ ਦਿੱਤੀ ਹੈ। ਪੁਲਿਸ ਨੇ ਫਰਾਰ ਦੂਜੇ ਮੁੰਡੇ ਨੂੰ ਵੀ ਜਲਦ ਕਾਬੂ ਕਰਨ ਦਾ ਦਾਅਵਾ ਕੀਤਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...

ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ

ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ

ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
Advertisement
ABP Premium

ਵੀਡੀਓਜ਼

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਧਮਾਕਾWeather Update | ਮੋਸਮ ਦਾ ਕਹਿਰ, ਘਰੋਂ ਨਿੱਕਲੇ ਤਾਂ ਸੜਕਾਂ 'ਤੇ ਹੋ ਸਕਦਾ ਹੈ...ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ

ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ

ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼

Embed widget