ਪੁੱਤ ਨੇ ਡਾਂਗਾਂ ਮਾਰ-ਮਾਰ ਕੇ ਕਰ'ਤਾ ਪਿਓ ਦਾ ਕਤਲ
Crime News: ਕੋਟਕਪੂਰਾ ਦੇ ਪਿੰਡ ਕੋਟ ਸੁਖੀਆ ਵਿੱਚ ਪੁੱਤ ਵਲੋਂ ਆਪਣੇ ਪਿਓ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 55 ਸਾਲਾ ਪਰਮਜੀਤ ਸਿੰਘ ਵਜੋਂ ਹੋਈ ਹੈ।

Crime News: ਕੋਟਕਪੂਰਾ ਦੇ ਪਿੰਡ ਕੋਟ ਸੁਖੀਆ ਵਿੱਚ ਪੁੱਤ ਵਲੋਂ ਆਪਣੇ ਪਿਓ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 55 ਸਾਲਾ ਪਰਮਜੀਤ ਸਿੰਘ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਦੀ ਘਰਵਾਲੀ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਪਿੰਡ ਕੋਟਸੁਖੀਆ ਦੇ ਰਹਿਣ ਵਾਲੇ ਪਰਮਜੀਤ ਸਿੰਘ ਦਾ ਮੁੰਡਾ ਪਰਗਟ ਸਿੰਘ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ‘ਤੇ ਪਰੇਸ਼ਾਨ ਚੱਲ ਰਿਹਾ ਹੈ ਅਤੇ ਉਸ ਦੀ ਦਵਾਈ ਚੱਲ ਰਹੀ ਹੈ, ਜਿਸ ਕਰਕੇ ਘਰ ਵਿੱਚ ਪਰਿਵਾਰਿਕ ਮੈਂਬਰਾਂ ਦੇ ਨਾਲ ਅਕਸਰ ਹੀ ਲੜਾਈ ਝਗੜਾ ਰਹਿੰਦਾ ਸੀ।
ਬੀਤੇ ਦਿਨ ਵੀ ਇਦਾਂ ਹੋਇਆ ਪਰਗਟ ਸਿੰਘ ਨੇ ਆਪਣੇ ਪਿਤਾ ਨੂੰ ਗਾਲਾਂ ਕੱਢਣਾ ਸ਼ੁਰੂ ਕਰ ਦਿੱਤੀਆਂ, ਜਦੋਂ ਉਸ ਦੇ ਪਿਤਾ ਨੇ ਰੋਕਿਆ ਤਾਂ ਉਸ ਨੇ ਲੱਕੜ ਦੇ ਡੰਡੇ ਨਾਲ ਆਪਣੇ ਪਿਤਾ ਦੇ ਸਿਰ ‘ਤੇ ਵਾਰ ਕਰ ਦਿੱਤੇ ਅਤੇ ਗੰਭੀਰ ਸੱਟ ਲੱਗਣ ਕਰਕੇ ਉਸ ਦੀ ਮੌਤ ਹੋ ਗਈ।
ਇਸ ਮਾਮਲੇ ਵਿੱਚ ਮ੍ਰਿਤਕ ਦੇ ਦੂਜੇ ਲੜਕੇ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਨਸ਼ਾ ਵੀ ਕਰਦਾ ਸੀ ਅਤੇ ਪਿਤਾ ਵੱਲੋਂ ਗਾਲੀ-ਗਲੋਚ ਕਰਨ ਤੇ ਰੋਕੇ ਜਾਣ 'ਤੇ ਉਸ ਨੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















