Crime News: ਬਠਿੰਡਾ ਵਿੱਚ ਪੁੱਤ ਵਲੋਂ ਆਪਣੇ ਹੀ ਪਿਓ ਨੂੰ ਮਾਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਕਲਯੁੱਗੀ ਪੁੱਤ ਯਾਦਵਿੰਦਰ ਸਿੰਘ ਨੇ ਆਪਣੇ ਪਿਤ ਬਰਿੰਦਰ ਸਿੰਘ ਨੂੰ ਲਾਇਸੈਂਸੀ ਰਾਈਫਲ ਨਾਲ ਗੋਲੀ ਮਾਰ ਦਿੱਤੀ। ਜਾਣਕਾਰੀ ਮੁਤਾਬਕ ਪੁੱਤ ਨੇ ਜ਼ਮੀਨੀ ਕਲੇਸ਼ ਕਰਕੇ ਆਪਣੇ ਪਿਓ ਨੂੰ ਗੋਲੀ ਮਾਰ ਦਿੱਤੀ।

Continues below advertisement



ਪੁੱਤ ਨੇ ਪਿਓ ਦੀ ਲਾਸ਼ ਦਾ ਕਤਲ ਕਰਕੇ ਘਰ ਵਿੱਚ ਹੀ ਸਾੜ ਦਿੱਤਾ


ਇਹ ਘਟਨਾ 20 ਮਈ ਦੀ ਹੈ, ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਦੋਸ਼ੀ ਪੁੱਤ ਨੇ ਪਿਓ ਦਾ ਕਤਲ ਕਰਕੇ ਕਿਸੇ ਨੂੰ ਪਤਾ ਵੀ ਨਹੀਂ ਲੱਗਣ ਦਿੱਤਾ ਅਤੇ ਘਰ ਵਿੱਚ ਲਾਸ਼ ਨੂੰ ਸਾੜ ਦਿੱਤਾ। ਪਰਿਵਾਰ ਨੇ ਪੁਲਿਸ ਨੂੰ 22 ਮਈ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਪਰਿਵਾਰ ਨੇ ਦੱਸਿਆ ਕਿ ਬਰਿੰਦਰ ਸਿੰਘ ਦਾ ਆਪਣੇ ਪੁੱਤ ਨਾਲ ਜ਼ਮੀਨ ਨੂੰ ਲੈਕੇ ਝਗੜਾ ਚੱਲ ਰਿਹਾ ਸੀ।



ਪੁਲਿਸ ਨੇ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਸ਼ੁਰੂ


ਕਤਲ ਕਰਨ ਤੋਂ ਬਾਅਦ ਪੁੱਤ ਨੇ ਆਪਣੇ ਆਪ ਲਕੜੀਆਂ ਜਮ੍ਹਾ ਕੀਤੀਆਂ ਅਤੇ ਪਿਓ ਦਾ ਸਸਕਾਰ ਕਰ ਦਿੱਤਾ। ਫੋਰੈਂਸਿਕ ਟੀਮ ਨੇ ਮੌਕੇ ‘ਤੇ ਮੁਆਇਨਾ ਕਰਕੇ ਸਬੂਤ ਇਕੱਠੇ ਕੀਤੇ ਹਨ। ਪੁਲਿਸ ਹਾਲੇ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ। ਪੁਲਿਸ ਹੋਰ ਵੀ ਸ਼ੱਕੀਆਂ ਦੀ ਜਾਂਚ ਕਰ ਰਹੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।