ਚੰਡੀਗੜ੍ਹ: ਵਿਵਾਦਤ ਐਸ.ਪੀ. ਸਲਵਿੰਦਰ ਸਿੰਘ ਨੂੰ ਬਲਾਤਕਾਰ ਕੇਸ ਵਿੱਚ ਜ਼ਮਾਨਤ ਮਿਲ ਗਈ ਹੈ। ਜਸਟਿਸ ਏ.ਬੀ. ਚੌਧਰੀ ਨੇ ਸਲਵਿੰਦਰ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਇਸ ਤੋਂ ਪਹਿਲਾਂ ਗੁਰਦਾਸਪੁਰ ਦੇ ਵਧੀਕ ਸੈਸ਼ਨਜ਼ ਜੱਜ ਨੇ ਸਲਵਿੰਦਰ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ।


ਕਾਬਲੇਗੌਰ ਹੈ ਕਿ ਪਠਾਨਕੋਟ ਵਿੱਚ ਹਵਾਈ ਫੌਜ ਦੇ ਬੇਸ ਉੱਤੇ ਹੋਏ ਦਹਿਸ਼ਤਗਰਦ ਹਮਲੇ ਪਿੱਛੋਂ ਐਸ.ਪੀ. ਸਲਵਿੰਦਰ ਸਿੰਘ ਲਗਾਤਾਰ ਵਿਵਾਦਾਂ ਵਿੱਚ ਰਹੇ ਹਨ। ਉਸ ਖ਼ਿਲਾਫ਼ ਸਿਟੀ ਥਾਣਾ ਗੁਰਦਾਸਪੁਰ ਵਿੱਚ ਭ੍ਰਿਸ਼ਟਾਚਾਰ ਤੇ ਬਲਾਤਕਾਰ ਦਾ ਕੇਸ ਦਰਜ ਹੋਇਆ ਸੀ।