Punjab Election 2022: ਐਕਟਰ ਸੋਨੂੰ ਸੂਦ ਦੀ ਸਿਆਸਤ ਵਿੱਚ ਐਂਟਰੀ ਨੂੰ ਲੈ ਕੇ ਕਾਫੀ ਸਮੇਂ ਤੋਂ ਅਟਕਲਾਂ ਲਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਇੱਕ ਵਾਰ ਫਿਰ ਇਹ ਚਰਚਾ ਤੇਜ਼ ਹੋ ਗਈ ਹੈ। ਦਰਅਸਲ ਸੋਨੂੰ ਸੂਦ ਨੇ ਪ੍ਰੈੱਸ ਕਾਨਫਰੰਸ ਕੀਤੀ, ਜਿਸ 'ਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਭੈਣ ਮਾਲਵਿਕਾ ਤੇ ਉਨ੍ਹਾਂ ਦਾ ਪਰਿਵਾਰ ਅਗਲੇ ਦਿਨਾਂ 'ਚ ਚੋਣ ਰਣਨੀਤੀ ਦੇ ਨਾਲ-ਨਾਲ ਪਾਰਟੀ ਦਾ ਐਲਾਨ ਕਰਨਗੇ। ਉਨ੍ਹਾਂ ਦੀ ਭੈਣ ਮਾਲਵਿਕਾ ਪਹਿਲਾਂ ਹੀ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਚੁੱਕੀ ਹੈ।


ਆਪਣੀ ਪ੍ਰੈੱਸ ਕਾਨਫਰੰਸ ਦੌਰਾਨ ਸੋਨੂੰ ਸੂਦ ਨੇ ਕਿਹਾ ਕਿ ਉਹ ਮੋਗਾ ਲਈ ਕੰਮ ਕਰਦੇ ਆ ਰਹੇ ਹਨ ਤੇ ਕਰਦੇ ਰਹਿਣਗੇ। ਹਾਲਾਂਕਿ ਉਨ੍ਹਾਂ ਨੇ ਅਜੇ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਕੀ ਉਹ ਆਪਣੀ ਪਾਰਟੀ ਬਣਾਉਣਗੇ ਜਾਂ ਉਨ੍ਹਾਂ ਦੀ ਭੈਣ ਕਿਸ ਪਾਰਟੀ ਤੋਂ ਚੋਣ ਲੜੇਗੀ ਇਸ ਦਾ ਐਲਾਨ ਕਰਨਗੇ, ਫਿਲਹਾਲ ਇਸ 'ਤੇ ਸਸਪੈਂਸ ਬਣਿਆ ਹੋਇਆ ਹੈ।


ਦੱਸ ਦੇਈਏ ਕਿ ਸੋਨੂੰ ਸੂਦ ਨੇ ਕੋਰੋਨਾ ਦੇ ਦੌਰ ਵਿੱਚ ਲੋਕਾਂ ਦੀ ਬਹੁਤ ਮਦਦ ਕੀਤੀ ਸੀ। ਇਸ ਦੇ ਨਾਲ ਹੀ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਅਦਾਕਾਰ ਤੋਂ ਲੈ ਕੇ ਸਮਾਜ ਸੇਵਕ ਅਤੇ ਹੁਣ ਉਹ ਸਿਆਸਤਦਾਨ ਬਣ ਸਕਦੇ ਹਨ।


ਦੱਸ ਦੇਈਏ ਕਿ ਪਿਛਲੇ ਮਹੀਨੇ ਵੀ ਸੋਨੂੰ ਸੂਦ ਨੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੇੜੇ ਪ੍ਰੈੱਸ ਕਾਨਫਰੰਸ ਕੀਤੀ ਸੀ ਜਿਸ ਵਿੱਚ ਉਨ੍ਹਾਂ ਨੇ ਭੈਣ ਮਾਲਵਿਕਾ ਨੂੰ ਚੋਣ ਲੜਨ ਦਾ ਐਲਾਨ ਕੀਤਾ ਸੀ। ਹਾਲਾਂਕਿ ਇਸ ਦੌਰਾਨ ਉਹ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਮਿਲੇ ਸੀ। ਇਸ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ ਤੇ ਕਾਂਗਰਸ ਵਿੱਚ ਜਾਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।


ਸੋਨੂੰ ਸੂਦ ਕੋਰੋਨਾ ਵਾਇਰਸ ਮਹਾਮਾਰੀ ਦੀ ਰੋਕਥਾਮ ਲਈ ਲਗਾਏ ਗਏ ਲੌਕਡਾਊਨ ਦੇ ਸਮੇਂ ਆਪਣੇ ਬਿਹਤਰੀਨ ਕੰਮਾਂ ਰਾਹੀਂ ਸੁਰਖੀਆਂ 'ਚ ਆਏ। ਲੌਕਡਾਊਨ ਦੌਰਾਨ ਸੋਨੂੰ ਸੂਦ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਭੇਜਿਆ, ਨਾਲ ਹੀ ਲੋੜਵੰਦਾਂ ਨੂੰ ਬੈੱਡ ਅਤੇ ਆਕਸੀਜਨ ਮੁਹੱਈਆ ਕਰਵਾਈ।



ਇਹ ਵੀ ਪੜ੍ਹੋ: ਸਾਲ 2022 'ਚ ਇਨ੍ਹਾਂ ਸਰਕਾਰੀ ਸਕੀਮਾਂ 'ਚ ਪੈਸਾ ਲਾ ਕੇ ਕਰੋ ਡਬਲ, ਨਹੀਂ ਕੋਈ ਵੀ ਜ਼ੋਖ਼ਮ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904