ਪੜਚੋਲ ਕਰੋ

ਕੈਪਟਨ ਸਰਕਾਰ ਤੇ ਸ਼੍ਰੋਮਣੀ ਕਮੇਟੀ ਦੀ ਲੜਾਈ 'ਚ ਪਰਵਾਸੀ ਕਾਰੋਬਾਰੀ ਦਾ ਵੱਡਾ ਐਲਾਨ

ਕਰਤਾਪੁਰ ਲਾਂਘੇ ਰਾਹੀਂ ਜਾਣ ਵਾਲੇ ਲੋੜਵੰਦ ਸ਼ਰਧਾਲੂਆਂ ਦੀ 20 ਡਾਲਰ ਫੀਸ ਦਾ ਖਰਚਾ ਚੁੱਕਣ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਨੇ ਸਿੰਗ ਫਸਾਏ ਹੋਏ ਹਨ ਪਰ ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸਪੀ ਸਿੰਘ ਓਬਰਾਏ ਨੇ ਇਹ ਸੇਵਾ ਆਪਣੇ ਜ਼ਿੰਮੇ ਲੈਣ ਦਾ ਐਲਾਨ ਕੀਤਾ ਹੈ।

ਚੰਡੀਗੜ੍ਹ: ਕਰਤਾਪੁਰ ਲਾਂਘੇ ਰਾਹੀਂ ਜਾਣ ਵਾਲੇ ਲੋੜਵੰਦ ਸ਼ਰਧਾਲੂਆਂ ਦੀ 20 ਡਾਲਰ ਫੀਸ ਦਾ ਖਰਚਾ ਚੁੱਕਣ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਨੇ ਸਿੰਗ ਫਸਾਏ ਹੋਏ ਹਨ ਪਰ ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸਪੀ ਸਿੰਘ ਓਬਰਾਏ ਨੇ ਇਹ ਸੇਵਾ ਆਪਣੇ ਜ਼ਿੰਮੇ ਲੈਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਦੋ ਪੜਾਵਾਂ ਤਹਿਤ 550-550 ਲੋੜਵੰਦ ਸ਼ਰਧਾਲੂਆਂ ਨੂੰ ਆਪਣੇ ਖਰਚ ’ਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਕਰਵਾਉਣ ਦਾ ਐਲਾਨ ਕੀਤਾ ਹੈ। ਡਾ. ਓਬਰਾਏ ਨੇ ਦੱਸਿਆ ਕਿ ਲਾਂਘਾ ਖੁੱਲ੍ਹਣ ਮਗਰੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਸੰਗਤ ਦੇ ਮਨਾਂ ਅੰਦਰ ਅਥਾਹ ਚਾਅ ਤੇ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਹਰੇਕ ਸ਼ਰਧਾਲੂ ਇਸ ਯਾਤਰਾ ’ਤੇ ਆਉਣ ਵਾਲਾ ਖਰਚ ਨਾ ਚੁੱਕ ਸਕੇ। ਉਨ੍ਹਾਂ ਦੀ ਇੱਛਾ ਹੈ ਕਿ ਵੱਧ ਤੋਂ ਵੱਧ ਸ਼ਰਧਾਲੂ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਜਾ ਸਕਣ ਜਿਸ ਕਰਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਫ਼ੈਸਲੇ ਅਨੁਸਾਰ ਪਹਿਲੇ ਪੜਾਅ ਤਹਿਤ 1 ਦਸੰਬਰ 2019 ਤੋਂ ਲੈ ਕੇ 31 ਮਈ 2020 ਤੱਕ 550 ਜਦ ਕਿ ਦੂਜੇ ਪੜਾਅ ’ਚ 1 ਜੂਨ ਤੋਂ ਲੈ ਕੇ 30 ਨਵੰਬਰ ਤੱਕ ਵੀ 550 ਲੋੜਵੰਦ ਸ਼ਰਧਾਲੂਆਂ ਨੂੰ ਆਪਣੇ ਖਰਚੇ ’ਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਵਾਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਰਾਹੀਂ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਨੂੰ ਮਹੀਨੇ ਦੇ ਦੂਜੇ ਤੇ ਚੌਥੇ ਹਫ਼ਤੇ ਤੈਅ ਕੀਤੇ ਜਾਣ ਵਾਲੇ ਦਿਨ 50-50 ਸ਼ਰਧਾਲੂ ਜਥੇ ਦੇ ਰੂਪ ਵਿੱਚ ਦਰਸ਼ਨ ਕਰਨ ਲਈ ਸ੍ਰੀ ਕਰਤਾਰਪੁਰ ਸਾਹਿਬ ਭੇਜਿਆ ਜਾਵੇਗਾ ਤੇ ਇਸ ਕੰਮ ਲਈ ਵਿਸ਼ੇਸ਼ ਫਾਰਮ ਤਿਆਰ ਕੀਤਾ ਗਿਆ ਹੈ ਜੋ ਟਰੱਸਟ ਦੇ ਸਾਰੇ ਜ਼ਿਲ੍ਹਾ ਦਫ਼ਤਰਾਂ ’ਚ ਉਪਲੱਬਧ ਹੋਵੇਗਾ। ਫ਼ਾਰਮ ’ਚ ਯਾਤਰਾ ਕਰਨ ਵਾਲੇ ਦੀ ਲੋੜੀਂਦੀ ਸਮੁੱਚੀ ਜਾਣਕਾਰੀ ਦਰਜ ਕੀਤੀ ਜਾਵੇਗੀ ਤੇ ਟਰੱਸਟ ਵੱਲੋਂ ਇਸ ਕਾਰਜ ਲਈ ਆਪਣੇ ਵਾਲੰਟੀਅਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਇਸ ਵਾਸਤੇ ਸਬੰਧਤ ਸ਼ਰਧਾਲੂ ਕੋਲੋਂ ਕੇਵਲ ਜ਼ਰੂਰੀ ਲੋੜੀਂਦੇ ਦਸਤਾਵੇਜ਼ ਹੀ ਲਏ ਜਾਣਗੇ ਤਾਂ ਜੋ ਟਰੱਸਟ ਦੀ ਇਸ ਸੇਵਾ ਦਾ ਲਾਭ ਲੈਣ ਵਾਲੇ ਸ਼ਰਧਾਲੂਆਂ ਨੂੰ ਕੋਈ ਮੁਸ਼ਕਲ ਨਾ ਆਵੇ। ਟਰੱਸਟ ਰਾਹੀਂ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਨੂੰ ਆਪਣੇ ਬੈਂਕ ਖਾਤੇ ਦੀ ਤਾਜ਼ਾ ਸਟੇਟਮੈਂਟ ਤੋਂ ਇਲਾਵਾ ਆਮਦਨ ਦਾ ਸਵੈ-ਤਸਦੀਕ ਸਰਟੀਫਿਕੇਟ ਵੀ ਦੇਣਾ ਪਵੇਗਾ ਤਾਂ ਜੋ ਲੋੜਵੰਦ ਸ਼ਰਧਾਲੂ ਹੀ ਇਸ ਸੇਵਾ ਦਾ ਲਾਭ ਲੈ ਸਕਣ। ਡਾ. ਓਬਰਾਏ ਅਨੁਸਾਰ ਚੁਣੇ ਗਏ ਸ਼ਰਧਾਲੂਆਂ ਦੀ ਹੀ ਟਰੱਸਟ ਵੱਲੋਂ ਆਨਲਾਈਨ ਰਜਿਸਟ੍ਰੇਸ਼ਨ ਅਪਲਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋੜਵੰਦ ਸ਼ਰਧਾਲੂਆਂ ਦਾ ਉਨ੍ਹਾਂ ਦਾ ਘਰ ਤੋਂ ਲੈ ਕੇ ਡੇਰਾ ਬਾਬਾ ਨਾਨਕ ਲਾਂਘੇ ਤੱਕ ਦਾ ਕਿਰਾਇਆ ਵੀ ਟਰੱਸਟ ਵੱਲੋਂ ਹੀ ਖਰਚਿਆ ਜਾਵੇਗਾ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget