ਇਹ ਵੀ ਪੜ੍ਹੋ- ਬੇਅਦਬੀ ਤੇ ਗੋਲੀਕਾਂਡ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ SSP ਚਰਨਜੀਤ 8 ਦਿਨਾਂ ਦੀ ਪੁਲਿਸ ਰਿਮਾਂਡ ’ਤੇ
ਜ਼ਿਕਰਯੋਗ ਹੈ ਕਿ ਭਲਕੇ 29 ਜਨਵਰੀ ਨੂੰ ਐਸਆਈਟੀ ਨੇ ਦੋਵਾਂ ਪੁਲਿਸ ਅਧਿਕਾਰੀਆਂ ਨੂੰ ਚੰਡੀਗੜ੍ਹ ਵਿੱਚ ਪੇਸ਼ ਹੋਣ ਲਈ ਸੰਮਣ ਕੀਤਾ ਸੀ। ਜ਼ਿਕਰਯੋਗ ਹੈ ਕਿ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮਗਰੋਂ ਅਗਸਤ 2018 ਵਿੱਚ ਥਾਣਾ ਬਾਜਾਖਾਨਾ ਵਿੱਚ ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਪੀ ਬਿਕਰਮਜੀਤ ਸਿੰਘ, ਇੰਸਪੈਕਟਰ ਪ੍ਰਦੀਪ ਸਿੰਘ, ਸਬ ਇੰਸਪੈਕਟਰ ਅਮਰਜੀਤ ਸਿੰਘ ਸਮੇਤ ਚਾਰ ਹੋਰ ਪੁਲਿਸ ਮੁਲਾਜ਼ਮਾਂ 'ਤੇ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਗਿਆ ਸੀ।
ਸਬੰਧਤ ਖ਼ਬਰ- ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ: ਕੀ ਰਹੀ ਪੁਲਿਸ ਦੀ ਭੂਮਿਕਾ ਜਾਣੋ ਪੂਰਾ ਮਾਮਲਾ
ਉਕਤ ਪੁਲਿਸ ਅਧਿਕਾਰੀਆਂ ਵਿੱਚੋਂ ਚਰਨਜੀਤ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ ਅਤੇ ਉਹ ਅੱਠ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਚੱਲ ਰਹੇ ਹਨ। ਬਿਕਰਮਜੀਤ ਸਿੰਘ ਤੇ ਪ੍ਰਦੀਪ ਸਿੰਘ ਨੇ ਆਪਣੀ ਗ੍ਰਿਫ਼ਤਾਰੀ ਦੇ ਖ਼ਦਸ਼ੇ ਕਰਕੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ।