ਪੜਚੋਲ ਕਰੋ

ਪੁੱਤ ਨੇ ਕੀਤਾ ਰਿਟਾਇਰਡ SI ਦਾ ਕਤਲ, ਦੂਜੀ ਔਰਤ ਨਾਲ ਰਹਿੰਦਾ ਸੀ ਸਬ-ਇੰਸਪੈਕਟਰ, 3 ਮਹੀਨੇ ਪਹਿਲਾਂ ਹੋਈ ਪਤਨੀ ਦੀ ਮੌਤ

ਮ੍ਰਿਤਕ ਸਬ-ਇੰਸਪੈਕਟਰ ਜੈਤੋ ਮੰਡੀ ਦਾ ਰਹਿਣ ਵਾਲਾ ਸੀ, ਪਰ ਉਹ ਬਠਿੰਡਾ ਦੀ ਇੱਕ ਔਰਤ ਕੋਲ ਰਹਿ ਰਿਹਾ ਸੀ ਤੇ ਆਪਣੀ ਸਾਰੀ ਕਮਾਈ ਉਸੇ ਔਰਤ ਨੂੰ ਦੇ ਦਿੰਦਾ ਸੀ। ਇਸੇ ਕਾਰਨ ਉਸ ਦੇ ਪੁੱਤਰ ਨੇ ਇਹ ਅਪਰਾਧ ਕੀਤਾ।

Punjab News: ਬਠਿੰਡਾ 'ਚ ਸੇਵਾਮੁਕਤ ਸਬ-ਇੰਸਪੈਕਟਰ ਓਮਪ੍ਰਕਾਸ਼ ਦੇ ਕਤਲ ਦੀ ਗੁੱਥੀ ਸੁਲਝਾਉਂਦੇ ਹੋਏ ਪੁਲਿਸ ਨੇ ਮ੍ਰਿਤਕ ਦੇ ਪੁੱਤਰ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ ਕਤਲ ’ਚ ਵਰਤੀ ਗਈ ਬੰਦੂਕ ਤੇ ਮੋਟਰਸਾਈਕਲ ਬਰਾਮਦ ਕਰ ਲਿਆ ਗਿਆ ਹੈ।

ਮੁਲਜ਼ਮ ਦੀ ਪਛਾਣ ਹਰਸਿਮਰਨਜੀਤ ਸਿੰਘ ਉਰਫ ਜੱਗਾ ਵਜੋਂ ਹੋਈ ਹੈ, ਜੋ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਮ੍ਰਿਤਕ ਸਬ-ਇੰਸਪੈਕਟਰ ਜੈਤੋ ਮੰਡੀ ਦਾ ਰਹਿਣ ਵਾਲਾ ਸੀ, ਪਰ ਉਹ ਬਠਿੰਡਾ ਦੀ ਇੱਕ ਔਰਤ ਕੋਲ ਰਹਿ ਰਿਹਾ ਸੀ ਤੇ ਆਪਣੀ ਸਾਰੀ ਕਮਾਈ ਉਸੇ ਔਰਤ ਨੂੰ ਦੇ ਦਿੰਦਾ ਸੀ। ਇਸੇ ਕਾਰਨ ਉਸ ਦੇ ਪੁੱਤਰ ਨੇ ਇਹ ਅਪਰਾਧ ਕੀਤਾ।

ਪੁਲਿਸ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮ੍ਰਿਤਕ ਦੀ ਪਤਨੀ ਦੀ ਤਿੰਨ ਮਹੀਨੇ ਪਹਿਲਾਂ ਮੌਤ ਹੋ ਗਈ ਸੀ। ਮ੍ਰਿਤਕ ਦੇ ਨਾਂਅ 'ਤੇ ਇੱਕ ਮਕਾਨ ਸੀ, ਜਿਸ 'ਤੇ ਸਬ-ਇੰਸਪੈਕਟਰ ਓਮਪ੍ਰਕਾਸ਼ ਨੇ ਕਰਜ਼ਾ ਲਿਆ ਹੋਇਆ ਸੀ। ਹਰਸਿਮਰਨਜੀਤ ਸਿੰਘ ਨੂੰ ਸ਼ੱਕ ਸੀ ਕਿ ਉਹ ਕਰਜ਼ੇ ਦੇ ਪੈਸੇ ਵੀ ਔਰਤ ਨੂੰ ਦੇਵੇਗਾ।

DSP ਸਿਟੀ 1 ਹਰਬੰਸ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ 20 ਦਸੰਬਰ 2024 ਨੂੰ ਬਠਿੰਡਾ ਦੇ ਮੁਲਤਾਨੀਆ ਰੋਡ ’ਤੇ ਡੀਡੀ ਮਿੱਤਲ ਟਾਵਰ ਦੇ ਸਾਹਮਣੇ ਪੰਜਾਬ ਪੁਲਿਸ ਦੇ ਸਾਬਕਾ ਸਬ ਇੰਸਪੈਕਟਰ ਓਮਪ੍ਰਕਾਸ਼ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਉਸ ਸਮੇਂ ਵਾਪਰੀ ਜਦੋਂ ਮ੍ਰਿਤਕ ਇਕ ਦੁਕਾਨ 'ਤੇ ਖਰੀਦਦਾਰੀ ਕਰਨ ਆਇਆ ਹੋਇਆ ਸੀ।

ਡੀਐਸਪੀ ਨੇ ਦੱਸਿਆ ਕਿ ਇਸ ਕਤਲ ਦੀ ਗੁੱਥੀ ਸੁਲਝਾਉਣ ਲਈ ਐਸਐਸਪੀ ਅਮਨੀਤ ਕੌਂਡਲ ਨੇ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕੀਤਾ ਸੀ, ਤਾਂ ਜੋ ਕਾਤਲ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾ ਸਕੇ।  ਪੁਲੀਸ ਅਧਿਕਾਰੀਆਂ ਅਨੁਸਾਰ 2 ਜਨਵਰੀ ਨੂੰ ਮ੍ਰਿਤਕ ਦੀਆਂ ਧੀਆਂ ਉਰਮਿਲਾ ਸ਼ਰਮਾ ਅਤੇ ਰੇਖਾ ਸ਼ਰਮਾ ਨੇ ਪੁਲੀਸ ਕੋਲ ਆਪਣੇ ਬਿਆਨ ਦਰਜ ਕਰਵਾਏ ਸਨ ਕਿ ਉਨ੍ਹਾਂ ਦੇ ਭਰਾ ਹਰਸਿਮਹਰਜੀਤ ਸਿੰਘ ਨੇ ਉਨ੍ਹਾਂ ਦੇ ਪਿਤਾ ਦਾ ਕਤਲ ਕੀਤਾ ਹੈ। ਧੀਆਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲੇ 'ਚ ਦੋਸ਼ੀ ਹਰਸਿਮਰਨਜੀਤ ਸਿੰਘ ਨੂੰ ਨਾਮਜ਼ਦ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਪਤਾ ਲੱਗਾ ਕਿ ਮੁਲਜ਼ਮ ਅਮਰਪੁਰਾ ਕਾਲੋਨੀ ਵਿੱਚ ਮੌਜੂਦ ਸੀ। ਇਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਉਸ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਮੰਨਿਆ ਕਿ ਵਾਰਦਾਤ ਵਿੱਚ ਵਰਤੀ ਗਈ ਬੰਦੂਕ ਉਸ ਨੇ ਮਾਨਸਾ ਰੋਡ ’ਤੇ ਸਨਅਤੀ ਖੇਤਰ ਵਿੱਚ ਸੁੰਨਸਾਨ ਸੜਕ ਨੇੜੇ ਛੁਪਾ ਕੇ ਰੱਖੀ ਸੀ। ਮੁਲਜ਼ਮਾਂ ਕੋਲੋਂ 12 ਬੋਰ ਦੀ ਬੰਦੂਕ ਤੇ ਦੋ ਕਾਰਤੂਸ ਬਰਾਮਦ ਹੋਏ ਹਨ। ਡੀਐਸਪੀ ਹਰਬੰਸ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ, ਤਾਂ ਜੋ ਇਸ ਕਤਲ ਕੇਸ ਸਬੰਧੀ ਹੋਰ ਵੀ ਖੁਲਾਸੇ ਹੋ ਸਕਣ।

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget