(Source: ECI/ABP News)
ਸੋਨੂੰ ਸੂਦ ਦੀ ਭੈਣ ਮਾਲਵਿਕਾ ਕਾਂਗਰਸ ਵਿੱਚ ਸ਼ਾਮਲ, ਮੋਗਾ ਤੋਂ ਲੜ ਸਕਦੇ ਚੋਣ
ਫ਼ਿਲਮ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਸੱਚਰ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਉਨ੍ਹਾਂ ਨੂੰ ਕਾਂਗਰਸ ਵਿੱਚ ਸ਼ਾਮਲ ਕੀਤਾ।
![ਸੋਨੂੰ ਸੂਦ ਦੀ ਭੈਣ ਮਾਲਵਿਕਾ ਕਾਂਗਰਸ ਵਿੱਚ ਸ਼ਾਮਲ, ਮੋਗਾ ਤੋਂ ਲੜ ਸਕਦੇ ਚੋਣ Sonu Soods sister Malvika joins Congress, can contest from Moga ਸੋਨੂੰ ਸੂਦ ਦੀ ਭੈਣ ਮਾਲਵਿਕਾ ਕਾਂਗਰਸ ਵਿੱਚ ਸ਼ਾਮਲ, ਮੋਗਾ ਤੋਂ ਲੜ ਸਕਦੇ ਚੋਣ](https://feeds.abplive.com/onecms/images/uploaded-images/2022/01/10/2c5f3e56a22e4d96034badd2828d6a9f_original.jpeg?impolicy=abp_cdn&imwidth=1200&height=675)
ਮੋਗਾ: ਫ਼ਿਲਮ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਸੱਚਰ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਉਨ੍ਹਾਂ ਨੂੰ ਕਾਂਗਰਸ ਵਿੱਚ ਸ਼ਾਮਲ ਕੀਤਾ। ਇਸ ਦੌਰਾਨ ਸੋਨੂੰ ਸੂਦ ਵੀ ਮੌਜੂਦ ਸਨ। ਕਿਆਸ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਮੋਗਾ ਤੋਂ ਕਾਂਗਰਸ ਦੀ ਟਿਕਟ ਮਿਲ ਸਕਦੀ ਹੈ।
ਸੋਨੂੰ ਸੂਦ ਦੇ ਰਾਜਨੀਤੀ ਵਿੱਚ ਸਰਗਰਮ ਹੋਣ ਦੀਆਂ ਖ਼ਬਰਾਂ ਕਾਫੀ ਸਮੇਂ ਤੋਂ ਸੁਰਖੀਆਂ ਵਿੱਚ ਸਨ। ਉਹ ਮੋਗਾ ਵਿੱਚ ਕਈ ਸਮਾਜ ਸੇਵੀ ਪ੍ਰੋਗਰਾਮਾਂ ਵਿੱਚ ਹਿੱਸਾ ਲੈਂਦੇ ਸੀ। ਹਾਲਾਂਕਿ ਖੁਦ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰ ਦਿੱਤਾ ਤੇ ਆਪਣੀ ਭੈਣ ਨੂੰ ਅੱਗੇ ਵਧਾਇਆ ਹੈ। ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿੱਚ ਵੀ ਸ਼ਾਮਲ ਹੋਣ ਦੀ ਚਰਚਾ ਸੀ।
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)