ਪੰਜਾਬ ਦੀ ਇੱਕ ਔਰਤ ਨੇ ਪੁਲਿਸ ਸੁਪਰਡੈਂਟ (SP) ਰੈਂਕ ਦੇ ਇੱਕ ਅਧਿਕਾਰੀ 'ਤੇ ਵਿਆਹ ਦਾ ਝਾਂਸਾ ਦੇਕੇ ਉਸ ਦਾ ਸ਼ੋਸ਼ਣ ਕਰਨ, ਬਲਾਤਕਾਰ ਕਰਨ ਅਤੇ ਗਰਭਪਾਤ ਕਰਵਾਉਣ ਦਾ ਦੋਸ਼ ਲਗਾਇਆ ਹੈ।

Continues below advertisement

ਔਰਤ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹੋਇਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਤਿੰਨ ਹਫ਼ਤਿਆਂ ਦੇ ਅੰਦਰ ਜਾਂਚ ਪੂਰੀ ਕਰਕੇ ਇੱਕ ਤਰਕਪੂਰਨ ਅਤੇ ਸਪੱਸ਼ਟ ਹੁਕਮ ਜਾਰੀ ਕੀਤਾ।

Continues below advertisement

ਅਦਾਲਤ ਨੇ ਸਪੱਸ਼ਟ ਕੀਤਾ ਕਿ ਜੇਕਰ ਜਾਂਚ ਵਿੱਚ ਦੋਸ਼ਾਂ ਵਿੱਚ ਕੋਈ ਸੱਚਾਈ ਨਹੀਂ ਮਿਲਦੀ, ਤਾਂ ਪਟੀਸ਼ਨਕਰਤਾ ਨੂੰ ਕਾਨੂੰਨ ਅਨੁਸਾਰ ਸੂਚਿਤ ਕੀਤਾ ਜਾਣਾ ਚਾਹੀਦਾ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਉਸਨੂੰ ਭਰੋਸਾ ਹੈ ਕਿ ਜਾਂਚ ਅਧਿਕਾਰੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਜਾਂਚ ਕਰੇਗਾ।

ਔਰਤ ਨੇ ਅਦਾਲਤ ਵਿੱਚ ਰੱਖੀ ਆਹ ਦਲੀਲਪਟੀਸ਼ਨਕਰਤਾ ਦਾ ਦੋਸ਼ ਹੈ ਕਿ ਸਬੰਧਤ ਅਧਿਕਾਰੀ ਨੇ ਉਸਨੂੰ ਵਿਆਹ ਦਾ ਵਾਅਦਾ ਕਰਕੇ ਗੁੰਮਰਾਹ ਕੀਤਾ, ਜਿਸ ਤੋਂ ਬਾਅਦ ਉਸਦਾ ਸ਼ੋਸ਼ਣ ਕੀਤਾ ਗਿਆ, ਬਲਾਤਕਾਰ ਕੀਤਾ ਗਿਆ ਅਤੇ ਗਰਭਪਾਤ ਕਰਵਾਉਣ ਲਈ ਮਜਬੂਰ ਕੀਤਾ ਗਿਆ। ਉਸਨੇ ਅਦਾਲਤ ਨੂੰ ਅਧਿਕਾਰੀ ਵਿਰੁੱਧ ਐਫਆਈਆਰ ਦਰਜ ਕਰਨ ਦੀ ਅਪੀਲ ਕੀਤੀ, ਅਤੇ ਇੱਕ ਸੁਤੰਤਰ ਏਜੰਸੀ ਜਾਂ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੁਆਰਾ ਜਾਂਚ ਅਤੇ ਸੁਰੱਖਿਆ ਦੀ ਬੇਨਤੀ ਵੀ ਕੀਤੀ।

ਫਰੀਦਕੋਟ ਰੇਂਜ ਦੇ ਅਧਿਕਾਰੀ ਕਰ ਰਹੇ ਜਾਂਚ

ਰਾਜ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਸ਼ਿਕਾਇਤ ਬਿਊਰੋ ਆਫ਼ ਇਨਵੈਸਟੀਗੇਸ਼ਨ ਨੂੰ ਸੌਂਪ ਦਿੱਤੀ ਗਈ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ), ਫਰੀਦਕੋਟ ਰੇਂਜ, ਇਸ ਸਮੇਂ ਮਾਮਲੇ ਦੀ ਜਾਂਚ ਕਰ ਰਹੇ ਹਨ। ਜਾਂਚ ਤਿੰਨ ਹਫ਼ਤਿਆਂ ਦੇ ਅੰਦਰ ਪੂਰੀ ਕਰਨ ਦਾ ਭਰੋਸਾ ਦਿੱਤਾ ਗਿਆ ਹੈ।

ਅਦਾਲਤ ਨੇ ਅੱਗੇ ਕਿਹਾ, "ਰਿਕਾਰਡ 'ਚ ਅਜਿਹਾ ਕੁਝ ਵੀ ਨਹੀਂ ਹੈ ਜੋ ਇਹ ਦਰਸਾਉਂਦਾ ਹੋਵੇ ਕਿ ਜਾਂਚ ਨਿਰਪੱਖ ਢੰਗ ਨਾਲ ਨਹੀਂ ਕੀਤੀ ਜਾ ਰਹੀ ਹੈ... ਅਦਾਲਤ ਨੂੰ ਭਰੋਸਾ ਹੈ ਕਿ ਜਾਂਚ ਅਧਿਕਾਰੀ ਜਾਂਚ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰੇਗਾ।" ਹਾਲਾਂਕਿ, ਅਦਾਲਤ ਨੇ ਟਿੱਪਣੀ ਕੀਤੀ ਕਿ "ਸ਼ਿਕਾਇਤ ਦਰਜ ਕਰਨ ਵਿੱਚ 12 ਸਾਲਾਂ ਦੀ ਬਹੁਤ ਜ਼ਿਆਦਾ ਦੇਰੀ ਹੋਈ ਹੈ।"

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।