ਪੜਚੋਲ ਕਰੋ
ਸੋਨੀਆ ਨੇ ਦਿੱਲੀ 'ਚ ਲਾਈ ਮੁੱਖ ਮੰਤਰੀਆਂ ਦੀ ਕਲਾਸ
ਲੋਕ ਸਭਾ ਚੋਣਾਂ ਵਿੱਚ ਵੱਡੀ ਹਾਰ ਮਗਰੋਂ ਕਾਂਗਰਸ ਮੁੜ ਉਭਰਣ ਦੀ ਵਿਉਂਤ ਘੜ ਰਹੀ ਹੈ। ਇਸ ਲਈ ਕੁੱਲ ਹਿੰਦ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਖੁਦ ਕਮਾਨ ਸੰਭਾਲੀ ਹੈ। ਸਭ ਤੋਂ ਪਹਿਲਾਂ ਉਨ੍ਹਾਂ ਨੇ ਕਾਂਗਰਸ ਦੀਆਂ ਸਰਕਾਰਾਂ ਵਾਲੇ ਸੂਬਿਆਂ ਵੱਲ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸ਼ਾਸਿਤ ਰਾਜਾਂ ਵਿੱਚ ਵਧੀਆ ਪ੍ਰਬੰਧ ਦੇ ਕੇ ਜਨਤਾ ਦਾ ਦਿੱਲ ਜਿੱਤਿਆ ਜਾਵੇ। ਇਨ੍ਹਾਂ ਸੂਬਿਆਂ ਵਿੱਚ ਲੋਕਾਂ ਦਾ ਦਿਲ ਜਿੱਤ ਕੇ ਹੀ ਕਾਂਗਰਸ ਅੱਗੇ ਵਧ ਸਕਦੀ ਹੈ।

ਚੰਡੀਗੜ੍ਹ: ਲੋਕ ਸਭਾ ਚੋਣਾਂ ਵਿੱਚ ਵੱਡੀ ਹਾਰ ਮਗਰੋਂ ਕਾਂਗਰਸ ਮੁੜ ਉਭਰਣ ਦੀ ਵਿਉਂਤ ਘੜ ਰਹੀ ਹੈ। ਇਸ ਲਈ ਕੁੱਲ ਹਿੰਦ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਖੁਦ ਕਮਾਨ ਸੰਭਾਲੀ ਹੈ। ਸਭ ਤੋਂ ਪਹਿਲਾਂ ਉਨ੍ਹਾਂ ਨੇ ਕਾਂਗਰਸ ਦੀਆਂ ਸਰਕਾਰਾਂ ਵਾਲੇ ਸੂਬਿਆਂ ਵੱਲ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸ਼ਾਸਿਤ ਰਾਜਾਂ ਵਿੱਚ ਵਧੀਆ ਪ੍ਰਬੰਧ ਦੇ ਕੇ ਜਨਤਾ ਦਾ ਦਿੱਲ ਜਿੱਤਿਆ ਜਾਵੇ। ਇਨ੍ਹਾਂ ਸੂਬਿਆਂ ਵਿੱਚ ਲੋਕਾਂ ਦਾ ਦਿਲ ਜਿੱਤ ਕੇ ਹੀ ਕਾਂਗਰਸ ਅੱਗੇ ਵਧ ਸਕਦੀ ਹੈ। ਇਸ ਮਕਸਦ ਲਈ ਸੋਨੀਆ ਗਾਂਧੀ ਵੱਲੋਂ ਸ਼ੁੱਕਰਵਾਰ ਨੂੰ ਕਾਂਗਰਸ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ ਗਈ। ਇਹ ਮੀਟਿੰਗ ਪਾਰਟੀ ਦੀ ਸੱਤਾ ਵਾਲੇ ਸੂਬਿਆਂ ਨੂੰ ਵਧੀਆ ਪ੍ਰਬੰਧ ਦੇ ਮਾਮਲੇ ’ਚ ਰੋਲ ਮਾਡਲ ਰਾਜ ਬਣਾਉਣ ਸਬੰਧੀ ਵਿਚਾਰ-ਚਰਚਾ ਕਰਨ ਲਈ ਕੀਤੀ ਗਈ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਾਘੇਲ ਤੇ ਪੁੱਡੂਚੇਰੀ ਦੇ ਮੁੱਖ ਮੰਤਰੀ ਵੀ ਨਾਰਾਇਣਾਸਾਮੀ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਉਨ੍ਹਾਂ ਦੇ ਘਰ ’ਚ ਮਿਲੇ। ਸੂਤਰਾਂ ਅਨੁਸਾਰ ਮੀਟਿੰਗ ਵਿੱਚ ਰਾਜਸਥਾਨ ਦੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਸਣੇ ਕਾਂਗਰਸ ਦੀ ਸੱਤਾ ਵਾਲੇ ਰਾਜਾਂ ਦੀਆਂ ਕਾਂਗਰਸ ਪ੍ਰਦੇਸ਼ ਇਕਾਈਆਂ ਦੇ ਪ੍ਰਧਾਨ ਵੀ ਸ਼ਾਮਲ ਸਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਸੋਨੀਆ ਗਾਂਧੀ ਨੇ ਪਾਰਟੀ ਦੇ ਜਨਰਲ ਸਕੱਤਰਾਂ, ਇੰਚਾਰਜਾਂ, ਸੂਬਾ ਇਕਾਈਆਂ ਦੇ ਪ੍ਰਧਾਨਾਂ ਤੇ ਵਿਰੋਧੀ ਧਿਰ ਦੇ ਆਗੂਆਂ ਨਾਲ ਮੀਟਿੰਗ ਕੀਤੀ ਸੀ। ਇਸ ਮੌਕੇ ਸੋਨੀਆ ਗਾਂਧੀ ਨੇ ਕਿਹਾ ਸੀ, ‘‘ਮੈਂ ਇਹ ਕਹਿਣਾ ਚਾਹੁੰਦੀ ਹਾਂ ਕਿ ਪੰਜਾਬ, ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਪੁੱਡੂਚੇਰੀ ਵਰਗੇ ਜਿਨ੍ਹਾਂ ਰਾਜਾਂ ਵਿੱਚ ਅਸੀਂ ਸੱਤਾ ਵਿੱਚ ਹਨ, ਉੱਥੇ ਸਾਡੀ ਵਿਸ਼ੇਸ਼ ਜ਼ਿੰਮੇਵਾਰੀ ਹੈ। ਇਹ ਰਾਜ ਸੰਵੇਦਨਸ਼ੀਲ ਤੇ ਜਵਾਬਦੇਹ ਪ੍ਰਬੰਧ, ਜ਼ਿੰਮੇਵਾਰੀ ਤੇ ਪਾਰਦਰਸ਼ੀ ਪ੍ਰਸ਼ਾਸਨ ਦੀ ਉਦਹਾਰਨ ਬਣਨੇ ਚਾਹੀਦੇ ਹਨ।’’
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















